ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿਚ ਅਹਿਮ ਰੋਲ ਨਿਭਾ ਰਹੀ ਹੈ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ
ਅਬੋਹਰ, ਫਾਜ਼ਿਲਕਾ 18 ਅਗਸਤ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿਚ ਅਹਿਮ ਰੋਲ ਨਿਭਾ ਰਹੀ ਹੈ। ਇਸ ਮੁਹਿੰਮ ਤਹਿਤ ਯੋਗਾ ਰਾਹੀਂ ਅਨੇਕਾਂ ਲੋਕਾਂ ਨੂੰ ਬਿਮਾਰੀਆਂ ਤੋਂ ਰਾਹਤ ਦਿਵਾਈ ਹੈ। ਇਸ ਮੁਹਿੰਮ ਦੀ ਖਾਸ ਵਿਸ਼ੇਸ਼ਤਾ ਹੈ ਕਿ ਇਕ ਤਾਂ ਪੰਜਾਬ ਸਰਕਾਰ ਵੱਲੋਂ ਮੁਫਤ ਕਰਵਾਈ ਜਾ ਰਹੀ ਹੈ ਦੂਜਾ ਸਾਡੇ ਘਰਾਂ ਦੇ ਨੇੜੇ ਹੀ ਯੋਗਾ ਟੇ੍ਰਨਰਾਂ ਵੱਲੋਂ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ।
ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਅੰਦਰ 280 ਥਾਵਾਂ *ਤੇ ਟੇ੍ਰਨਰਾਂ ਵੱਲੋਂ ਯੋਗਾ ਰਾਹੀਂ ਲੋਕਾਂ ਨੂੰ ਬਿਮਾਰੀਆਂ ਤੋਂ ਮੁਕਤ ਰਖਿਆ ਜਾ ਰਿਹਾ ਹੈ। ਸਵੇਰੇ ਸ਼ਾਮ ਕਲਾਸਾਂ ਲਗਾ ਕੇ ਵੱਖ—ਵੱਖ ਯੋਗ ਅਭਿਆਸਾਂ ਨਾਲ ਲੋਕਾਂ ਨੂੰ ਲੰਬੇ ਸਮੇਂ ਦੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲਿਆ ਹੈ।
ਯੋਗਾ ਟੇ੍ਰਨਰ ਪੂਨਮ ਦੱਸਦੇ ਹਨ ਕਿ ਉਹ ਰੋਜਾਨਾਂ 6 ਯੋਗ ਕਲਾਸਾਂ ਲੈ ਰਹੇ ਹਨ ਜਿਸ ਵਿਚ 3 ਸਵੇਰੇ ਤੇ 3 ਸ਼ਾਮ ਨੂੰ ਹਨ। ਉਹ ਆਖਦੇ ਹਨ ਕਿ 150 ਤੋਂ 200 ਲੋਕਾਂ ਨੂੰ ਉਹ ਰੋਜਾਨਾ ਯੋਗ ਸਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦੇ ਮਾਰਫਤ ਉਹ ਲੋਕਾਂ ਨੂੰ ਤੰਦਰੁਸਤ ਰੱਖਣ ਵਿਚ ਕਾਮਯਾਬ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਯੋਗਾ ਦੇ ਰਾਹੀਂ ਲੋਕਾਂ ਨੂੰ ਦਵਾਈਆਂ ਤੋਂ ਵੀ ਛੁਟਕਾਰਾ ਮਿਲਿਆ ਹੈ ਤੇ ਉਹ ਸਿਹਤਯਾਬ ਵੀ ਹੋਏ ਹਨ।
ਅਬੋਹਰ ਦੇ ਉਤਮ ਵਿਹਾਰ ਇਲਾਕੇ ਦੀ ਰਹਿਣ ਵਾਲੀ ਕ੍ਰਿਸ਼ਨਾ ਰਾਣੀ ਆਪਣਾ ਅਨੁਭਵ ਸਾਂਝਾ ਕਰਦੇ ਹੋਏ ਦੱਸ ਰਹੇ ਹਨ ਕਿ ਜਦੋਂ ਤੋਂ ਇਹ ਮੁਹਿੰਮ ਸ਼ੁਰੂ ਹੋਈ ਹੈ ਉਹ ਇਸ ਮੁਹਿੰਮ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸਰਵਾਈਕਲ, ਬੀ.ਪੀ., ਸ਼ੁਗਰ ਅਤੇ ਦਮੇ ਦੀ ਬਿਮਾਰੀ ਨਾਲ ਜੂਝ ਰਹੇ ਸਨ ਪਰ ਜਦੋਂ ਤੋਂ ਯੋਗਾ ਅਭਿਆਸ ਸ਼ੁਰੂ ਕੀਤੇ ਹਨ ਉਦੋਂ ਤੋਂ ਹੀ ਉਕਤ ਬਿਮਾਰੀਆਂ ਤੋਂ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਕਲਾਸ ਵਿਚ ਉਹ ਯੋਗਾ ਕਰਦੇ ਹਨ ਉਨ੍ਹਾਂ ਸਾਥੀਆਂ ਨੂੰ ਰੋਜਾਨਾ ਯੋਗਾ ਕਲਾਸ ਦਾ ਇੰਤਜਾਰ ਰਹਿੰਦਾ ਹੈ।
ਕ੍ਰਿਸ਼ਣਾ ਰਾਣੀ ਆਖਦੇ ਹਨ ਕਿ ਦਮੇ ਵੀ ਬਿਮਾਰੀ ਦੀ ਉਹ ਦਵਾਈਆਂ ਲੈ ਲੈ ਕੇ ਥੱਕ ਚੁੱਕੇ ਸਨ ਪਰ ਕਿਸੇ ਪਾਸੋਂ ਵੀ ਆਰਾਮ ਨਹੀਂ ਮਿਲ ਰਿਹਾ ਸੀ ਪਰ ਯੋਗਾ ਦੇ ਇਕ ਮਹੀਨੇ ਦੇ ਅਭਿਆਸ ਤੋਂ ਬਾਅਦ ਹੀ ਪੰਪ ਤੋਂ ਛੁਟਕਾਰਾ ਮਿਲ ਗਿਆ ਤੇ ਹੁਣ ਉਹ ਅਗੇ ਨਾਲੋਂ ਕਾਫੀ ਠੀਕ ਹਨ ਤੇ ਉਨ੍ਹਾਂ ਦੇ ਸ਼ਰੀਰ ਅੰਦਰ ਵੀ ਐਨਰਜੀ ਤੇ ਤਾਜਗੀ ਹੈ। ਉਹ ਖੁਦ ਤਾਂ ਯੋਗਾ ਕਰ ਰਹੇ ਹਨ ਬਲਕਿ ਹੋਰਨਾਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕਰ ਰਹੇ ਹਨ।
ਜਿਲਾ ਕੋਆਰਡੀਨੇਟਰ ਰਾਧੇ ਸ਼ਾਮ ਨੇ ਦੱਸਿਆ ਕਿ ਯੋਗਾ ਸਿਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ।