ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਲਕਾ ਫਿਰੋਜ਼ਪੁਰ ਦਿਹਾਤੀ ਅਤੇ ਗੁਰੂਹਰਸਹਾਏ ਵਿੱਚ ਲਗਾਇਆ ਗਿਆ ਖੂਨਦਾਨ ਕੈਂਪ
By NIRPAKH POST
On
ਫਿਰੋਜ਼ਪੁਰ, 29 ਸਤੰਬਰ 2025.
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਯੁਵਕ ਸੇਵਾਵਾਂ ਬੋਰਡ ਅਤੇ ਯੂਥ ਵਿੰਗ ਆਮ ਆਦਮੀ ਪਾਰਟੀ ਵੱਲੋਂ ਹਲਕਾ ਫਿਰੋਜਪੁਰ ਦਿਹਾਤੀ ਅਧੀਨ ਖੂਨਦਾਨ ਕੈਂਪ ਬਾਜੀਦਪੁਰ ਸਾਹਿਬ ਗੁਰਦੁਆਰਾ ਵਿਖੇ ਲਗਾਇਆ ਗਿਆ ਅਤੇ ਹਲਕਾ ਗੁਰੂਹਰਸਹਾਇ ਅਧੀਨ ਖੂਨਦਾਨ ਕੈਂਪ ਗੋਲੂ ਕੇ ਮੋੜ ਵਿਖੇ ਲਗਾਇਆ ਗਿਆ| ਇਹ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਹਰਜਿੰਦਰ ਸਿੰਘ ਘਾਗਾ ਨੇ ਦਿੱਤੀ|
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਸਾਰੇ ਪੰਜਾਬ ਵਿੱਚ ਹੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਏ ਗਏ ਹਨ| ਜ਼ਿਲ੍ਹਾ ਫਿਰੋਜਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵੀ ਖੂਨਦਨ ਕੈਂਪ ਲਗਾਏ ਗਏ ਹਨ ਅਤੇ ਵੱਧ ਚੜ ਕੇ ਲੋਕਾਂ ਵੱਲੋਂ ਖੂਨਦਾਨ ਕੀਤਾ ਗਿਆ ਹੈ।