ਦੂਰ ਦੂਰਾਂਡੇ ਪੇਂਡੂ ਖੇਤਰਾਂ ਤੱਕ ਪਹੁੰਚੀ ਭਗਵੰਤ ਮਾਨ ਸਰਕਾਰ ਦੀ ਵਿਕਾਸ ਦੀ ਲਹਿਰ

ਦੂਰ ਦੂਰਾਂਡੇ ਪੇਂਡੂ ਖੇਤਰਾਂ ਤੱਕ ਪਹੁੰਚੀ ਭਗਵੰਤ ਮਾਨ ਸਰਕਾਰ ਦੀ ਵਿਕਾਸ ਦੀ ਲਹਿਰ

ਨੰਗਲ 08 ਜੁਲਾਈ ()

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਕਾਸ ਦੀ ਲਹਿਰ ਸੂਬੇ ਦੇ ਕੋਨੇ ਕੋਨੇ ਨੂੰ ਛੂਹ ਰਹੀ ਹੈ। ਦੂਰ ਦੂਰਾਂਡੇ ਪੇਂਡੂ ਖੇਤਰਾਂ ਜਿੱਥੇ ਦਹਾਕਿਆਂ ਤੱਕ ਕੋਈ ਵਿਕਾਸ ਨਹੀ ਹੋਇਆ ਸੀ, ਉਥੇ ਕਰੋੜਾ ਰੁਪਏ ਖਰਚ ਹੋ ਰਹੇ ਹਨ।

   ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਜਦੋਂ ਵਿਧਾਨ ਸਭਾ ਚੋਣਾ ਤੋ ਪਹਿਲਾ ਜਿਲ੍ਹੇ ਦੇ ਅੰਦਰੂਨੀ ਪਿੰਡਾਂ ਦਾ ਦੌਰਾ ਕੀਤਾ ਤਾਂ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡਾਂ ਵਿੱਚ ਲੰਮੇ ਅਰਸੇ ਤੋਂ ਕੋਈ ਵਿਕਾਸ ਨਹੀ ਹੋਇਆ ਅਤੇ ਇਹ ਇਲਾਕਾ ਬੁਨਿਆਦੀ ਸਹੂਲਤਾਂ ਤੋ ਸੱਖਣਾ ਹੈ। ਹਰਜੋਤ ਬੈਂਸ ਨੇ ਭਰੋਸਾ ਦਿੱਤਾ ਸੀ ਕਿ ਉਹ ਵਿਧਾਇਕ ਬਣਕੇ ਆਪਣੇ ਹਲਕੇ ਨੂੰ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਵੇਗਾਂ, ਜਦੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਇਸ ਇਲਾਕੇ ਨੂੰ ਮੰਤਰੀ ਮੰਡਲ ਵਿਚ ਪ੍ਰਤੀਨਿਧਤਾ ਮਿਲਣ ਨਾਲ ਲੋਕਾਂ ਵਿੱਚ ਵਿਕਾਸ ਦੀ ਆਸ ਬੱਧ ਗਈ।

    ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੁਖਸਾਲ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਅਤੇ ਪਿੰਡ ਦੇ ਬੱਚਿਆ ਨੂੰ ਮਿਆਰੀ ਸਿੱਖਿਆ ਦੇਣ ਲਈ ਸਰਕਾਰੀ ਸੀਨੀ.ਸੈਕੰ ਸਕੂਲ ਵਿੱਚ 62 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 41 ਲੱਖ ਰੁਪਏ ਨਾਲ ਨੁਹਾਰ ਬਦਲਣ ਦੀ ਸੁਰੂਆਤ ਕੀਤੀ। ਉਨ੍ਹਾਂ ਨੇ ਆਂਗਨਵਾੜੀ ਕੇਂਦਰ ਵਿਚ 2 ਲੱਖ ਦੀ ਲਾਗਤ ਨਾਲ ਟਾਈਲ ਵਰਕ, ਫਰਨੀਚਰ, ਵਾਟਰ ਕੂਲਰ ਅਤੇ ਬੱਚਿਆ ਦੀ ਦਿਲਚਸਪੀ ਲਈ ਖਿਡੋਣੇ ਉਪਲੱਬਧ ਕਰਵਾਏ। ਸੁਖਸਾਲ ਪਿੰਡ ਵਿਚ ਦਹਾਕਿਆਂ ਤੋਂ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆਂ ਨਾਲ ਜੂਝ ਰਹੇ ਪਿੰਡ ਵਾਸੀਆਂ ਲਈ 17 ਲੱਖ ਦੀ ਲਾਗਤ ਨਾਲ ਕੰਮ ਸੁਰੂ ਕਰਵਾਇਆ ਅਤੇ ਜਲ ਸਪਲਾਈ ਦੀ ਮੁਰੰਮਤ ਕਰਵਾਈ। ਅੱਜ ਸੁਖਸਾਲ ਪਿੰਡ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ, ਸਕੂਲਾਂ ਵਿਚ ਕਲਾਸ ਰੂਮ, ਲੈਬੋਰਟਰੀ, ਲਾਇਬ੍ਰੇਰੀ, ਫਰਨੀਚਰ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ, ਸਿੱਖਿਆ ਕ੍ਰਾਂਤੀ ਦਾ ਨਮੂਨਾ ਨਜ਼਼ਰ ਆ ਰਿਹਾ ਹੈ। ਪੰਜਾਬ ਦੀ ਬਦਲ ਰਹੀ ਤਸਵੀਰ ਬਾਰੇ ਇਲਾਕੇ ਦੇ ਪਤਵੰਤੇ ਰੋਕੀ ਚੋਧਰੀ ਸਰਪੰਚਤਜਿੰਦਰ ਸਿੰਘ ਪੰਚਅਜੇ ਕੋਸ਼ਲਵਿਪਨ ਨੰਬਰਦਾਰਪੱਮੀਮਨੋਹਰ ਲਾਲਰਵੀ ਕੁਮਾਰਅਨਿਲ ਕੁਮਾਰਸੁਰੇਸ਼ ਕੁਮਾਰ ਨੇ ਕਿਹਾ ਕਿ ਦਹਾਕਿਆਂ ਬਾਅਦ ਉਨ੍ਹਾਂ ਦੇ ਹਲਕੇ ਨੂੰ ਅਜਿਹਾ ਆਗੂ ਮਿਲਿਆ ਹੈ, ਜਿਸ ਨੇ ਸਾਝੀ ਸੱਥ ਵਿਚ ਬੈਠ ਕੇ ਕੀਤੇ ਵਾਅਦੇ ਪੂਰੇ ਕੀਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੀ ਨੁਹਾਰ ਬਦਲੀ ਜਾ ਰਹੀ ਹੈ।