ਮਾਨ ਸਰਕਾਰ ਦਾ ਇੱਕ ਹੋਰ ਵੱਡਾ ਤੋਹਫ਼ਾ 516 ਕੱਚੇ ਕਾਮਿਆਂ ਨੂੰ ਪੱਕੇ ਕਰਕੇ ਸੌਂਪੇ ਨਿਯੁਕਤੀ ਪੱਤਰ
ਜੰਗਲਾਤ ਵਿਭਾਗ ਦੇ ਕਾਮਿਆਂ ਲਈ ਬੇਹੱਦ ਖੁਸ਼ੀ ਭਰਿਆ ਰਿਹਾ... ਲੰਮੇ ਸਮੇਂ ਤੋਂ ਇੰਤਜ਼ਾਰ ਕਰ ਰਹੇ 516 ਕੱਚੇ ਕਾਮਿਆਂ ਦਾ ਭਵਿੱਖ ਸੁਰੱਖਿਅਤ ਕਰਦਿਆਂ ਉਨ੍ਹਾਂ ਨੂੰ ਪੱਕੇ ਕਰਕੇ ਨਿਯੁਕਤੀ ਪੱਤਰ ਸੌਂਪੇ ਗਏ ਅਤੇ 237 ਕਰਮਚਾਰੀਆਂ ਦੀਆਂ ਰੁਕੀਆਂ ਹੋਈਆਂ ਤਰੱਕੀਆਂ ਬਹਾਲ ਕੀਤੀਆਂ ਗਈਆਂ...
ਇਸਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਜ਼ਿਲ੍ਹੇ 'ਚ 6.5 ਲੱਖ ਅਤੇ ਸੂਬੇ 'ਚ ਕੁੱਲ 50 ਕਰੋੜ ਨਵੇਂ ਬੂਟੇ ਲਗਾਉਣ ਦਾ ਇਤਿਹਾਸਕ ਟੀਚਾ ਮਿੱਥਿਆ ਗਿਆ ਹੈ...
ਠੇਕੇਦਾਰੀ ਸਿਸਟਮ ਦਾ ਖ਼ਾਤਮਾ ਕਰਕੇ ਹੁਣ ਤੱਕ 68,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਸਾਡੀ ਸਰਕਾਰ 'ਰੰਗਲੇ ਪੰਜਾਬ' ਦੀ ਸਿਰਜਣਾ ਲਈ ਪੂਰੀ ਤਰ੍ਹਾਂ ਵਚਨਬੱਧ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੰਗਲਾਤ ਵਿਭਾਗ ਦੇ ਕਾਮਿਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਜੰਗਲਾਤ ਵਿਭਾਗ ਦੇ ਕਾਮਿਆਂ ਲਈ ਬੇਹੱਦ ਖੁਸ਼ੀ ਭਰਿਆ ਰਿਹਾ। ਲੰਮੇ ਸਮੇਂ ਤੋਂ ਇੰਤਜ਼ਾਰ ਕਰ ਰਹੇ 516 ਕੱਚੇ ਕਾਮਿਆਂ ਦਾ ਭਵਿੱਖ ਸੁਰੱਖਿਅਤ ਕਰਦਿਆਂ ਉਨ੍ਹਾਂ ਨੂੰ ਪੱਕੇ ਕਰਕੇ ਨਿਯੁਕਤੀ ਪੱਤਰ ਸੌਂਪੇ ਗਏ ਅਤੇ 237 ਕਰਮਚਾਰੀਆਂ ਦੀਆਂ ਰੁਕੀਆਂ ਹੋਈਆਂ ਤਰੱਕੀਆਂ ਬਹਾਲ ਕੀਤੀਆਂ ਗਈਆਂ।
ਇਸਦੇ ਨਾਲ ਹੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਜ਼ਿਲ੍ਹੇ 'ਚ 6.5 ਲੱਖ ਅਤੇ ਸੂਬੇ 'ਚ ਕੁੱਲ 50 ਕਰੋੜ ਨਵੇਂ ਬੂਟੇ ਲਗਾਉਣ ਦਾ ਇਤਿਹਾਸਕ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰੀ ਸਿਸਟਮ ਦਾ ਖ਼ਾਤਮਾ ਕਰਕੇ ਹੁਣ ਤੱਕ 68,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਸਾਡੀ ਸਰਕਾਰ 'ਰੰਗਲੇ ਪੰਜਾਬ' ਦੀ ਸਿਰਜਣਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

