ਭਗਵੰਤ ਮਾਨ ਸਰਕਾਰ ਕਿਫ਼ਾਇਤੀ ਦਰਾਂ ‘ਤੇ ਪਸ਼ੂਧਨ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਖੋਲ੍ਹੇਗੀ 'ਬਲੂ ਕਰਾਸ' ਸਟੋਰ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਕਿਫ਼ਾਇਤੀ ਦਰਾਂ ‘ਤੇ ਪਸ਼ੂਧਨ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਖੋਲ੍ਹੇਗੀ 'ਬਲੂ ਕਰਾਸ' ਸਟੋਰ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 8 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਛੇ ਜ਼ਿਲ੍ਹਿਆਂ ਵਿੱਚ 'ਬਲੂ ਕਰਾਸ' ਵੈਟਰਨਰੀ ਮੈਡੀਸਨ ਸਟੋਰ ਖੋਲ੍ਹਣ ਜਾ ਰਹੀ ਹੈ ਜਿਸਦਾ ਉਦੇਸ਼ ਉੱਨਤ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕਿਫਾਇਤੀ ਬਣਾਉਣਾ ਹੈ।

ਇਸ ਪ੍ਰਾਜੈਕਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਕਦਮ ਕਿਸਾਨਾਂ 'ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਉਣ ਦੇ ਨਾਲ-ਨਾਲ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਪਸ਼ੂ ਪਾਲਣ ਸੈਕਟਰ ਨੂੰ ਵੱਡਾ ਹੁਲਾਰਾ ਦੇਵੇਗਾ।

ਇਸ ਯੋਜਨਾ ਦੀ ਰੂਪ-ਰੇਖਾ ਬਾਰੇ ਦੱਸਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਸ਼ੂ ਪਾਲਕਾਂ ਨੂੰ 'ਬਲੂ ਕਰਾਸ' ਸਟੋਰਾਂ 'ਤੇ ਸਾਰੀਆਂ ਜੈਨਰਿਕ ਵੈਟਰਨਰੀ ਦਵਾਈਆਂ 'ਤੇ 30 ਪ੍ਰਤੀਸ਼ਤ ਦੀ ਛੋਟ ਅਤੇ ਬ੍ਰਾਂਡਿਡ ਦਵਾਈਆਂ 'ਤੇ 20 ਪ੍ਰਤੀਸ਼ਤ ਦੀ ਛੋਟ ਮਿਲੇਗੀ, ਜਿਸਦਾ ਉਦੇਸ਼ ਗੁਣਵੱਤਾ ਨਾਲ ਸਮਝੌਤਾ ਕੀਤੇ ਬਗੈਰ ਪਸ਼ੂ ਪਾਲਕਾਂ ਨੂੰ ਕਿਫ਼ਾਇਤੀ ਦਰਾਂ ‘ਤੇ ਦਵਾਈਆਂ ਯਕੀਨੀ ਬਣਾਉਣਾ ਹੈ।

ਉਨ੍ਹਾਂ ਨੇ ਦੱਸਿਆ ਕਿ 'ਬਲੂ ਕਰਾਸ' ਸਟੋਰ ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਸਥਿਤ ਅਤਿ-ਆਧੁਨਿਕ ਵੈਟਰਨਰੀ ਪੌਲੀਕਲੀਨਿਕਾਂ,  ਜਿਨ੍ਹਾਂ ਵਿੱਚ ਪਿਛਲੇ ਸਾਲ ਐਡਵਾਂਸਡ ਇਨਡੋਰ ਪੇਸ਼ੈਂਟ ਡਿਪਾਰਟਮੈਂਟ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਸਨ, ਦੇ ਅੰਦਰ ਸਥਾਪਿਤ ਕੀਤੇ ਜਾ ਰਹੇ ਹਨ। ਇਹ ਵੈਟਰਨਰੀ ਪੌਲੀਕਲੀਨਿਕ ਸੂਬੇ ਭਰ ਵਿੱਚ ਮਜ਼ਬੂਤ ਸੰਸਥਾਗਤ ਅਤੇ ਮਲਟੀ-ਸਪੈਸ਼ਲਟੀ ਪਸ਼ੂ ਸਿਹਤ ਸੰਭਾਲ ਪ੍ਰਣਾਲੀਆਂ ਸਥਾਪਤ ਕਰਨ ਵੱਲ ਪੰਜਾਬ ਸਰਕਾਰ ਦੇ ਵਿਸ਼ੇਸ਼ ਧਿਆਨ ਨੂੰ ਦਰਸਾਉਂਦੇ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਡੇ ਕਿਸਾਨ ਪੰਜਾਬ ਦੀ ਖੁਸ਼ਹਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਪਸ਼ੂਆਂ ਦੀ ਸਿਹਤ ਸਿੱਧੇ ਤੌਰ 'ਤੇ ਉਨ੍ਹਾਂ ਦੀ ਆਮਦਨ ਅਤੇ ਭਲਾਈ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਬਲੂ ਕਰਾਸ ਸਟੋਰ ਗੁਣਵੱਤਾ ਵਾਲੀਆਂ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਕਿਫਾਇਤੀ ਅਤੇ ਪਹੁੰਚਯੋਗ ਬਣਾ ਕੇ ਪਸ਼ੂਧਨ ਦੀ ਸਿਹਤ ਅਤੇ ਕਿਸਾਨਾਂ ਦੀ ਖੁਸ਼ਹਾਲੀ ਵੱਲ ਇੱਕ ਮਹੱਤਵਪੂਰਨ ਕਦਮ ਹਨ।

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਸ਼ੂ ਪਾਲਕਾਂ ਨੂੰ ਕਿਫਾਇਤੀ ਦਰਾਂ ‘ਤੇ ਦਵਾਈਆਂ ਪ੍ਰਦਾਨ ਕਰਦਿਆਂ ਰੋਕਥਾਮ ਦੇਖਭਾਲ ਨੂੰ ਉਤਸ਼ਾਹਿਤ ਕਰਕੇ ਕਿਸਾਨਾਂ ਦਾ ਪੈਸਾ ਬਚਾਉਣ ਵਿੱਚ ਵਧੇਰੇ ਉਸਾਰੂ ਸਾਬਤ ਹੋਵੇਗੀ।

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਪੌਲੀਕਲੀਨਿਕਾਂ ਦੇ ਅੰਦਰ ਗੁਣਵੱਤਾ ਵਾਲੀਆਂ ਦਵਾਈਆਂ ਤੱਕ ਕਿਸਾਨਾਂ ਦੀ ਸਿੱਧੀ ਪਹੁੰਚ ਯਕੀਨੀ ਬਣਾਉਣ ਨਾਲ ਉਨ੍ਹਾਂ ਦੇ ਸਮੇਂ ਦੀ ਵੀ ਬੱਚਤ ਹੋਵੇਗੀ। ਇਸਦੇ ਨਾਲ ਹੀ ਮੌਜੂਦਾ ਆਈਪੀਡੀ ਸਹੂਲਤਾਂ ਨਾਲ ਫਾਰਮੇਸੀ ਸੇਵਾਵਾਂ ਦਾ ਏਕੀਕਰਨ ਡਾਇਗਨੌਸਿਸ ਤੋਂ ਲੈ ਕੇ ਰਿਕਵਰੀ ਤੱਕ ਪਸ਼ੂਧਨ ਦੇਖਭਾਲ ਨੂੰ ਵਧੇਰੇ ਕੁਸ਼ਲ ਅਤੇ ਸੁਚਾਰੂ ਬਣਾਏਗਾ। ਉਨ੍ਹਾਂ ਕਿਹਾ ਕਿ ਪਸ਼ੂਧਨ ਦੀ ਤੰਦਰੁਸਤੀ ਉਤਪਾਦਕਤਾ ਵਿੱਚ ਵਾਧਾ ਕਰੇਗੀ, ਜਿਸ ਨਾਲ ਡੇਅਰੀ ਅਤੇ ਸਹਾਇਕ ਪੇਂਡੂ ਅਰਥਚਾਰੇ ਨੂੰ ਵੱਡੀ ਮਜ਼ਬੂਤੀ ਮਿਲੇਗੀ।

ਇਸ ਪਹਿਲਕਦਮੀ ਪਿੱਛੇ ਦੀ ਪ੍ਰਸ਼ਾਸਕੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਰਾਜ ਸਰਕਾਰ ਖੇਤੀਬਾੜੀ ਪ੍ਰਣਾਲੀ ਦੀ ਮਜ਼ਬੂਤੀ ਅਤੇ ਪਸ਼ੂ ਪਾਲਣ ਵੈਲਿਊ ਚੇਨ ਵਿੱਚ ਹਰੇਕ ਹਿੱਸੇਦਾਰ ਦੀ ਭਲਾਈ ਨੂੰ ਯਕੀਨੀ ਬਣਾਉਣ 'ਤੇ ਧਿਆਨ ਕੇਂਦ੍ਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਪਸ਼ੂਧਨ ਭਲਾਈ ਅਤੇ ਪੇਂਡੂ ਆਰਥਿਕਤਾ ਦੀ ਖੁਸ਼ਹਾਲੀ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਹੋਰ ਮਜ਼ਬੂਤ ਕਰਨਗੀਆਂ। 

Latest

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ’ਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਬਦਲੀ ਨੁਹਾਰ: ਭਗਵੰਤ ਮਾਨ ਸਰਕਾਰ ਦੇ ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ
ਭਗਵੰਤ ਮਾਨ ਸਰਕਾਰ ਕਿਫ਼ਾਇਤੀ ਦਰਾਂ ‘ਤੇ ਪਸ਼ੂਧਨ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਖੋਲ੍ਹੇਗੀ 'ਬਲੂ ਕਰਾਸ' ਸਟੋਰ: ਗੁਰਮੀਤ ਸਿੰਘ ਖੁੱਡੀਆਂ
ਸ.ਸੰਧਵਾਂ ਨੇ ਪਿੰਡ ਦੁਆਰੇਆਣਾ ਤੋਂ ਢੀਮਾਂਵਾਲੀ ਨੂੰ ਜਾਂਦੀ ਸੜਕ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ
ਵਿਧਾਇਕ ਫਾਜ਼ਿਲਕਾ ਨੇ 5 ਕਰੋੜ 20 ਲੱਖ ਦੀ ਲਾਗਤ ਨਾਲ ਸਾਦਕੀ ਬਾਰਡਰ ਰੋਡ ਤੋਂ ਖਾਣ ਵਾਲਾ ਤੱਕ ਬਣਨ ਵਾਲੀ ਨਵੀ ਸੜਕ ਤੇ ਚੌੜੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ