ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਪਿੰਡ ਸਹਿਣਾ ਖੇੜਾ ਵਿਖੇ 24.86 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਂਡ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਪਿੰਡ ਸਹਿਣਾ ਖੇੜਾ ਵਿਖੇ 24.86 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਂਡ ਦਾ ਕੀਤਾ ਉਦਘਾਟਨ

ਲੰਬੀ/ਸ੍ਰੀ ਮੁਕਤਸਰ ਸਾਹਿਬ, 17 ਸਤੰਬਰ:       ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਵਿੱਚ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਲਕੇ ਦੇ ਪਿੰਡ ਸਹਿਣਾ ਖੇੜਾ ਵਿਖੇ 24.86 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਖੇਡ ਗਰਾਊਂਡ ਦਾ ਉਦਘਾਟਨ ਕਰਨ ਮੌਕੇ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਵਿੱਚ ਖੇਡ ਗਰਾਊਂਡ ਬਣਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨਾਂ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਬਿਮਾਰੀਆਂ ਤੋਂ ਦੂਰ ਰਹਿ ਸਕਣ ਅਤੇ ਇਸ ਮੌਕੇ  ਉਨ੍ਹਾਂ ਵੱਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੀ ਵੰਡ ਕੀਤੀ ਗਈ।

ਵਧੇਰੇ ਜਾਣਕਾਰੀ ਦਿੰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪਿੰਡ ਸਹਿਣਾ ਖੇੜਾ ਵਿਖੇ ਸੜਕਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ ਵੱਲੋਂ ਲਗਭਗ 2.64 ਕਰੋੜ ਰੁਪਏ ਦੇ ਪ੍ਰੋਜੈਕਟ ਕਾਰਵਾਈ ਅਧੀਨ ਹਨ ਅਤੇ ਇਨ੍ਹਾਂ ਸੜਕਾਂ ਦੀ ਲੰਬਾਈ 6.18 ਕਿਲੋਮੀਟਰ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 4.71 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਦੀ ਲੰਬਾਈ 4.71 ਕਿਲੋਮੀਟਰ ਹੈ, ਜਿਸ ’ਤੇ 195.42 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਸੜਕਾਂ ਦਾ ਕੰਮ ਚੱਲ ਰਿਹਾ ਹੈ ਅਤੇ ਜਲਦੀ ਹੀ ਸੜਕਾਂ ਦੇ ਨਿਰਮਾਣ ਉਪਰੰਤ ਲੋਕਾਂ ਦੇ ਸਪੁਰਦ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਦੌਰਾਨ ਸੌਖ ਹੋਵੇਗੀ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪਿੰਡ ਸਹਿਣਾ ਖੇੜਾ ਵਿਖੇ ਧਰਮਸ਼ਾਲਾ ਦੇ ਨਵੀਨੀਕਰਣ ਲਈ 5 ਲੱਖ ਰੁਪਏ, ਵਾਟਰ ਵਰਕਸ ਦੇ ਨਵੀਨੀਕਰਨ ਲਈ 8 ਲੱਖ ਰੁਪਏ, ਪਿੰਡ ਵਿੱਚ ਸੀ.ਸੀ.ਟੀ.ਵੀ. ਕੈਮਰਿਆਂ ਲਈ 5 ਲੱਖ ਰੁਪਏ, ਨੌਜਵਾਨਾਂ ਲਈ ਜਿੰਮ ਦੇ ਸਮਾਨ ਲਈ 2.90 ਲੱਖ ਰੁਪਏ, ਇੰਟਰਲਾਕ ਗਲੀਆਂ ਲਈ 15 ਲੱਖ ਰੁਪਏ ਅਤੇ ਛੱਪੜ ਦੀ ਨਿਕਾਸੀ ਲਈ ਪਾਈਪ ਲਾਈਨ ਅਤੇ ਸੋਲਰ ਮੋਟਰ ਲਈ 23 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਚੇਅਰਮੈਨ ਗੁਰਬਾਜ ਬਣਵਾਲਾ, ਚੇਅਰਮੈਨ ਰਸ਼ਪਾਲ ਖੁੱਡੀਆਂ, ਸਰਪੰਚ ਖੁਸ਼ਵੀਰ ਮਾਨ, ਸਾਬਕਾ ਸਰਪੰਚ ਜਸਵਿੰਦਰ ਭਾਗੁ, ਡਾ. ਗੁਰਲਾਲ ਮਾਨ,ਤੇ ਜਾ ਸਿੰਘ ਭੀਟੀਵਾਲਾ, ਅਰਸ਼ਦੀਪ ਧਾਲੀਵਾਲ, ਬਲਾਕ ਪ੍ਰਧਾਨ ਹਰਕੇਵਲ ਧਾਲੀਵਾਲ, ਬਲਾਕ ਪ੍ਰਧਾਨ ਚੰਨਾ ਮਾਨ, ਸਰਪੰਚ ਪਿੰਦਰ ਸਿੱਧੂ, ਸ.ਬਲਵੰਤ ਸਿੰਘ ਮਾਨ,ਰਣਧੀਰ ਸਿੰਘ ਮਾਨ,ਹਰਦੀਪ ਮਾਨ, ਲਖਵੀਰ ਸਿੰਘ ਵਰਣ,ਸੁਖਜਿੰਦਰ ਸਿੰਘ ਮੈਂਬਰ ਪੰਚਾਇਤ,ਨਿਰਮਾਣ ਸਿੰਘ ਮੈਂਬਰ ਪੰਚਾਇਤ,ਸੁਖਮੰਦਰ ਸਿੰਘ ਮੈਂਬਰ,ਗੁਰਪ੍ਰੀਤ ਸਿੰਘ ਮੈਂਬਰ,ਲਖਵਿੰਦਰ ਮਾਨ,ਵਰਿੰਦਰ ਬਰਾੜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।