ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲਮਗੜ੍ਹ ਵਿਖੇ ਮਲਟੀ ਫੰਗਸ਼ਨਲ ਸ਼ੈਡ ਲਈ ਗਰਾਂਟ ਜਾਰੀ
ਸ੍ਰੀ ਮੁਕਤਸਰ ਸਾਹਿਬ, 11 ਅਗਸਤ:
“ਸਿੱਖਿਆ ਕ੍ਰਾਂਤੀ” ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਹ ਪ੍ਰਗਟਾਵਾ ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਖਜਿੰਦਰ ਸਿੰਘ ਕਾਉਣੀ ਨੇ ਆਪਣੇ ਅਖ਼ਤਿਆਰੀ ਕੋਟੋ ਵਿੱਚੋਂ ਜ਼ਿਲ੍ਹੇ ਦੇ ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਮਲਟੀ ਫੰਗਸ਼ਨਲ ਸ਼ੈਡ ਲਈ ਗਰਾਂਟ ਜਾਰੀ ਕਰਨ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲਮਗੜ੍ਹ ਵਿਖੇ ਬੱਚਿਆਂ ਲਈ ਮਿਡ ਏ ਮੀਲ ਦਾ ਖਾਣਾ ਖਾਣ ਲਈ, ਬੱਚਿਆਂ ਦੇ ਪਰੇਅਰ ਲਈ, ਫੰਗਸ਼ਨ ਕਰਨ ਲਈ, ਮਾਪੇ ਅਧਿਆਪਕ ਮੀਟਿੰਗਾਂ ਲਈ, ਬੱਚਿਆਂ ਦੇ ਸਾਈਕਲਾਂ ਤੇ ਅਧਿਆਪਕਾਂ ਦੇ ਵਹੀਕਲਾਂ ਲਈ ਛਾਂ ਦਾ ਪ੍ਰਬੰਧ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬੱਚਿਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਫੰਡਾਂ ਦੀ ਘਾਟ ਮਹਿਸੂਸ ਹੋਣ ਦਿੱਤੀ ਜਾਵੇਗੀ।
ਇਸ ਮੌਕੇ ਜਸਦੀਪ ਸਿੰਘ ਸਰਪੰਚ, ਗੁਰਮੀਤ ਸਿੰਘ ਮਾਣਾ, ਕੁਲਵੀਰ ਸਿੰਘ ਮੈਂਬਰ, ਗੁਰਤੇਜ ਸਿੰਘ, ਰਮਨਦੀਪ ਕੌਰ,ਜਗਦੇਵ ਸਿੰਘ, ਸਰਦਾਰ ਦਿਲਬਾਗ ਸਿੰਘ ਸਾਇੰਸ ਮਾਸਟਰ ਬੱਲਮਗੜ ਹਾਜ਼ਰ ਸਨ ।