ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਵਿਖੇ ਲਗਾਏ ਜਾਗਰੂਕਤਾ ਕੈਂਪ

ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਵਿਖੇ ਲਗਾਏ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ ਜੂਨ 

 

  ਕ੍ਰਿਸ਼ੀ ਵਿਗਆਨ ਕੇਂਦਰਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਤਮਾ ਦੇ ਸਹਿਯੋਗ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ 9 ਪਿੰਡਾਂ ਫੱਤਣਵਾਲਾਅਕਾਲਗੜ੍ਹਚੱਕ ਬਧਾਈਕੋਠੇ ਅਮਨਗੜਭਲਾਈਆਣਾਚੋਟੀਆਮਾਹਣੀਖੇੜਾਗਿੱਦੜ੍ਹਬਾਹਾ ਅਤੇ ਛਾਪਿਆਵਾਲੀ ਵਿਖੇ ਵੱਖ-ਵੱਖ ਗਤੀਵਿਧੀਆ ਕੀਤੀਆ ਗਈਆ ਜਿੰਨ੍ਹਾਂ ਵਿੱਚ ਸੂਝਵਾਨ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੇ ਵੱਧ-ਚੜ ਕੇ ਭਾਗ ਲਿਆ।

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਨੇ ਸਾਉਣੀ ਦੀਆਂ ਫਸਲਾਂ ਵਿੱਚ ਖਾਦ ਪ੍ਰਬੰਧਨਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਤੋਂ ਨੂੰ ਬਚਾਉਣਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੇ ਵੱਖ-ਵੱਖ ਤਕਨੀਕੀ ਪਹਿਲੂਆਂ ਬਾਰੇਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਅਤੇ ਗਰਮੀਆਂ ਵਿੱਚ ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਕਿਸਾਨਾਂ ਨਾਲ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇੰਨ੍ਹਾਂ ਗਧੀਵਿਧੀਆਂ ਵਿੱਚ ਕ੍ਰਿਸ਼ੀ ਵਿਗਆਨ ਕੇਂਦਰ ਦੇ ਮਾਹਿਰਾਂ ਵੱਲੋਂ ਕਿਸਾਨਾ ਨੂੰ ਖੇਤੀ ਸਾਹਿਤ ਪੜ੍ਹਨ ਲਈਖੇਤੀ ਖਰਚੇ ਘਟਾਉਣ ਅਤੇ ਅਪਣੀ ਆਮਦਨ ਖੇਤੀ ਸਹਾਇਕ ਧੰਦਿਆਂ ਰਾਹੀ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ। ਫ਼ਲਾਂ ਅਤੇ ਸਬਜੀਆਂ ਦੀ ਪੌਸ਼ਟਿਕ ਮਹੱਹਤਾ ਸਮਝਾਉਂਦੇ ਹੋਏ ਦੱਸਿਆ ਗਿਆ ਕਿ ਹਰ ਕਿਸਾਨ ਨੂੰ ਘਰੇਲੂ ਬਗੀਚੀ ਬਨਾਉਣ ਚਾਹੀਦੀ ਹੈ ਜਿਸ ਨਾਲ ਕਿਸਾਨਾ ਦੀ ਸਬਜੀ ਸਬੰਧੀ ਬਜਾਰ ਉਤੇ ਨਿਰਭਰਤਾ ਖਤਮ ਹੋ ਸਕੇ।

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ