ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਰੈੱਡ ਕਰਾਸ ਨਾਲ ਮਿਲਕੇ ਲਗਾਇਆ ਗਿਆ ਖੂਨਦਾਨ ਕੈਂਪ
By NIRPAKH POST
On
ਰੂਪਨਗਰ, 17 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਅੱਜ ਸ਼ਹੀਦੀ ਜ਼ੋੜ ਮੇਲਾ ਸ਼੍ਰੀ ਭੱਠਾ ਸਾਹਿਬ ਵਿੱਚ ਰੈੱਡ ਕਰਾਸ ਰੂਪਨਗਰ ਦੀ ਸਹਾਇਤਾ ਨਾਲ ਖੂਨਦਾਨ ਕੈਂਪ ਲਗਾਇਆ ਗਿਆ।
ਇਸ ਸਬੰਧੀ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਦਨਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਇਸ ਮੌਕੇ ਸੰਗਤ ਵੱਲੋਂ ਤਾਂ ਖੂਨਦਾਨ ਕੀਤਾ ਹੀ ਗਿਆ, ਇਸਦੇ ਨਾਲ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਭੁਪਿੰਦਰ ਸਿੰਘ ਵੱਲੋਂ ਵੀ ਖੂਨਦਾਨ ਕੀਤਾ ਗਿਆ।
ਇਸ ਮੌਕੇ ਤੇ ਚੀਫ ਲੀਗਲ ਏਡ ਡਿਫੈਂਸ ਕਾਉਂਸਲ ਰੂਪਨਗਰ ਸ਼੍ਰੀ ਰਾਜਵੀਰ ਸਿੰਘ ਰਾਏ, ਸ਼੍ਰੀ ਜੇ ਪੀ.ਐਸ ਢੇਰ ਸੀਨੀਅਰ ਵਕੀਲ ਰੂਪਨਗਰ ਵੱਲੋਂ ਵੀ ਇਸ ਕੈਂਪ ਵਿੱਚ ਭਾਗ ਲਿਆ।


