ਜਵਾਹਰ ਨਵੋਦਿਆ ਵਿਦਿਆਲਿਆ ‘ਚ 6ਵੀਂ ਜਮਾਤ ‘ਚ ਦਾਖਲੇ ਲਈ 16 ਸਤੰਬਰ ਤੱਕ ਕਰੋ ਅਪਲਾਈ : ਧੀਮਾਨ

ਜਵਾਹਰ ਨਵੋਦਿਆ ਵਿਦਿਆਲਿਆ ‘ਚ 6ਵੀਂ ਜਮਾਤ ‘ਚ ਦਾਖਲੇ ਲਈ 16 ਸਤੰਬਰ ਤੱਕ ਕਰੋ ਅਪਲਾਈ : ਧੀਮਾਨ

ਫ਼ਿਰੋਜ਼ਪੁਰ, 27 ਅਗਸਤ 2024:         ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਮਹੀਆਂ ਵਾਲਾ ਕਲਾਂ, ਤਹਿਸੀਲ ਜ਼ੀਰਾ, ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਸੈਸ਼ਨ 2025-26 ਲਈ ਛੇਵੀਂ ਜਮਾਤ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਲਈ 18 ਜਨਵਰੀ 2025 ਨੂੰ ਲਏ ਜਾਣ ਵਾਲੇ ਸਿਲੈਕਸ਼ਨ ਟੈਸਟ ਲਈ ਵਿਦਿਆਰਥੀਆਂ ਦੀ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ।                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਛੇਵੀਂ ਜਮਾਤ ਵਿੱਚ ਦਾਖ਼ਲੇ ਲਈ ਸਿਲੈਕਸ਼ਨ ਟੈਸਟ ਵਾਸਤੇ 16 ਸਤੰਬਰ 2024 ਤੱਕ ਆਨਲਾਈਨ ਰਜਿਸਟਰੇਸ਼ਨ ਕੀਤੀ […]

ਫ਼ਿਰੋਜ਼ਪੁਰ, 27 ਅਗਸਤ 2024:

        ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਮਹੀਆਂ ਵਾਲਾ ਕਲਾਂ, ਤਹਿਸੀਲ ਜ਼ੀਰਾ, ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਸੈਸ਼ਨ 2025-26 ਲਈ ਛੇਵੀਂ ਜਮਾਤ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਲਈ 18 ਜਨਵਰੀ 2025 ਨੂੰ ਲਏ ਜਾਣ ਵਾਲੇ ਸਿਲੈਕਸ਼ਨ ਟੈਸਟ ਲਈ ਵਿਦਿਆਰਥੀਆਂ ਦੀ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ।

               ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਛੇਵੀਂ ਜਮਾਤ ਵਿੱਚ ਦਾਖ਼ਲੇ ਲਈ ਸਿਲੈਕਸ਼ਨ ਟੈਸਟ ਵਾਸਤੇ 16 ਸਤੰਬਰ 2024 ਤੱਕ ਆਨਲਾਈਨ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਟੈਸਟ ਲਈ ਰਜਿਸਟਰੇਸ਼ਨ ਆਨਲਾਈਨ ਮਾਧਿਅਮ ਰਾਹੀਂ ਕੀਤੀ ਜਾ ਰਹੀ ਹੈ, ਜਿਸ ਲਈ ਲਿੰਕ ਐਨਵੀਐਸ ਵੈਬਸਾਈਟ www.navodaya.gov.in ‘ਤੇ ਉਪਲਬਧ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਇਸੇ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਿਦਿਆਲਿਆ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਮਿਆਰੀ ਸਿੱਖਿਆ ਤੋਂ ਇਲਾਵਾ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਆਪਣੇ ਬੱਚਿਆਂ ਲਈ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ।

Tags:

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ