ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਲਈ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਹਲਕਿਆਂ ਤੋਂ ਬੱਸਾਂ ਰਵਾਨਾTitle

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਲਈ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਹਲਕਿਆਂ ਤੋਂ ਬੱਸਾਂ ਰਵਾਨਾTitle

ਫਰੀਦਕੋਟ/ ਕੋਟਕਪੂਰਾ/ ਜੈਤੋ, 10 ਜਨਵਰੀ ()
ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਹਲਕਿਆਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ।
ਇਸ ਮੌਕੇ ਫਰੀਦਕੋਟ ਹਲਕੇ ਦੇ ਪਿੰਡ ਸਾਧਾਵਾਲਾ, ਕੋਟਕਪੂਰਾ ਹਲਕੇ ਦੇ ਪਿੰਡ ਭਾਣਾ ਅਤੇ ਜੈਤੋ ਹਲਕੇ ਦੇ ਪਿੰਡ ਘਣੀਆਂ ਵਾਲਾ ਤੋਂ ਤੀਰਥ ਯਾਤਰਾ ਲਈ ਬੱਸਾਂ ਨੂੰ ਰਵਾਨਾ ਕੀਤਾ ਗਿਆ।
 
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੂਲ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਖਰਚੇ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਇਸ ਯਾਤਰਾ ਦੌਰਾਨ ਯਾਤਰੀਆਂ ਦੀ ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਦੀ ਪੂਰੀ ਵਿਵਸਥਾ ਪੰਜਾਬ ਸਰਕਾਰ ਵੱਲੋਂ ਕੀਤੀ ਜਾਂਦੀ ਹੈ।
 
ਇਸ ਮੌਕੇ ਤੀਰਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਲਈ ਆਸਥਾ ਨਾਲ ਭਰਪੂਰ ਸੁਖਦਾਇਕ ਯਾਤਰਾ ਦਾ ਮੌਕਾ ਪ੍ਰਦਾਨ ਕਰ ਰਹੀ ਹੈ। 

Latest

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਨੂੰ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ, ਮੁਲਤਾਨੀਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਕੀਤਾ ਸਮਰਪਿਤ, ਜਨਤਾ ਨਗਰ ਆਰ.ਓ.ਬੀ. ਨੂੰ ਦਿੱਤੀ ਪ੍ਰਵਾਨਗੀ
ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 2025 ਵਿੱਚ ਸਰਹੱਦੀ ਤਣਾਅ ਅਤੇ ਹੜ੍ਹਾਂ ਦੀ ਤਬਾਹੀ ਦੀ ਦੋਹਰੀ ਮਾਰ ਦਾ ਹਵਾਲਾ ਦਿੰਦਿਆਂ ਕੇਂਦਰ ਸਰਕਾਰ ਤੋਂ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ
ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ
ਇਨਵੈਸਟ ਪੰਜਾਬ ਤਹਿਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫੋਕਲ ਪੁਆਇੰਟ 'ਚ 35 ਕਰੋੜ ਦੀ ਲਾਗਤ ਵਾਲੇ ਨਵੇਂ 'ਟੂਲ ਰੂਮ' ਯੂਨਿਟ ਦਾ ਕੀਤਾ ਉਦਘਾਟਨ