ਮੇਜਰ ਧਿਆਨਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ

ਮੇਜਰ ਧਿਆਨਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ

ਬਰਨਾਲਾ, 29 ਅਗਸਤ
    ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਭਾਰਤੀ ਹਾਕੀ ਦੇ ਦਿੱਗਜ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਹਰ ਸਾਲ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ।
      ਮੇਰਾ ਯੁਵਾ ਭਾਰਤ (ਐਮ.ਵਾਈ. ਭਾਰਤ) ਜ਼ਿਲ੍ਹਾ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਆਭਾ ਸੋਨੀ ਦੀ ਪ੍ਰਧਾਨਗੀ ਹੇਠ ਗੁਰਦੇਵ ਫੁੱਟਬਾਲ ਅਕੈਡਮੀ ਧਨੌਲਾ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਖੇਡ ਸਮਾਗਮ ਕਰਾਇਆ ਗਿਆ।
 ਇਸ ਸਬੰਧੀ ਮੈਡਮ ਆਭਾ ਸੋਨੀ ਨੇ ਦੱਸਿਆ ਕਿ ਸਾਰੇ ਖਿਡਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਵਿਖੇ ਇਕੱਤਰ ਹੋਏ।
 ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ, ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣਾ ਅਤੇ ਮੇਜਰ ਧਿਆਨ ਚੰਦ ਦੀ ਯਾਦ ਨੂੰ ਤਾਜ਼ਾ ਕਰਨਾ ਸੀ। ਇਸ ਦਿਨ ਨੂੰ ਰਾਸ਼ਟਰੀ ਖੇਡ ਦਿਵਸ ਦੇ ਤੌਰ 'ਤੇ ਸਾਰੇ ਦੇਸ਼ ਵਿੱਚ ਮਨਾਇਆ ਜਾਂਦਾ ਹੈ।
 ਇਸ ਮੌਕੇ ਸਾਰਿਆਂ ਨੇ ਮੇਜਰ ਧਿਆਨਚੰਦ ਜੀ ਨੂੰ ਸ਼ਰਧਾਂਜਲੀ ਦੇ ਫੁੱਲ ਅਰਪਣ ਕੀਤੇ, ਓਨ੍ਹਾਂ ਦੀ ਯਾਦ ਵਿਚ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ ਅਤੇ ਗੁਰਦੇਵ ਫੁੱਟਬਾਲ ਅਕੈਡਮੀ ਦੀ ਟੀਮ ਨੇ ਮੇਜਰ ਧਿਆਨ ਚੰਦ ਟਰਾਫੀ ਜਿੱਤੀ।
ਕੋਚ ਕ੍ਰਿਪਾਲ ਗਿੱਲ ਅਤੇ ਕੋਚ ਗੁਰਮੇਲ ਨੀਟੂ ਨੇ ਖਿਡਾਰੀਆਂ ਨੂੰ ਮੇਜਰ ਧਿਆਨਚੰਦ ਜੀ ਦੀਆਂ ਮਹਾਨ ਉਪਲੱਬਧੀਆਂ ਬਾਰੇ ਜਾਣੂ ਕਰਵਾਇਆ।  
ਇਸ ਮੌਕੇ ਗੁਰਦੇਵ ਫੁੱਟਬਾਲ ਅਕੈਡਮੀ ਦੀ ਸਾਰੀ ਮੈਨੇਜਮੈਂਟ ਅਤੇ ਸਾਰੇ ਸੀਨੀਅਰ ਖਿਡਾਰੀ ਵੀ ਹਾਜ਼ਰ ਰਹੇ। 

Advertisement

Latest

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਕੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਕੀਤੀ ਮੰਗ
ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ
ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ
ਪੰਜਾਬ ਪੁਲਿਸ, ਐਨਡੀਆਰਐਫ, ਐਸਡੀਆਰਐਫ ਅਤੇ ਭਾਰਤੀ ਫੌਜ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਿਲ ਕੇ ਕੰਮ ਕਰ ਰਹੀਆਂ; 7600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ