ਬਾਬਾ ਕੁੰਦਨ ਸਿੰਘ ਜੀ ਭਲਾਈ ਟਰੱਸਟ ਵੱਲੋਂ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ, ਬਾਬਾ ਹਰਭਿੰਦਰ ਸਿੰਘ ਭਿੰਦਾ ਜੀ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਦਾ ਕੀਤਾ ਸਨਮਾਨ
By NIRPAKH POST
On
ਲੁਧਿਆਣਾ 14 ਨਵੰਬਰ (ਵਿੱਕੀ ਜਰਖੜ) – ਬਾਬਾ ਕੁੰਦਨ ਸਿੰਘ ਜੀ ਭਲਾਈ ਟਰੱਸਟ ਲੁਧਿਆਣਾ ਵੱਲੋਂ ਮਾਤਾ ਵਿਪਨਪ੍ਰੀਤ ਕੌਰ ਜੀ ਦੀ ਅਗਵਾਈ ਹੇਠ ਸਾਲਾਨਾ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਧਾਰਮਿਕ ਸ਼ਖ਼ਸੀਅਤਾਂ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਹਸਤੀਆਂ ਨੇ ਸ਼ਿਰਕਤ ਕੀਤੀ।
ਸਮਾਗਮ ਦੌਰਾਨ ਕਾਰ ਸੇਵਾ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਦੇ ਜੱਥੇਦਾਰ ਬਾਬਾ ਹਰਭਿੰਦਰ ਸਿੰਘ ਭਿੰਦਾ ਜੀ ਨੂੰ ਬਾਬਾ ਕੁੰਦਨ ਸਿੰਘ ਜੀ ਭਲਾਈ ਟਰੱਸਟ ਵੱਲੋਂ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਹਰਭਿੰਦਰ ਸਿੰਘ ਭਿੰਦਾ ਜੀ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ, ਨਾਮ ਸਿਮਰਨ ਕਰਨ ਅਤੇ ਨਿਸ਼ਕਾਮ ਸੇਵਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਦਾ ਅਸਲ ਮਕਸਦ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਣਾ, ਲੋੜਵੰਦਾਂ ਦੀ ਸਹਾਇਤਾ ਕਰਨਾ ਅਤੇ ਸਰਬੱਤ ਦੇ ਭਲੇ ਲਈ ਕਾਰਜ ਕਰਨਾ ਹੈ।
ਮਾਤਾ ਵਿਪਨਪ੍ਰੀਤ ਕੌਰ ਨੇ ਕਿਹਾ ਕਿ ਟਰੱਸਟ ਵੱਲੋਂ ਹਰ ਸਾਲ ਅਜਿਹੇ ਧਾਰਮਿਕ ਸਮਾਗਮ ਕਰਵਾਉਣ ਦਾ ਮਕਸਦ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿੱਚ ਸਾਰਿਆਂ ਨੂੰ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।

ਇਸ ਮੌਕੇ ਕੌਂਸਲਰ ਅਮਨ ਬੱਗਾ ਖੁਰਾਣਾ, ਸੁਖਦੀਪ ਸਿੰਘ ਗਿੱਲ (ਨਿਰਪੱਖ ਪੋਸਟ, ਚੰਡੀਗੜ੍ਹ), ਗੁਰਸ਼ਰਨ ਸਿੰਘ, ਅਜੀਤ ਸਿੰਘ ਮਨਿੰਦਰ ਸਿੰਘ ਅਹੂਜਾ, ਗੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ ਨਿਮਾਣਾ, ਮਾਤਾ ਸੁਰਿੰਦਰ ਕੌਰ, ਰਿੰਕੂ ਲੁਧਿਆਣਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਸੰਗਤਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

