ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਇਸਤਰੀਆਂ  ਵਿਖੇ ਵਿਦਿਆਰਥਣਾਂ ਨੂੰ ਵੰਡੇ ਸਲਾਨਾ ਪੁਰਸਕਾਰ

ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਇਸਤਰੀਆਂ  ਵਿਖੇ ਵਿਦਿਆਰਥਣਾਂ ਨੂੰ ਵੰਡੇ ਸਲਾਨਾ ਪੁਰਸਕਾਰ

ਅੰਮ੍ਰਿਤਸਰ 12 ਅਪ੍ਰੈਲ 2024:—-ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਇਸਤਰੀਆਂ ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ  ਆਯੋਜਕ ਪ੍ਰੋ. ਡਾ. ਸੁਨੀਲਾ ਸ਼ਰਮਾ ਅਤੇ ਡਾ. ਸਰਘੀ ਦੇ ਸਹਿਯੋਗ ਨਾਲ ਸਲਾਨਾ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ  ਗਿਆ।  ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਡਾ. ਹਰਜਿੰਦਰ ਸਿੰਘ ਡਿਪਟੀ ਡਾਇਰੈਕਟ ਉੱਚੇਰੀ ਸਿੱਖਿਆ, ਪੰਜਾਬ ਸਰਕਾਰ ਜੀ ਦਾ ਕਾਲਜ ਦੇ ਵਿਹੜੇ ਵਿੱਚ ਆਉਣ ਤੇ […]

ਅੰਮ੍ਰਿਤਸਰ 12 ਅਪ੍ਰੈਲ 2024:—-ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਇਸਤਰੀਆਂ ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ  ਆਯੋਜਕ ਪ੍ਰੋ. ਡਾ. ਸੁਨੀਲਾ ਸ਼ਰਮਾ ਅਤੇ ਡਾ. ਸਰਘੀ ਦੇ ਸਹਿਯੋਗ ਨਾਲ ਸਲਾਨਾ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ  ਗਿਆ।

 ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਡਾ. ਹਰਜਿੰਦਰ ਸਿੰਘ ਡਿਪਟੀ ਡਾਇਰੈਕਟ ਉੱਚੇਰੀ ਸਿੱਖਿਆ, ਪੰਜਾਬ ਸਰਕਾਰ ਜੀ ਦਾ ਕਾਲਜ ਦੇ ਵਿਹੜੇ ਵਿੱਚ ਆਉਣ ਤੇ ਪ੍ਰਿੰਸੀਪਲ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਪ੍ਰੋਗਰਾਮ ਦੀ ਸ਼ੁਰੂਆਤ  ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਉਪਰੰਤ ਪ੍ਰਿੰਸੀਪਲ ਮੈਡਮ ਵੱਲੋਂ ਸਲਾਨਾ ਰਿਪੋਰਟ ਪੜ ਕਾਲਜ ਦੀਆਂ ਅਕਾਦਮਿਕ, ਸੱਭਿਆਚਾਰਕ, ਸਹਿ ਪਾਠਕ੍ਰਮ ਗਤੀਵਿਧੀਆਂ ਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਗਿਆ।  ਮੁੱਖ ਮਹਿਮਾਨ ਨੇ ਸੈਸ਼ਨ 2022-23 ਦੀ ਯੂਨੀਵਰਸਿਟੀ, ਘਰੇਲੂ ਅਤੇ ਆਮ ਪ੍ਰੀਖਿਆਵਾਂ ਵਿੱਚ ਪਹਿਲੇ, ਦੂਜੇ, ਤੀਜੇ ਸਥਾਨ  ਤੇ ਰਹਿਣ ਵਾਲੀਆਂ  ਵਿਦਿਆਰਥਣਾਂ ਨੂੰ (ਬੀ.ਕਾਮ, ਬੀ ਐਸ ਸੀ (ਮੈਡੀਕਲ, ਨਾਨ ਮੈਡੀਕਲ, ਹੋਮ ਸਾਇੰਸ , ਸੀ.ਐਨ.ਡੀ, ਕੰਪਿਊਟਰ ਸਾਇੰਸ), ਬੀ.ਏ., ਪੀ.ਜੀ.ਡੀ.ਸੀ.ਏ., ਐਮ. ਏ (ਸੰਗੀਤ ਗਾਇਨ ਅਤੇ ਵਾਦਨ, ਅੰਗ੍ਰੇਜੀ ਅਤੇ ਭੂਗੋਲ) ਪੁਰਸਕਾਰ ਵੰਡੇ ੍ਟ  ਵਧੀਆ ਵਿਦਿਆਰਥਣ ਸੰਦੀਪ ਕੌਰ(ਯੂ. ਜੀ), ਮਨਪ੍ਰੀਤ ਕੌਰ (ਪੀ.ਜੀ.), ਵਧੀਆ ਬੁਲਾਰਾ ਤਹਿਰੀਨ ਕੌਰ,  ਵਧੀਆ ਖਿਡਾਰਨ ਕੋਮਲਪ੍ਰੀਤ ਕੌਰ ਨੂੰ ਅਤੇ ਕਾਲਜ ਦੀ ਵਧੀਆ ਵਿਦਿਆਰਥਣ ਕਸ਼ਿਸ਼ ਸਲਵਾਨ ਨੂੰ ਘੋਸ਼ਿਤ ਕੀਤਾ ਗਿਆ੍ਟ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਦੱਸਿਆ ਕਿ ਸਿੱਖਿਆ ਜੀਵਨ ਦੇ ਹਰ ਮਾਰਗ ’ਤੇ ਸਾਡਾ ਮਾਰਗ ਦਰਸ਼ਨ ਕਰਦੀ ਹੈ੍ਟ।ਉਹਨਾਂ ਕਿਹਾ ਕਿ ਪੜ ਲਿਖ ਕੇ ਅਸੀਂ ਆਪਣੇ ਭਵਿੱਖ ਨੂੰ ਰੋਸ਼ਨ ਕਰ ਸਕਦੇ ਹਾਂ ਅਤੇ ਵੱਡੇ ਵੱਡੇ ਮਾਰਕੇ ਮਾਰ ਸਕਦੇ ਹਾਂ,ਸਾਨੂੰ ਸਿੱਖਿਆ ਅਤੇ ਸਖ਼ਤ ਮਿਹਨਤ ਕਰਕੇ ਜੀਵਨ ਨੂੰ ਸਹੀ ਸੇਧ  ਦੇਣੀ ਚਾਹੀਦੀ ਹੈ੍ਟ ਪ੍ਰਿੰਸੀਪਲ ਨੇ ਇਨਾਮ ਪ੍ਰਾਪਤ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।  ਵਿਦਿਆਰਥਣਾਂ ਨੇ  ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਦਰਸ਼ਨ ਕੀਤਾ  ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ ।

Tags:

Latest

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ