ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ

ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ

ਤਰਨ ਤਾਰਨ13 ਸਤੰਬਰ

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਥਾਰਟੀਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਤੀ 13 ਸਤੰਬਰ 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਅਤੇ ਸ੍ਰੀ ਕੰਵਲਜੀਤ ਸਿੰਘ ਬਾਜਵਾਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਤਰਨ ਤਾਰਨ ਨੇ ਦੱਸਿਆ ਕਿ ਤਰਨ ਤਾਰਨ ਸੈਸ਼ਨਜ ਡਵੀਜਨ ਵਿੱਚ ਵੱਡੇ ਪੱਧਰ ਤੇ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਅਤੇ ਪਬਲਿਕ  ਦੀ ਸਹੂਲਤ ਲਈ ਕੌਮੀ ਲੋਕ ਅਦਾਲਤ ਦੇ ਕੁੱਲ 08 ਬੈਚ ਬਣਾਏ ਗਏ।

ਜਿਨ੍ਹਾਂ ਵਿੱਚ ਪਹਿਲਾ ਬੈਂਚਸ਼੍ਰੀ ਮਨੋਜ ਕੁਮਾਰਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, (ਪ੍ਰਿੰਸੀਪਲ ਜੱਜ ਫੈਮਲੀ ਕੋਰਟ)ਤਰਨ ਤਾਰਨ ਦੂਸਰਾਂ ਬੈਂਚ ਸ਼੍ਰੀ ਰਵਿੰਦਰਜੀਤ ਸਿੰਘ ਬਾਜਵਾਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜਤਰਨ ਤਾਰਨਤੀਸਰਾ ਬੈਂਚ ਸ਼੍ਰੀ ਰਮੇਸ਼ ਕੁਮਾਰਸਿਵਲ ਜੱਜ ਜੂਨੀਅਰ ਡਵੀਜ਼ਨਤਰਨ ਤਾਰਨਚੌਥਾਂ ਬੈਂਚ ਮਿਸ ਮਨਜੋਤ ਕੌਰਸਿਵਲ ਜੱਜ ਜੂਨੀਅਰ ਡੀਵੀਜ਼ਨਤਰਨ ਤਾਰਨ ਅਤੇ ਪੰਜਵਾ ਬੈਂਚ ਸ਼੍ਰੀ ਅਜੈਬ ਸਿੰਘਚੇਅਰਮੈਨਪਰਮਾਨੈਂਟ ਲੋਕ ਅਦਾਲਤਤਰਨ ਤਾਰਨ ਇਸ ਤੋਂ ਇਲਾਵਾ ਪੱਟੀ ਵਿਖੇ ਦੋਂ ਬੈਂਚ ਮਿਸ ਪ੍ਰੀਤੀ ਰਾਏਸਬ ਡੀਵੀਜ਼ਨ ਜੁਡੀਸ਼ੀਅਲ ਮੈਜੀਸਟਰੇਟਪੱਟੀਅਤੇ ਡਾ. ਹਰਸਿਮਰਨਦੀਪ ਕੌਰਸਿਵਲ ਜੱਜ ਜੂਨੀਅਰ ਡਵੀਜ਼ਨ ਪੱਟੀ।

 ਇਸ ਤੋਂ ਇਲਾਵਾ ਖਡੂਰ ਸਾਹਿਬ ਵਿਖੇ ਇੱਕ (01) ਬੈਂਚ ਸ਼੍ਰੀਮਤੀ ਮੋਨਿਕਾ ਚੌਹਾਨਸਬ ਡਵੀਜ਼ਨ ਜੁਡੀਸ਼ੀਅਲ ਮੈਜਿਸਟਰੇਟ ਖਡੂਰ ਸਾਹਿਬ ਜਿਸ ਵਿੱਚ ਲੋਕ ਅਦਾਲਤ ਦੇ ਬੈਚਾਂ ਦੇ ਮਾਣਯੋਗ ਪ੍ਰਜ਼ਾਈਡਿੰਗ ਅਫਸਰਾਂ ਨੇ ਚੇਅਰਮੈਨਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿੱਚ ਬਹੁਤ ਹੀ ਸਹਿਜਤਾਸੰਵੇਦਨਸ਼ੀਲਤਾ ਨਾਲ ਪਬਲਿਕ ਦੇ ਨਾਲਆਹਮੋ- ਸਾਹਮਣੇ ਬੈਠ ਕੇ ਉਹਨਾਂ ਦੇ ਝਗੜਿਆਂ/ਸਮੱਸਿਆਵਾਂ ਨੂੰ ਸੁਣਿਆ ਅਤੇ ਉਹਨਾਂ ਨੂੰ ਝਗੜਾ ਖਤਮ ਕਰਨ ਦੇ ਫਾਇੰਦੇ ਦੱਸਦੇ ਹੋਏ ਉਹਨਾਂ ਨੂੰ ਆਪਸੀ ਸਹਿਮਤੀ ਨਾਲ ਕੇਸ ਨਿਬੇੜਨ ਲਈ ਪ੍ਰੇਰਿਆ।  ਲੋਕ ਅਦਾਲਤ ਦੇ ਪ੍ਰੀਜਾਈਡਿੰਗ ਅਫਸਰਾਂ ਨੇ ਪਬਲਿਕ ਦੀ ਸਹਿਮਤੀ ਨਾਲ ਇਸ  ਵਾਰ ਦੀ ਕੌਮੀ ਲੋਕ ਅਦਾਲਤ ਵਿੱਚ ਕੁੱਲ 13972 ਰੱਖੇ ਕੇਸਾਂ ਵਿਚੋਂ 12265 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 218649443/- ਰੁਪਏ ਦੀ ਰਕਮ ਦੀ ਫੈਸਲੇ ਕੀਤੇ ਗਏ।

 ਉਨ੍ਹਾਂ ਕਿਹਾ ਕਿ ਜੇਕਰ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਫੈਸਲਾ ਹੋ ਜਾਂਦਾ ਹੈ, ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ। ਅਦਾਲਤਾਂ ਵਿੱਚ ਸਮੇਂ-ਸਮੇਂ ਤੇ ਪ੍ਰੀ ਲੋਕ ਅਦਾਲਤਾਂ ਦਾ ਵੀ ਆਯੋਜਨ ਕੀਤਾ ਗਿਆ ਸੀ। ਰਾਸ਼ਟਰੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।

ਸ੍ਰੀ ਕੰਵਲਜੀਤ ਸਿੰਘ ਬਾਜਵਾ ਚੇਅਰਮੈਨਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਤਰਨ ਤਾਰਨ ਨੇ ਦੱਸਿਆ ਕਿ ਕੋਮੀ ਲੋਕ ਅਦਾਲਤ ਰਾਹੀਂ ਕੇਸ ਹੱਲ ਕਰਨ ਦੇ ਬੜੇ ਫਾਇੰਦੇ ਹਨ, ਕਿਉਂਕਿ ਕੌਮੀ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਆਪਸੀ ਸਹਿਮਤੀ ਨਾਲ ਨਿਬੜੇ ਕੇਸਾਂ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ।

ਸ੍ਰੀ ਬਾਜਵਾ ਜੀ ਨੇ ਦੱਸਿਆ ਕਿ ਸਾਰੀਆਂ ਧੀਰਾਂਵਕੀਲਾਂ ਨੇ ਇਸ ਕੌਮੀ ਲੋਕ ਅਦਾਲਤ ਵਿੱਚ ਬੜੀ ਚੰਗੀ ਦਿਲਚਸਪੀ ਦਿਖਾਈ ਅਤੇ ਅੱਜ ਦੀ ਕੌਮੀ ਲੌਕ ਅਦਾਲਤ ਦੀ ਸਫਲਤਾ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅਨੇਕਾ ਜਾਗਰੂਕਤਾ ਕੈਂਪਮੀਟਿੰਗਾਂ ਕੀਤੀਆਂ ਗਈਆਂਜਿਸ ਦੇ ਸਾਰਥਕ ਸਿੱਟੇ ਸਾਹਮਣੇ ਆਏ ਹਨ।

ਸ਼੍ਰੀਮਤੀ ਸ਼ਿਲਪਾਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਤਰਨ ਤਾਰਨ ਨੇ ਦੱਸਿਆ ਪਬਲਿਕ ਨੂੰ ਵੱਧ ਤੋਂ ਵੱਧ ਕੌਮੀ ਲੋਕ ਅਦਾਲਤ ਵਿੱਚ ਭਾਗ ਲੈਣ ਚਾਹੀਦਾ ਹੈ ਅਤੇ ਇਸ ਦਾ ਫਾਇੰਦਾ ਉਠਾਉਣਾ ਚਾਹੀਦਾ ਹੈ ਅਤੇ ਅਗਲੀ ਕੌਮੀ ਲੋਕ ਅਦਾਲਤ ਮਿਤੀ 13 ਦਸੰਬਰ 2025 ਨੂੰ ਲੱਗ ਰਹੀ ਹੈ।

ਇਸ ਸਬੰਧੀ ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968ਕੋਮੀ ਟੋਲ ਫ੍ਰੀ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।