ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ; ਡੀ.ਈ.ਓ. ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ; ਡੀ.ਈ.ਓ. ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 28 ਜੂਨ, 2025:

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਵਿਕਾਸ ਜਿੰਦਲ ਨੂੰ ਇੱਕ ਅਧਿਆਪਕ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਦੇ ਮੁਤਾਬਕ ਮੁਲਜ਼ਮ ਕਲਰਕ ਨੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਬਾਗੜੀਆਂ ਦੇ ਸ਼ਿਕਾਇਤਕਰਤਾ ਅਧਿਆਪਕ ਤੋਂ ਡੀ.ਈ.ਓ. ਦਫ਼ਤਰ ਵਿੱਚ ਉਸਦੇ ਬਕਾਇਆ ਭੱਤੇ ਜਾਰੀ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਲਰਕ ਪਹਿਲਾਂ ਹੀ ਉਸ ਕੋਲੋਂ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਦੀ ਰਕਮ ਮੰਗ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਵਾਲੀ ਰਕਮ ਦੇ ਰੰਗੇ ਹੋਏ ਨੋਟ ਮੌਕੇ 'ਤੇ ਹੀ ਬਰਾਮਦ ਕਰ ਲਏ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਸਰਕਾਰੀ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ, ਵਿਜੀਲੈਂਸ ਬਿਊਰੋ ਨੇ ਜਨਤਾ ਨੂੰ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਸੂਚਨਾ ਹੈਲਪਲਾਈਨ ਨੰਬਰਾਂ ਜਾਂ ਅਧਿਕਾਰਤ ਚੈਨਲਾਂ ਰਾਹੀਂ ਦੇਣ ਦੀ ਅਪੀਲ ਕੀਤੀ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਗੁਪਤ ਰੱਖਣ ਦਾ ਭਰੋਸਾ ਦਿੱਤਾ ਹੈ। 
Tags:

Advertisement

Latest

ਹਰਜੋਤ ਬੈਂਸ ਕੈਬਨਿਟ ਮੰਤਰੀ ਦੇ ਯਤਨਾਂ ਨਾਲ ਸੈਰ-ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਉਪਰਾਲੇ
ਗੁਰਪ੍ਰੀਤ ਕੌਰ ਮਾਨ ਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ 'ਚ ਚੇਅਰਮੈਨ ਬਲਦੀਪ ਸਿੰਘ ਨੇ ਸੰਭਾਲਿਆ ਅਹੁਦਾ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਵਿਖੇ ਕਰੀਬ 10 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ 53 ਕਿਲੋਮੀਟਰ ਲੰਬੇ ਨਵੇਂ ਖਾਲੇ ਤੇ ਜ਼ੀਮਦੋਜ ਪਾਈਪਾਂ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
ਮੁੱਖ ਮੰਤਰੀ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਵਿੱਚ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਪੇਸ਼ ਕਰਨ ਦਾ ਐਲਾਨ
ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਕੀਤਾ ਮੁਅੱਤਲ