ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਤੇ ਡਾ. ਰਵਜੋਤ ਸਿੰਘ ਨੇ ਡਾ. ਕਸ਼ਮੀਰ ਸਿੰਘ ਸੋਹਲ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ
By NIRPAKH POST
On
ਤਰਨ ਤਾਰਨ, 05 ਜੁਲਾਈ:
ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਰਵਜੋਤ ਸਿੰਘ ਨੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਨਵਜੋਤ ਕੌਰ, ਸਪੁੱਤਰ ਡਾ. ਨਵਪ੍ਰੀਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।
ਉਹਨਾਂ ਕਿਹਾ ਕਿ ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਨਾਲ ਸੂਬੇ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਡਾ. ਕਸ਼ਮੀਰ ਸਿੰਘ ਸੋਹਲ ਬਹੁਤ ਹੀ ਸੁਲਝੇ ਹੋਏ ਸਿਆਸਤਦਾਨ ਸਨ। ਪੰਜਾਬ ਅਤੇ ਵਿਸ਼ੇਸ਼ ਤੌਰ ‘ਤੇ ਤਰਨ ਤਾਰਨ ਦੇ ਲੋਕਾਂ ਅਤੇ ਆਮ ਆਦਮੀ ਪਾਰਟੀ ਨੂੰ ਉਨ੍ਹਾਂ ਦੀ ਘਾਟ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਇਸ ਮੌਕੇ ਹਲਕਾ ਵਿਧਾਇਕ ਖੇਮਕਰਨ ਸ. ਸਰਵਨ ਸਿੰਘ ਧੁੰਨ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।