ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਰੋੜਾਵਾਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਰੋੜਾਵਾਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

ਲੰਬੀ/ਸ੍ਰੀ ਮੁਕਤਸਰ ਸਾਹਿਬ, 4 ਮਈ-          ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਤਹਿਤ ਹਲਕਾ ਲੰਬੀ ਦੇ ਪਿੰਡ ਰੋੜਾਵਾਲੀ ਵਿਖੇ ਕਰੀਬ 51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੰਬੀ ਹਲਕੇ ਵਿਚ 13.50 ਕਰੋੜ ਰੁਪਏ ਦੀ ਲਾਗਤ ਨਾਲ  39 ਖੇਡ ਮੈਦਾਨ ਤਿਆਰ ਹੋ ਰਹੇ ਹਨ ਜਿਨਾਂ ਦਾ ਉਦਘਾਟਨ ਜਲਦ ਹੀ ਕੀਤਾ ਜਾਵੇਗਾ।  

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨ ਲਈ ਸਹਿਯੋਗ ਦੇਣ।

ਇਸ ਮੌਕੇ ਕੈਬਨਿਟ ਮੰਤਰੀ ਵਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ ਅਤੇ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਐਸ.ਡੀ.ਐੱਮ. ਮਲੋਟ ਸ਼੍ਰੀ ਪੰਕਜ ਕੁਮਾਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਿੱਤ ਸਿੰਘ, ਜ਼ਿਲ੍ਹਾ ਖੇਡ ਅਫਸਰ ਅਨਿੰਦਰਵੀਰ ਕੌਰ, ਬੀਡੀਪੀਓ ਰਾਕੇਸ਼ ਬਿਸ਼ਨੋਈ, ਗੁਰਬਾਜ ਸਿੰਘ ਪੀ.ਏ., ਗੁਰਬਾਜ ਸਿੰਘ ਵਣਵਾਲਾ, ਖੁਸ਼ਬੀਰ ਸਿੰਘ ਜ਼ਿਲ੍ਹਾ ਯੂਧ ਪ੍ਰਧਾਨ, ਕਰਮਬੀਰ ਸਿੰਘ ਸੰਨੀ ਲੁਹਾਰਾ, ਕਾਲਾ ਸਰਪੰਚ ਭੀਟੀਵਾਲਾ, ਹਰਦੀਪ ਸਿੰਘ ਸਹਿਣਾਖੇੜਾ,  ਪਰਮਿੰਦਰ ਸਿੰਘ ਕੁਲਾਰ ਮੈਂਬਰ ਬਲਾਕ ਸੰਮਤੀ, ਪਰਮਭਾਗੂ, ਰਾਜ ਬਹਾਦਰ ਸਰਪੰਚ ਰੋੜਾਵਾਲੀ, ਅਰਸ਼ਦੀਪ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਕਾਕੂ ਸਰਪੰਚ ਤਰਮਾਲਾ, ਕਰਨ ਗਿੱਲ ਤਰਮਾਲਾ, ਮਨਦੀਪ ਸਿੰਘ ਗਿੱਲ ਤਰਮਾਲਾ, ਹਰਦੀਪ ਸਿੰਘ ਰਾਜਪਾਲ, ਵਿਨੀ ਬਰਾੜ, ਹਰਚਰਨ ਬਰਾੜ ਫੱਤਾਖੇੜਾ, ਤੇਜਾ ਸਿੰਘ ਭੀਟੀਵਾਲਾ, ਸ਼ਿਵਰਾਜ ਸਿੰਘ ਮਿੱਠੜੀ, ਬਲਬੀਰ ਸਿੰਘ ਮਹਿਣਾ, ਰਸ਼ਪਾਲ ਸਿੰਘ ਚੇਅਰਮੈਨ, ਜਗਸੀਰ ਸਿੰਘ ਪੰਜਾਵਾ, ਮੀਡੀਆ ਆਡਵਾਈਜ਼ਰ ਮੋਹਿਤ ਸੋਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚ, ਸਰਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ। 

Latest

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਰੋੜਾਵਾਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ 04.12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 3 ਸੜਕਾਂ ਦੇ ਕੰਮਾਂ ਦੀ ਸ਼ੁਰੂਆਤ
ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ, ਭਗਵੰਤ ਮਾਨ ਸਰਕਾਰ ਤੋਂ ਜਨਤਾ ਬੇਹੱਦ ਖੁਸ਼, ਫਿਰ ਤੋਂ ਸਰਕਾਰ ਬਣਾਉਣ ਲਈ ਬੇਤਾਬ- ਕੇਜਰੀਵਾਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕਰਨਗੇ ਸ਼ੁਰੂਆਤ- ਹਰਜੋਤ ਸਿੰਘ ਬੈਂਸ