ਸੌਂਦ ਨੇ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ

ਸੌਂਦ ਨੇ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 22 ਅਗਸਤ:

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਇੱਕ ਬੇਹਤਰੀਨ ਇਨਸਾਨ ਅਤੇ ਪੰਜਾਬੀਆਂ ਦਾ ਮਾਣ ਸਨ। ਉਨ੍ਹਾਂ ਕਿਹਾ ਕਿ ਭੱਲਾ ਨੇ ਸਭਨਾਂ ਦੇ ਚਿਹਰੇ ਉੱਤੇ ਸਦਾ ਹਾਸਾ ਲਿਆਂਦਾ ਹੈ। ਸੌਂਦ ਨੇ ਭੱਲਾ ਵੱਲੋਂ ਨਿਭਾਈ ਚਾਚਾ ਚਤਰਾ ਦੀ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ "ਤੁਸੀਂ, ਤੁਹਾਡੇ ਬੋਲ ਅਤੇ ਅਦਾਕਾਰੀ ਸਦਾ ਸਾਨੂੰ ਯਾਦ ਰਹਿਣਗੇ।" ਇਸਦੇ ਨਾਲ ਹੀ ਉਨ੍ਹਾਂ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪ੍ਰਸ਼ੰਸ਼ਕਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਰੱਬ ਨੇਕ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।