ਨੌਜਵਾਨਾਂ ਨੂੰ ਅਗਨੀਵੀਰ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ `ਚ ਤਿਆਰੀ ਕਰਵਾਏਗਾ ਸੀ-ਪਾਈਟ ਕੈਂਪ, ਪੱਟੀ

ਨੌਜਵਾਨਾਂ ਨੂੰ ਅਗਨੀਵੀਰ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ `ਚ ਤਿਆਰੀ ਕਰਵਾਏਗਾ ਸੀ-ਪਾਈਟ ਕੈਂਪ, ਪੱਟੀ

ਪੱਟੀ/ਤਰਨ ਤਾਰਨ, 31 ਦਸੰਬਰ (         ) - ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਹੈ ਕਿ ਅਗਨੀਵੀਰ ਫ਼ੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2026 ਵਿੱਚ ਖੁੱਲਣ ਦੀ ਸੰਭਾਵਨਾ ਹੈ। ਇਸ ਕੰਪਿਊਟਰ ਬੇਸਿਸ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਪੱਟੀ ਵਿਖੇ ਸੁ਼ਰੂ ਹੈ। ਉਨ੍ਹਾਂ ਦੱਸਿਆ ਕਿ ਇਹ ਪੇਪਰ ਪੰਜਾਬੀ ਵਿੱਚ ਵੀ ਹੋਣਾ ਹੈ।

ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਤਰਨ-ਤਾਰਨ ਜ਼ਿਲ੍ਹੇ ਦੇ ਯੁਵਕ ਜੋ ਅਗਨੀਵੀਰ ਫ਼ੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਪੱਟੀ ਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਪਹੁੰਚ ਕਰਨ।

ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਜੇਕਰ ਆਨਲਾਈਨ ਅਪਲਾਈ ਹੋ ਗਿਆ ਹੈ ਤਾਂ ਉਸ ਦੀ ਇੱਕ ਕਾਪੀ ਅਗਰ ਨਹੀਂ ਹੋਇਆ ਤਾਂ ਕੇਵਲ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਅਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋਆਂ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਤੋਂ 11:30 ਵਜੇ ਤੱਕ ਹੋਵੇਗਾ।

ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਕਿਹਾ ਕਿ ਨੌਜਵਾਨ ਦੀ ਉਮਰ 17 ਸਾਲ ਤੋਂ 21 ਸਾਲ ਤੱਕ ਹੋਵੇ, ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਅਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ( 170 ਸੈਂਟੀਮੀਟਰ) ਹੋਵੇ। ਨੌਜਵਾਨ ਘੱਟੋ-ਘੱਟ 10ਵੀਂ 45 ਫ਼ੀਸਦੀ ਅੰਕਾਂ ਨਾਲ ਪਾਸ ਹੋਵੇ ਜਾਂ 12ਵੀਂ ਪਾਸ ਹੋਵੇ।

ਉਨ੍ਹਾਂ ਕਿਹਾ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਲਿਖਤੀ ਪੇਪਰ ਦੀ ਤਿਆਰੀ ਅਤੇ ਫਿ਼ਜੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸੀ-ਪਾਈਟ ਕੈਂਪ, ਪੱਟੀ ਦੇ ਨੰਬਰਾਂ 97818-91928 ਅਤੇ 98760-30372 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ। 

Latest

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ
ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ ; 151 ਗ੍ਰਿਫ਼ਤਾਰ