ਕੈਬਨਿਟ ਮੰਤਰੀ ਮੁੰਡੀਆਂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਮੌਕੇ 'ਤੇ ਹੱਲ ਵੀ ਕਰਵਾਇਆ
ਸਾਹਨੇਵਾਲ, 19 ਜੁਲਾਈ (000) – 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਗੋਬਿੰਦ ਨਗਰ, ਭਾਮੀਆਂ ਖੁਰਦ ਵਿਖੇ ਆਯੋਜਿਤ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਨਿਪਟਾਰਾ ਵੀ ਕਰਵਾਇਆ ਗਿਆ।
ਇਸ ਕੈਂਪ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਵੀ ਵੱਧ ਚੜ੍ਹਕੇ ਸ਼ਮੂਲੀਅਤ ਕੀਤੀ।
ਕੈਬਨਿਟ ਮੰਤਰੀ ਮੁੰਡੀਆਂ ਨੇ ਲੋਕਾਂ ਨੂੰ ਜਿੱਥੇ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਆਪਣੇ ਰੁਕੇ ਹੋਏ ਕੰਮ ਕਰਵਾਉਣ ਲਈ ਪ੍ਰੇਰਤ ਕੀਤਾ ਉੱਥੇ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ।
ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਅਜਿਹੇ ਹੋਰ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਵੀ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਕੈਂਪ ਵਿੱਚ ਹੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਆਮ ਲੋਕਾਂ ਨੂੰ ਦਿੱਤਾ ਜਾਵੇਗਾ ਤਾਂ ਜੋ ਕੋਈ ਵੀ ਲਾਭਪਾਤਰੀ ਇਸ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਕਿਹਾ ਕਿ ਇਸ ਕੈਪ ਰਾਹੀਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀਆਂ ਸ਼ਿਕਾਇਤਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੌਕਾਂ ਨੂੰ ਪ੍ਰਸ਼ਾਸ਼ਕੀ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ 'ਤੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ।