ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਦੀ ਅਪੀਲ - ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਦੀ ਅਪੀਲ - ਮੁੱਖ ਖੇਤੀਬਾੜੀ ਅਫਸਰ

ਫ਼ਰੀਦਕੋਟ 11 ਜਨਵਰੀ 
ਮੁੱਖ ਖੇਤੀਬਾੜੀ ਅਫਸਰ ਡਾ.ਕੁਲਵੰਤ ਸਿੰਘ ਅਤੇ ਬਲਾਕ ਖੇਤੀਬਾੜੀ ਅਫਸਰ ਡਾ.ਗੁਰਪ੍ਰੀਤ ਸਿੰਘ ਵੱਲੋਂ ਪਿੰਡ ਝੱਖੜਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। 
ਮਹਿਕਮੇ ਵੱਲੋਂ ਕਿਸਾਨਾਂ ਨੂੰ ਕਣਕ ਝੋਨੇ ਵਿੱਚੋਂ ਥੋੜਾ ਥੋੜਾ ਰਕਬਾ ਘਟਾ ਕੇ ਤੇਲ ਬੀਜ ਦਾਲਾਂ ਫਲਾਂ ਅਤੇ ਸਬਜ਼ੀਆਂ ਬੀਜਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਘੱਟੋ ਘੱਟ ਆਪਣੇ ਘਰ ਦੀ ਲੋੜ ਸਰੋਂ ਛੋਲੇ, ਦਾਲਾਂ ,ਸਬਜ਼ੀਆਂ ,ਫਲ ਆਦਿ ਬੀਜਣ।
ਇਸ ਕੈਂਪ ਵਿੱਚ ਕਣਕ ਦੀ ਫਸਲ ਸਬੰਧੀ ਡਾ. ਰੁਪਿੰਦਰ ਸਿੰਘ ਟ੍ਰੇਨਿੰਗ ਅਫਸਰ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਡਾ.ਪਰਮਪਾਲ ਸਿੰਘ ਏਡੀਓ ਵੱਲੋਂ ਕਿਸਾਨਾਂ ਨੂੰ ਮੰਡੀਕਰਨ ਸਬੰਧੀ ਜਾਣਕਾਰੀ ਦਿੱਤੀ ਗਈ ਇਸ ਤੋਂ ਬਾਅਦ ਡਾਕਟਰ ਕੁਲਵੰਤ ਸਿੰਘ ਅਤੇ ਸਮੁੱਚੀ ਟੀਮ ਵੱਲੋਂ ਅਗਾਂਹ ਵਧੂ ਕਿਸਾਨ ਮੱਖਣ ਸਿੰਘ ਅਤੇ ਹਰਬਖਸ਼ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਗਿਆ। 
ਅਗਾਂਹ ਵਧੂ ਕਿਸਾਨ ਮੱਖਣ ਸਿੰਘ ਵੱਲੋਂ ਪਹਿਲਕਦਮੀ ਕਰਦੇ ਹੋਏ ਆਪਣੇ ਖੇਤਾਂ ਵਿੱਚ ਨਾਖਾਂ ਦਾ ਬਾਗ ਲਗਾਇਆ ਗਿਆ ਹੈ ਅਤੇ ਛੋਲਿਆਂ ਦੀ ਕਾਸ਼ਤ ਕੀਤੀ ਹੋਈ ਹੈ। ਕਿਸਾਨ ਮੱਖਣ ਸਿੰਘ ਵੱਲੋਂ ਹੋਰ ਕਿਸਾਨਾਂ ਨੂੰ ਵੀ ਫਸਲੀ ਭਿੰਨਤਾ ਬਾਰੇ ਜਾਣਕਾਰੀ ਜਾਣੂ ਕਰਵਾਇਆ ਗਿਆ ਜਾ ਰਿਹਾ ਹੈ। 
ਕੈਂਪ ਦਾ ਸਾਰਾ ਸੰਚਾਲਨ  ਡਾ ਜਤਿੰਦਰਪਾਲ ਸਿੰਘ ਏ ਈ ਓ ਅਤੇ ਪਵਨਦੀਪ ਸਿੰਘ ਏ ਟੀ ਐੱਮ  ਵੱਲੋਂ ਕੀਤਾ ਗਿਆ।
ਇਸ ਮੌਕੇ ਡਾ .ਲਖਵੀਰ ਸਿੰਘ ਏ ਡੀ ੳ, ਡਾ. ਗੁਰਮੱਘਰ ਸਿੰਘ  ਏ ਡੀ ਓ, ਲਖਵੀਰ ਸਿੰਘ,ਕਰਨਵੀਰ ਸਿੰਘ, ਪੰਚ ਲਖਵੀਰ ਸਿੰਘ ਕੁਲਵਿੰਦਰ ਸਿੰਘ, ਮਹਾਂਵੀਰ ਸਿੰਘ, ਬਲਦੇਵ ਸਿੰਘ ਹਾਜ਼ਰ ਸਨ।