ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਬੁਟਿਕ ਟਰੇਨਿੰਗ ਲਈ ਅਰਜ਼ੀਆਂ ਦੀ ਮੰਗ

ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਬੁਟਿਕ ਟਰੇਨਿੰਗ ਲਈ ਅਰਜ਼ੀਆਂ ਦੀ ਮੰਗ

ਮਾਲੇਰਕੋਟਲਾ, 22 ਜੂਨ:    ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸਹਿਯੋਗ ਨਾਲ ਅਨੁਸੂਚਿਤ ਜਾਤੀਆਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਲਈ ਵਿਸ਼ੇਸ਼ ਸਕਿੱਲ ਵਿਕਾਸ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸੇ ਤਹਿਤ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾਨ (ਆਰ.ਐੱਸ.ਈ.ਟੀ.ਆਈ.), ਸੰਗਰੂਰ ਵਿਖੇ ਬੁਟਿਕ ਟਰੇਨਿੰਗ (ਸਿਲਾਈ-ਕਢਾਈ) ਦਾ ਵਿਸ਼ੇਸ਼ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਕੋਰਸ ਲਈ 30 ਯੋਗ ਸਿੱਖਿਆਰਥੀਆਂ ਦੀ ਚੋਣ ਕੀਤੀ ਜਾਵੇਗੀ, ਜਿਨ੍ਹਾਂ ਨੂੰ ਆਰ.ਐੱਸ.ਈ.ਟੀ.ਆਈ., ਸੰਗਰੂਰ ਵੱਲੋਂ ਮੁਫ਼ਤ ਟਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟਰੇਨਿੰਗ ਪੂਰੀ ਕਰਨ ਵਾਲੇ ਉਮੀਦਵਾਰਾਂ ਨੂੰ ਸੈਕਟਰ ਸਕਿੱਲ ਕੌਂਸਲ ਵੱਲੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਟਰੇਨਿੰਗ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਸਵੈ-ਰੁਜ਼ਗਾਰ ਸਥਾਪਤ ਕਰਨ ਜਾਂ ਰੁਜ਼ਗਾਰ ਪ੍ਰਾਪਤ ਕਰਨ ਲਈ ਲੋੜੀਂਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇਗੀ। ਟਰੇਨਿੰਗ ਲਈ ਕੇਵਲ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਯੋਗ ਅਤੇ ਬੇਰੁਜ਼ਗਾਰ ਲੜਕੇ-ਲੜਕੀਆਂ ਹੀ ਅਰਜ਼ੀ ਦੇ ਸਕਦੇ ਹਨ।

ਚਾਹਵਾਨ ਉਮੀਦਵਾਰ 30 ਜੂਨ ਤੱਕ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਮਾਲੇਰਕੋਟਲਾ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਤਹਿਸੀਲ ਵੈਲਫੇਅਰ ਅਫ਼ਸਰ ਹਰਪ੍ਰੀਤ ਸਿੰਘ ਦੇ ਮੋਬਾਈਲ ਨੰਬਰ 76006-98118 ’ਤੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਦਾਖਲੇ ਲਈ ਆਧਾਰ ਕਾਰਡ, ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਰੰਗਦਾਰ ਫੋਟੋਆਂ ਲਾਜ਼ਮੀ ਹਨ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕਲ ਬਾਵਾ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਕੰਵਲਪੁਨੀਤ ਕੌਰ, ਤਹਿਸੀਲ ਵੈਲਫੇਅਰ ਅਫ਼ਸਰ ਹਰਪ੍ਰੀਤ ਸਿੰਘ, ਅਮ੍ਰਿੰਤਪਾਲ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।