ਪਲੇਅ ਵੇਅ ਸਕੂਲਾਂ ਵੱਲੋਂ ਆਪਣੀ ਸੰਸਥਾ ਦੀ ਰਜਿਸਟ੍ਰੇਸ਼ਨ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਪਲੇਅ ਵੇਅ ਸਕੂਲਾਂ ਵੱਲੋਂ ਆਪਣੀ ਸੰਸਥਾ ਦੀ ਰਜਿਸਟ੍ਰੇਸ਼ਨ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਫ਼ਿਰੋਜ਼ਪੁਰ 15 ਜੁਲਾਈ :
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿਚਿਕਾ ਨੰਦਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3-6 ਸਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਰਾਜ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਲਈ ਅਰਲੀ ਚਾਈਲਡ ਹੂਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਰਜਿਸਟਰ ਕਰਨ ਦੇ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸੰਸਥਾਵਾਂ ਦੀਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ।
 
ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਈਵੇਟ ਸੰਸਥਾਵਾਂ (ਪਲੇਅ ਵੇਅ ਸਕੂਲਾਂ) ਵੱਲੋਂ ਆਪਣੀ ਸੰਸਥਾ ਦੀ ਰਜਿਸਟ੍ਰੇਸ਼ਨ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ ਅਤੇ ਇਹਨਾਂ ਸੰਸਥਾਵਾਂ ਵੱਲੋਂ ਸਲਾਨਾ ਰਜਿਸਟ੍ਰੇਸ਼ਨ ਰੀਨਿਉ ਕਰਵਾਈ ਜਾਣੀ ਲਾਜ਼ਮੀ ਹੋਵੇਗੀ। ਰਜਿਸ਼ਟ੍ਰੇਸ਼ਨ ਦੇ ਲਈ ਇਹਨਾਂ ਸੰਸਥਾਵਾਂ ਤੋਂ 5000 ਰੁਪਏ ਸਲਾਨਾ ਫੀਸ ਵਸੂਲ ਕੀਤਾ ਜਾਵੇਗਾ।
 
ਰਜਿਸਟ੍ਰੇਸ਼ਨ ਕਰਵਾਉਣ ਲਈ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ, ਫਾਰਮ ਅਨੁਲਗ-1 ਅਤੇ ਹਦਾਇਤਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਵੈਬਸਾਈਟ (ferozepur.nic.in) ਤੋਂ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਦੇ ਲਈ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫਿਰੋਜ਼ਪੁਰ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਦਫਤਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।