ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਕੈਂਪ 8, 9,10 ਜਨਵਰੀ ਨੂੰ: ਡਿਪਟੀ ਕਮਿਸ਼ਨਰ

ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਕੈਂਪ 8, 9,10 ਜਨਵਰੀ ਨੂੰ: ਡਿਪਟੀ ਕਮਿਸ਼ਨਰ

ਬਰਨਾਲਾ, 4 ਜਨਵਰੀ        ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਪੰਜਾਬ ਸਰਕਾਰ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਕੈਂਪ 8, 9, 10 ਜਨਵਰੀ ਨੂੰ ਲਾਏ ਜਾ ਰਹੇ ਹਨ।        ਇਨ੍ਹਾਂ ਕੈਂਪਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸੰਸਦ ਮੈਂਬਰ ਸ. ਗੁਰਮੀਤ ਸਿੰਘ […]

ਬਰਨਾਲਾ, 4 ਜਨਵਰੀ 

      ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਪੰਜਾਬ ਸਰਕਾਰ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਕੈਂਪ 8, 9, 10 ਜਨਵਰੀ ਨੂੰ ਲਾਏ ਜਾ ਰਹੇ ਹਨ।

       ਇਨ੍ਹਾਂ ਕੈਂਪਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ – ਨਿਰਦੇਸ਼ਾਂ ਤਹਿਤ ਅਲਿਮਕੋ ਦੇ ਸਹਿਯੋਗ ਨਾਲ ਪਹਿਲਾਂ 4 ਤੋਂ 6 ਦਸੰਬਰ ਨੂੰ ਦਿਵਿਆਂਗ ਵਿਅਕਤੀਆਂ ਲਈ ਅਸੈਸਮੈਂਟ ਕੈਂਪ ਬਲਾਕ ਪੱਧਰ ‘ਤੇ ਲਾਏ ਗਏ ਸਨ ਅਤੇ ਹੁਣ ਬਲਾਕ ਪੱਧਰ ‘ਤੇ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਕੈਂਪ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ 8 ਜਨਵਰੀ ਨੂੰ ਸ਼ਹਿਣਾ ਬਲਾਕ ਦਾ ਕੈਂਪ ਐੱਸ ਡੀ ਐਮ ਦਫਤਰ ਤਪਾ, 9 ਜਨਵਰੀ ਨੂੰ ਬਲਾਕ ਬਰਨਾਲਾ ਦਾ ਕੈਂਪ ਕਪਿਲ ਪੈਲੇਸ ਬਰਨਾਲਾ, 10 ਜਨਵਰੀ ਨੂੰ ਮਹਿਲ ਕਲਾਂ ਬਲਾਕ ਦਾ ਕੈਂਪ ਕਮਿਊਨਿਟੀ ਸੈਂਟਰ ਚੰਨਣਵਾਲ ਵਿਖੇ ਲਾਇਆ ਜਾ ਰਿਹਾ ਹੈ।

     ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਡਾ. ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤਕ ਰਹੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਉਨ੍ਹਾਂ ਦਿਵਿਆਂਗ ਵਿਅਕਤੀਆਂ ਨੂੰ ਹੀ ਉਪਕਰਨਾਂ ਦੀ ਵੰਡ ਕੀਤੀ ਜਾਵੇਗੀ ਜਿਨ੍ਹਾਂ ਦੀ 4 ਤੋਂ 6 ਦਸੰਬਰ ਨੂੰ ਲੱਗੇ ਕੈਂਪਾਂ ਵਿੱਚ ਅਸੈਸਮੈਂਟ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਬੰਧਤ ਵਿਅਕਤੀ ਅਸੈਸਮੈਂਟ ਕੈਂਪ ਵਾਲੀ ਰਸੀਦ ਅਤੇ ਆਧਾਰ ਕਾਰਡ ਆਪਣੇ ਨਾਲ ਕੈਂਪ ਵਿੱਚ ਜ਼ਰੂਰ ਲਿਆਉਣ।

Tags:

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ