ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਕੋਟੜਾ ਲੇਹਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਕੋਟੜਾ ਲੇਹਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਲਹਿਰਾਗਾਗਾ, 27 ਮਾਰਚ:

ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਚਲਾਈ ਮੁਹਿੰਮ "ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਮੁਹਿੰਮ ਤਹਿਤ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ
ਲਹਿਰਾਗਾਗਾ ਦੇ ਪਿੰਡ ਕੋਟੜਾ ਲੇਹਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ ਕੀਤਾ।

ਇਸ ਮੌਕੇ ਉਨ੍ਹਾਂ ਨੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸਮਈ ਅੰਕੜਿਆਂ ਨੂੰ ਜਨਤਕ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਰਹੇ ਹਨ।

ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਗੋਇਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਦੇਣ ਦੀ ਇਤਿਹਾਸਕ ਯੋਜਨਾ ਲਾਗੂ ਕੀਤੀ ਗਈ ਹੈ।

ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ ਪਹਿਲੀ ਵਾਰ ਦਿਨ ਵੇਲੇ ਬਿਜਲੀ ਅਤੇ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਤਰੀਕੇ ਨਾਲ 65,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮਿਆਰੀ ਸਿਹਤ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਲਈ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ।

ਸ਼੍ਰੀ ਗੋਇਲ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਵਧਾ ਕੇ 01 ਕਰੋੜ ਰੁਪਏ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੜਕਾਂ ਦੇ ਵਿਕਾਸ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।

ਨੌਜਵਾਨਾਂ ਨੂੰ ਵੱਡੇ ਪੱਧਰ ਉੱਤੇ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ ਵੱਡੀ ਗਿਣਤੀ ਸਟੇਡੀਅਮ ਬਣਾਏ ਜਾ ਰਹੇ ਹਨ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਵੱਡੇ ਪੱਧਰ ਉੱਤੇ ਜਾਰੀ ਹਨ।

ਸ਼੍ਰੀ ਗੋਇਲ ਨੇ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਉਨ੍ਹਾਂ ਲਈ ਸਨਮਾਨ ਦੀ ਨਿਸ਼ਾਨੀ ਹੈ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਉਣ ਦੀ ਯੋਜਨਾ ਲਿਆਂਦੀ ਗਈ ਹੈ।

ਇਸ ਮੌਕੇ ਵੱਖ ਵੱਖ ਪੰਚ, ਸਰਪੰਚ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਹਲਕੇ ਦੇ ਵਿਕਾਸ ਕਾਰਜਾਂ 'ਤੇ ਪੂਰਨ ਤਸੱਲੀ ਪ੍ਰਗਟਾਈ। 

Latest

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ
ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ
ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ
ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੀਆਂ ਸੰਪਰਕ ਸੜਕਾਂ ਦੇ ਕੰਮ ਸ਼ੁਰੂ ਕਰਵਾਏ