ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਬੇਗੋਵਾਲ: ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਜਗਜੀਤ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਰਧਾਂਜਲੀ ਕੀਤੀ ਭੇਟ
ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਜਗਜੀਤ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਬੇਗੋਵਾਲ ਪੁੱਜੇ।
ਬੇਗੋਵਾਲ (ਕਪੂਰਥਲਾ): ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਵਿਖੇ ਪਹੁੰਚੇ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸਵਰਗੀ ਜਗਜੀਤ ਸਿੰਘ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਸਨ।
ਸਮਾਗਮ ਦੌਰਾਨ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਬੀਬੀ ਜਗੀਰ ਕੌਰ, ਯੁਵਰਾਜ ਭੁਪਿੰਦਰ ਸਿੰਘ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਇਸ ਮੌਕੇ ਵੱਖ-ਵੱਖ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸ਼ਖਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਬਾਬਾ ਜੀ ਦੇ ਬੇਗੋਵਾਲ ਪਹੁੰਚਣ 'ਤੇ ਪ੍ਰਸ਼ਾਸਨ ਵਲੋਂ ਸੁਰੱਖਿਆ ਦੇੜ੍ਹੇ ਕਰੜੇ ਇੰਤਜ਼ਾਮ ਕੀਤੇ ਗਏ ਸਨ।

