ਲੜਕੀਆਂ ਨੂੰ ਕੰਪਿਊਟਰ ਕੋਰਸ ਮੁਹੱਈਆ ਕਰਵਾਉਣ ਦੇ ਅਰੋੜਬੰਸ ਸਭਾ ਦੇ ਉਪਰਾਲੇ ਪ੍ਰਸੰਸਾਯੋਗ : ਸਪੀਕਰ ਸੰਧਵਾਂ

ਲੜਕੀਆਂ ਨੂੰ ਕੰਪਿਊਟਰ ਕੋਰਸ ਮੁਹੱਈਆ ਕਰਵਾਉਣ ਦੇ ਅਰੋੜਬੰਸ ਸਭਾ ਦੇ ਉਪਰਾਲੇ ਪ੍ਰਸੰਸਾਯੋਗ : ਸਪੀਕਰ ਸੰਧਵਾਂ

ਕੋਟਕਪੂਰਾ, 29 ਦਸੰਬਰ : ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਕੰਪਿਊਟਰ ਕੋਰਸ ਮੁਹੱਈਆ ਕਰਵਾਉਣ ਲਈ ਅਰੋੜਬੰਸ ਸਭਾ ਵੱਲੋਂ ਕੀਤਾ ਜਾ ਰਿਹਾ ਉਪਰਾਲਾ ਬਹੁਤ ਹੀ ਪ੍ਰਸੰਸਾਯੋਗ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਅਰੋੜਬੰਸ ਸਭਾ ਨੂੰ ਨਵੇਂ ਕੰਪਿਊਟਰਾਂਫਰਨੀਚਰ ਅਤੇ ਕੰਪਿਊਟਰ ਸੈਂਟਰ ਦੀ ਮੁਰੰਮਤ ਲਈ ਪੰਜ ਲੱਖ ਰੁਪਏ ਦਾ ਚੈੱਕ ਭੇਂਟ ਕਰਨ ਮੌਕੇ ਕੀਤਾ।

 

ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸੇ ਨੂੰ ਦਾਨ ਦੇ ਤੌਰ ਤੇ ਸਹਾਇਤਾ ਦੇਣ ਦੀ ਬਜਾਏ ਜੇਕਰ ਉਸਨੂੰ ਕਿੱਤਾਮੁਖੀ ਬਣਾਇਆ ਜਾਵੇ ਤਾਂ ਉਹ ਸਾਰੀ ਉਮਰ ਆਪਣੇ ਪੈਰਾਂ ਤੇ ਖੜ੍ਹਾ ਰਹਿੰਦਾ ਹੈ। ਉਨ੍ਹਾਂ ਆਸ ਜਤਾਈ ਕਿ ਅਰੋੜਬੰਸ ਸਭਾ ਕੋਟਕਪੂਰਾ ਵੱਲੋਂ ਚਲਾਇਆ ਜਾ ਰਿਹਾ ਕੰਪਿਊਟਰ ਸੈਂਟਰ ਭਵਿੱਖ ਵਿੱਚ ਹੋਰ ਵੱਧ ਲੜਕੀਆਂ ਨੂੰ ਸਵੈ-ਰੁਜ਼ਗਾਰ ਅਤੇ ਸਰਕਾਰੀ ਨੌਕਰੀਆਂ ਵੱਲ ਪ੍ਰੇਰਿਤ ਕਰੇਗਾ।

 

ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਔਰਤਾਂ ਆਤਮਨਿਰਭਰ ਬਣਦੀਆਂ ਹਨ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੁੰਦੇ ਹਨ।

 

 ਸਭਾ ਦੇ ਪ੍ਰੈਸ ਸਕੱਤਰ ਸ੍ਰੀ ਗੁਰਮੀਤ ਸਿੰਘ ਮੀਤਾ ਨੇ ਦੱਸਿਆ ਕਿ ਅਰੋੜਬੰਸ ਸਭਾ ਵੱਲੋਂ ਹੁਣ ਤੱਕ 20 ਹਜ਼ਾਰ ਤੋਂ ਵੱਧ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਦੀਆਂ ਬੇਟੀਆਂਨੂੰਹਾਂ ਅਤੇ ਮਾਤਾਵਾਂ ਨੂੰ ਵੱਖ-ਵੱਖ ਕਿੱਤਾਮੁਖੀ ਧੰਦਿਆਂ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਭਾ ਵੱਲੋਂ ਚਲਾਏ ਜਾ ਰਹੇ ਕੰਪਿਊਟਰ ਸੈਂਟਰ ਵਿੱਚ ਮਾਮੂਲੀ ਫੀਸ ਤੇ ਲੜਕੀਆਂ ਅਤੇ ਔਰਤਾਂ ਨੂੰ ਕੰਪਿਊਟਰ ਦੇ ਵੱਖ-ਵੱਖ ਕੋਰਸ ਕਰਵਾਏ ਜਾ ਰਹੇ ਹਨ।

 

ਇਸ ਮੌਕੇ ਅਰੋੜਬੰਸ ਸਭਾ ਦੇ ਪ੍ਰਧਾਨ ਸ੍ਰੀ ਮਨਿੰਦਰ ਸਿੰਘ ਮਿੰਕੂ ਮੱਕੜਜਨਰਲ ਸਕੱਤਰ ਸ੍ਰੀ ਸੁਰਜੀਤ ਸਿੰਘ ਘੁਲਿਆਣੀਮੁੱਖ ਸਰਪ੍ਰਸਤ ਸ੍ਰੀ ਗੁਰਿੰਦਰ ਸਿੰਘ ਮਹਿੰਦੀਰੱਤਾਖ਼ਜ਼ਾਨਚੀ ਸ੍ਰੀ ਧਰਮਵੀਰ ਸਿੰਘ ਰਾਜੂ ਮੱਕੜ ਅਤੇ ਹੋਰ ਅਹੁਦੇਦਾਰ ਮੌਜੂਦ ਸਨ। 

Latest

'ਯੁੱਧ ਨਸ਼ਿਆਂ ਵਿਰੁੱਧ': 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ
ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ
ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ