ਅਸ਼ੀਰਵਾਦ ਸਕੀਮ ਹੁਣ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਈ - ਕੁਲਦੀਪ ਸਿੰਘ ਧਾਲੀਵਾਲ

ਅਸ਼ੀਰਵਾਦ ਸਕੀਮ ਹੁਣ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਈ - ਕੁਲਦੀਪ ਸਿੰਘ ਧਾਲੀਵਾਲ

ਅੰਮ੍ਰਿਤਸਰ, 3 ਫਰਵਰੀ (         ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਰੀਬਪੱਛੜੇ ਅਤੇ ਹਾਸੀਏ ਤੇ ਖੜ੍ਹੇ ਵਰਗਾਂ ਦੀ ਭਲਾਈ ਲਈ ਲਗਾਤਾਰ ਲੋਕ-ਹਿਤੈਸ਼ੀ ਫੈਸਲੇ ਲਏ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਅਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀਸੁਚਾਰੂ ਅਤੇ ਲੋਕ-ਮਿਤਰ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ।

ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਸਾਂਝੇ ਤੌਰ ਤੇ ਜੋੜ ਕੇ ਅਧਿਕਾਰਕ ਤੌਰ ਤੇ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਅਸ਼ੀਰਵਾਦ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਅਰਜ਼ੀਆਂ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੀ ਦਾਖ਼ਲ ਕੀਤੀਆਂ ਜਾ ਸਕਣਗੀਆਂਜਿਸ ਨਾਲ ਸਕੀਮ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣੇਗੀ।

ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ ਕਿ ਸਰਕਾਰੀ ਭਲਾਈ ਸਕੀਮਾਂ ਦਾ ਹਰ ਇੱਕ ਰੁਪਇਆ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਹੱਕਦਾਰ ਲਾਭਪਾਤਰੀ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਅਰਜ਼ੀਆਂ ਲੈਣ ਨਾਲ ਭ੍ਰਿਸ਼ਟਾਚਾਰਦਲਾਲੀ ਅਤੇ ਗਲਤ ਵਰਤੋਂ ਤੇ ਨੱਥ ਪਵੇਗੀ ਅਤੇ ਲੋਕਾਂ ਦਾ ਸਰਕਾਰੀ ਪ੍ਰਣਾਲੀ ਤੇ ਭਰੋਸਾ ਹੋਰ ਮਜ਼ਬੂਤ ਹੋਵੇਗਾ। ਇਹ ਪਹਿਲ ਧੀਆਂ ਦੀ ਇਜ਼ਤਸਮਾਜਿਕ ਸੁਰੱਖਿਆ ਅਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

 

ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਭਲਾਈ ਯੋਜਨਾ ਹੈ। ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂਈਸਾਈ ਭਾਈਚਾਰੇਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਹਰ ਜਾਤੀ ਦੀ ਵਿਧਵਾਵਾਂ ਦੀਆਂ ਧੀਆਂ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਅਤੇ ਤਲਾਕਸ਼ੁਦਾ ਔਰਤਾਂ ਦੇ ਵਿਆਹ ਸਮੇਂ 51,000 ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਲਾਭਪਾਤਰੀਆਂ ਨੂੰ ਦਸਤਾਵੇਜ਼ਾਂ ਸਮੇਤ ਅਰਜ਼ੀਆਂ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਤਹਿਸੀਲ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਉਣੀਆਂ ਪੈਂਦੀਆਂ ਸਨਜਿਸ ਕਾਰਨ ਕਾਰਵਾਈ ਵਿੱਚ ਦੇਰੀ ਅਤੇ ਤਕਨੀਕੀ ਖਾਮੀਆਂ ਆਉਂਦੀਆਂ ਸਨ। ਉਨ੍ਹਾਂ ਅੱਗੇ ਕਿਹਾ ਕਿ ਬਾਅਦ ਵਿੱਚ ਸਕੀਮ ਨੂੰ ਆਨਲਾਈਨ ਕਰਨ ਦੇ ਬਾਵਜੂਦ ਨਿੱਜੀ ਸਾਇਬਰ ਕੈਫ਼ਿਆਂ ਵੱਲੋਂ ਵੱਧ ਫੀਸ ਲੈਣ ਸੰਬੰਧੀ ਸ਼ਿਕਾਇਤਾਂ ਮਿਲਦੀਆਂ ਰਹੀਆਂ। ਸ. ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਸਭ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਹੁਣ ਅਸ਼ੀਰਵਾਦ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਜੋੜ ਦਿੱਤਾ ਹੈ। ਇਸ ਨਾਲ ਲਾਭਪਾਤਰੀ ਆਪਣੇ ਨੇੜਲੇ ਸੇਵਾ ਕੇਂਦਰ ਤੋਂ ਘੱਟ ਖ਼ਰਚ ਤੇ  ਆਸਾਨ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਲੈ ਸਕਣਗੇ।