ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਦਾ ਦਿੱਤਾ ਸੱਦਾ
ਪੱਟੀ, ਤਰਨ ਤਾਰਨ, 22 ਜੁਲਾਈ :
ਕੈਬਿਨਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅਵਾਮ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਵਿੱਚ ਆਪਣਾ ਮੋਹਰੀ ਯੋਗਦਾਨ ਪਾਉਣ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਸ. ਭੁੱਲਰ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਪੱਟੀ ਦੀ ਵਾਰਡ 1, 3 ਅਤੇ 5 ਵਿਖੇ ਮੋਹਿਤ ਅਰੋੜਾ ਪੱਟੀ, ਕੌਂਸਲਰ ਅਸ਼ਵਨੀ ਕੁਮਾਰ, ਕੌਂਸਲਰ ਲਾਲੀ ਮੰਡ, ਬਲਜਿੰਦਰ ਸਿੰਘ ਮਲਹਾਰ ਵਲੋਂ ਰੱਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਹੋਈਆਂ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਲਈ ਜਿੱਥੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ, ਓਥੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ-ਪਿੰਡ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਹੋਕਾ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਨਸ਼ਿਆਂ ਦੀ ਦਲ-ਦਲ ਵਿੱਚ ਫਸ ਗਏ ਸਨ ਉਨ੍ਹਾਂ ਨੂੰ ਨਸ਼ਿਆਂ ਤੋਂ ਮੁਕਤੀ ਦਿਵਾਉਣ ਲਈ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੱਡ ਰਹੇ ਨੌਜਵਾਨਾਂ ਦੇ ਪੁਨਰਵਾਸ ਲਈ ਵੀ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਸ. ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜ ਰਹੀ ਹੈ। ਇਸ ਮਕਸਦ ਲਈ ਸੂਬੇ ਭਰ ਵਿੱਚ 13000 ਖੇਡ ਸਟੇਡੀਅਮ ਅਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ। ਪੰਜਾਬ ਸਰਕਾਰ ਨੇ ਬੀਤੇ ਤਿੰਨ ਸਾਲਾਂ ਦੌਰਾਨ ਨੌਜਵਾਨਾਂ ਨੂੰ 50000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਇਸ ਮੌਕੇ ਕੈਬਿਨਟ ਮੰਤਰੀ ਨੇ ਜਾਗਰੂਕਤਾ ਸਭਾਵਾਂ ਦੌਰਾਨ ਹਾਜ਼ਰ ਇਲਾਕੇ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਵੀ ਦਿਵਾਇਆ।
ਇਸ ਮੌਕੇ 'ਤੇ ਚੇਅਰਮੈਨ ਦਿਲਬਾਗ ਸਿੰਘ ਪੀ ਏ, ਈਉ ਪੱਟੀ ਅਨਿਲ ਚੋਪੜਾ, ਐਸ ਐਚ ਓ ਸਿਟੀ ਪੱਟੀ ਕਵੰਲਜੀਤ ਰਾਏ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਬਲਜਿੰਦਰ ਸਿੰਘ ਮਲਹਾਰ, ਅਮਨ ਕੁਮਾਰ ਵਿਪੀ, ਤਰਸੇਮ ਲਾਲ ਸੂਤਰ ਵਾਲੇ, ਐਡਵੋਕੇਟ ਮਨਦੀਪ ਸਿੰਘ ਭੁੱਲਰ ਪ੍ਰਧਾਨ ਲੀਗਲ ਸੈੱਲ, ਮਲਕੀਤ ਸਿੰਘ ਮੱਲੂ, ਪ੍ਰਧਾਨ ਮਨਪ੍ਰੀਤ ਸਿੰਘ ਮੰਨਾ,ਸੋਨੂੰ ਚਰਨਕਮਲ ,ਮਲਹਾਰ, ਚੰਦਨ ਭਨੋਟ, ਰਾਜਨ ਅਰੋੜਾ, ਸਰਪੰਚ ਗੁਰਪ੍ਰਤਾਪ ਸਿੰਘ ਲਾਡੀ, ਬਾਜ਼ ਸਿੰਘ, ਗੁਰਮੀਤ ਸਿੰਘ ਪੱਪੂ, ਦਿਵੀਆਨਸੁ ਤੇਜੀ, ਪ੍ਰਧਾਨ ਮੁਖਤਿਆਰ ਸਿੰਘ, ਮੋਨੂੰ ਸ਼ਰਮਾ, ਦੀਪਕ ਸ਼ਰਮਾ, ਜੱਜ ਸਿੰਘ ਮਾਲੜਾ, ਗੁਰਸਿਮਰਨ ਜੀਤ ਵਿਕੀ ਛੀਨਾ, ਨਿਤਿਨ ਜੈਨ, ਵਰੁਣ ਜੈਨ, ਸੋਨੂ ਵਡੇਰਾ, ਗੁਰਮੀਤ ਸਿੰਘ ਵਿਰਦੀ, ਰਾਜੂ ਕਲਾਥ ਆਦਿ ਹਾਜ਼ਰ ਸਨ।
----------