ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਇੰਚਾਰਜਾਂ ਨਾਲ ਕੀਤੀ ਮੀਟਿੰਗ
ਲੁਧਿਆਣਾ: ਆਮ ਆਦਮੀ ਪਾਰਟੀ ਦੇ ਜਲੰਧਰ ਵੈਸਟ ਤੋਂ ਵਿਧਾਇਕ ਅਤੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਵੀਰਵਾਰ ਨੂੰ ਲੁਧਿਆਣਾ ਵਿਖੇ ਸਰਕਿਟ ਹਾਊਸ 'ਚ ਵਾਰਡ ਨੰਬਰ 72 ਦੇ ਇੰਚਾਰਜਾਂ ਨਾਲ ਮੀਟਿੰਗ ਕਰਕੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ 'ਚ ਹੋ ਰਹੇ ਉਪਚੁਣਾਵ ਲਈ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਦੀ ਭਾਰੀ ਜਿੱਤ ਯਕੀਨੀ ਬਣਾਉਣ ਉਤੇ ਵਿਚਾਰ-ਵਟਾਂਦਰਾ ਕੀਤਾ।
ਮੋਹਿੰਦਰ ਭਗਤ ਨੇ ਪਾਰਟੀ ਵਰਕਰਾਂ ਨੂੰ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਘਰ-ਘਰ ਜਾ ਕੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਬਾਰੇ ਦੱਸੋ ਅਤੇ ਪਾਰਟੀ ਉਮੀਦਵਾਰ ਦੇ ਹੱਕ ਵਿਚ ਵੋਟ ਪਾਉਣ ਲਈ ਮੋਟਿਵੇਟ ਕਰੋ।
ਉਨ੍ਹਾਂ ਨੇ ਕਿਹਾ ਕਿ ਸੰਜੀਵ ਅਰੋੜਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਰ ਵਰਕਰ ਨੇ ਦਿਲੋ ਤੇ ਮਿਹਨਤ ਨਾਲ ਕੰਮ ਕਰਨਾ ਹੈ।
ਵਰਕਰਾਂ ਨੇ ਕੈਬਨਿਟ ਮੰਤਰੀ ਭਗਤ ਨੂੰ ਭਰੋਸਾ ਦਿਵਾਇਆ ਕਿ ਉਹ ਸੰਜੀਵ ਅਰੋੜਾ ਨੂੰ ਵੱਡੇ ਮਾਰਜਿਨ ਨਾਲ ਜਿਤਾਵਣਗੇ।
ਜਾਣਕਾਰੀ ਮੁਤਾਬਕ ਲੁਧਿਆਣਾ ਪੱਛਮੀ ਸੀਟ ਆਪ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੋਤ ਤੋਂ ਬਾਅਦ ਖਾਲੀ ਹੋਈ ਸੀ।
ਇਸ ਮੋਕੇ ਤੇ ਮਾਰਕੇਟ ਕਮੇਟੀ ਦੇ ਚੇਅਰਮੈਨ ਸੁਭਾਸ਼ ਭਗਤ,ਕੋਂਸਲਰ ਪਤੀ ਸੁਦੇਸ਼ ਭਗਤ, ਸਾਬਕਾ ਚੇਅਰਮੈਨ ਕੀਮਤੀ ਭਗਤ,ਜੀਤ ਲਾਲ ਭਗਤ ਅਤੇ ਹੋਰ ਵੀ ਪਾਰਟੀ ਦੇ ਆਗੂ ਮੌਜੂਦ ਸਨ।
Related Posts
Advertisement
