ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ-ਮਲੋਟ ਰੋਡ ਤੇ ਪੁਲ ਦਾ ਕੰਮ ਪੂਰਾ ਹੋਣ ‘ਤੇ ਕੀਤਾ ਲੋਕ ਅਰਪਿਤ
ਮਲੋਟ/ਸ੍ਰੀ ਮੁਕਤਸਰ ਸਾਹਿਬ, 03 ਅਗਸਤ –
ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੁਕਤਸਰ-ਮਲੋਟ ਰੋਡ ਤੇ ਪੁਲ ਦਾ ਕੰਮ ਪੂਰਾ ਹੋਣ ‘ਤੇ ਲੋਕ ਅਰਪਿਤ ਕੀਤਾ ਅਤੇ ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ।
ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ 25 30 ਸਾਲ ਤੋਂ ਸੜਕ ਦਾ ਬੁਰਾ ਹਾਲ ਸੀ, ਅੱਜ ਇਹ ਜੋ ਪੁਲ ਦਾ ਕੰਮ ਅਧੂਰਾ ਸੀ ਉਹ ਵੀ ਪੂਰਾ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਤਕਰੀਬਨ 100 ਕਰੋੜ ਦੀ ਲਾਗਤ ਨਾਲ ਇਹ ਪ੍ਰੋਜੈਕਟ ਮੁਕੰਮਲ ਹੋਇਆ ਅਤੇ ਇਸ ਸੜਕ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸੜਕ ਦੇ ਖਰਾਬ ਹੋਣ ਕਾਰਨ ਬਹੁਤ ਜਿਆਦਾ ਐਕਸੀਡੈਂਟ ਹੁੰਦੇ ਸੀ ਅਤੇ ਲੋਕਾਂ ਨੂੰ ਇਸ ਸੜਕ ਤੇ ਜਾਣ ਲੱਗਿਆ ਬਹੁਤ ਜਿਆਦਾ ਮੁਸ਼ਕਿਲ ਪੇਸ਼ ਆਉਂਦੀ ਸੀ। ਕੈਬਨਿਟ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਲੋਕ ਹੀ ਤੁਹਾਨੂੰ ਦੱਸਣਗੇ ਕਿ ਇਹ ਸੜਕ ਮੁਕੰਮਲ ਹੋਣ ਨਾਲ ਕਿੰਨੀ ਵੱਡੀ ਰਾਹਤ ਮਿਲੀ ਹੈ।
ਕੈਬਨਿਟ ਮੰਤਰੀ ਨੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਹੁਣ ਇਹ ਸੜਕ ਬਣ ਕੇ ਲੋਕਾਂ ਦੇ ਸਪੁਰਦ ਹੋ ਗਈ ਹੈ ਉਨ੍ਹਾਂ ਅੱਗੇ ਕਿਹਾ ਕਿ ਇਹ ਸੜਕ ਮੁਕਤਸਰ-ਮਲੋਟ ਨੂੰ ਤਾਂ ਆਪਸ ਵਿੱਚ ਜੋੜਦੀ ਹੈ ਨਾਲ ਹੀ ਇਸ ਸੜਕ ਰਾਹੀਂ ਅਗਾਂਹ ਜਾਣ ਵਾਲੇ ਲੋਕਾਂ ਦਾ ਵੀ ਰਸਤਾ ਘੱਟ ਹੋਇਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਤਰਜੀਹ ਦੇ ਅਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਮੁਕੰਮਲ ਅਤੇ ਸਥਾਈ ਹੱਲ ਲਈ ਵੀ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਐਕਸੀਅਨ ਉਸਾਰੀ ਮੰਡਲ ਆਨੰਦ ਮਾਹਰ, ਸਤਵੰਤ ਨਰੂਲਾ, ਮਨਿੰਦਰ ਸਿੰਘ ਐਸਡੀਓ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਸ਼ਿੰਦਰਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਸਿੱਧੂ, ਮਨਜਿੰਦਰ ਸਿੰਘ ਕਾਕਾ ਉੜਾਂਗ, ਗੁਰਭਗਤ ਸਿੰਘ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ, ਹਰਵਿੰਦਰ ਸਿੰਘ ਸਰਪੰਚ ਰੁਪਾਣਾ, ਗੁਰਬਾਜ ਸਿੰਘ ਸਰਪੰਚ ਚਿੱਬੜਾਂਵਾਲੀ, ਪਰਮਜੀਤ ਸਿੰਘ ਸਰਪੰਚ ਲਕੜਵਾਲਾ, ਲਵਲੀ ਸੰਧੂ, ਸਰਬਜੀਤ ਸਿੰਘ ਮਨੇਸ, ਜਗਜੀਤ ਸਿੰਘ ਮਨੇਸ, ਭੁਪਿੰਦਰ ਸਿੰਘ ਰਾਮਨਗਰ ਸਾਉਂਕੇ, ਅਮਰੀਕ ਸਿੰਘ ਮੀਕਾ ਈਨਾਖੇੜਾ, ਕਰਨਪਾਲ ਸਿੰਘ, ਗਗਨਦੀਪ ਸਿੰਘ ਔਲਖ ਆਦਿ ਹਾਜ਼ਰ ਸਨ।