ਚੇਅਰਪਰਸਨ ਕਰਮਜੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਤਿਹਾਸਕ ਨਗਰ ਕੀਰਤਨ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ

ਚੇਅਰਪਰਸਨ ਕਰਮਜੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਤਿਹਾਸਕ ਨਗਰ ਕੀਰਤਨ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ

ਹੁਸ਼ਿਆਰਪੁਰ, 20 ਨਵੰਬਰ :
       ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਅਤੇ ਮਹਾਨ ਸ਼ਹਾਦਤ ਨੂੰ ਸਿਜਦਾ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇਤਿਹਾਸਕ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
    ਚੇਅਰਪਰਸਨ ਕਰਮਜੀਤ ਕੌਰ ਨੇ ਦੱਸਿਆ ਕਿ ਸ੍ਰੀਨਗਰ ਤੋਂ ਸ਼ੁਰੂ ਹੋਇਆ ਇਹ ਪਵਿੱਤਰ ਨਗਰ ਕੀਰਤਨ 21 ਨਵੰਬਰ ਨੂੰ ਪਠਾਨਕੋਟ ਰਾਹੀਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਵਿਚ ਦਾਖ਼ਲ ਹੋਵੇਗਾ, ਜਿਥੇ ਨਗਰ ਕੀਰਤਨ ਨੂੰ ਸ਼ਰਧਾ ਨਾਲ ਗਾਰਡ ਆਫ਼ ਆਨਰ ਦਿੱਤਾ ਜਾਵੇਗਾ। ਇਸ ਤੋਂ ਬਾਅਦ,ਨਗਰ ਕੀਰਤਨ ਉਸੇ ਦਿਨ ਦਸੂਹਾ ਅਤੇ ਗੜ੍ਹਦੀਵਾਲਾ ਵਿੱਚੋਂ ਲੰਘੇਗਾ ਅਤੇ ਗੁਰਦੁਆਰਾ ਸ਼੍ਰੀ ਰਾਮਪੁਰ ਖੇੜਾ ਵਿਖੇ ਰਾਤ ਦਾ ਪੜਾਅ ਕਰੇਗਾ।
ਉਨ੍ਹਾਂ ਅੱਗੇ ਕਿਹਾ ਕਿ 22 ਨਵੰਬਰ ਦੀ ਸਵੇਰ ਨੂੰ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਤੋਂ ਰਵਾਨਾ ਹੋਵੇਗਾ ਅਤੇ ਭੂੰਗਾ, ਹਰਿਆਣਾ, ਹੁਸ਼ਿਆਰਪੁਰ, ਚੱਬੇਵਾਲ, ਮਾਹਿਲਪੁਰ ਅਤੇ ਗੜ੍ਹਸ਼ੰਕਰ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯਾਤਰਾ ਸ਼ਰਧਾ, ਸੇਵਾ ਅਤੇ ਏਕਤਾ ਦਾ ਪ੍ਰਤੀਕ ਹੈ ਅਤੇ ਇਸ ਵਿਚ ਹਿੱਸਾ ਲੈ ਕੇ ਹਰ ਨਾਗਰਿਕ ਆਪਣੀਆਂ ਅਧਿਆਤਮਿਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰ ਸਕਦਾ ਹੈ।
ਕਰਮਜੀਤ ਕੌਰ ਨੇ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਇਸ ਇਤਿਹਾਸਕ ਮੌਕੇ 'ਤੇ ਸੰਗਤ ਦਾ ਹਿੱਸਾ ਬਣਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜਨਤਾ ਤੱਕ ਪਹੁੰਚਾਉਣ ਵਿਚ ਯੋਗਦਾਨ ਪਾਉਣ ਦੀ ਬੇਨਤੀ ਕੀਤੀ ਹੈ। 

Latest

ਚੇਅਰਪਰਸਨ ਕਰਮਜੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਤਿਹਾਸਕ ਨਗਰ ਕੀਰਤਨ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ
ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਚ ਬਣ ਰਹੀ ਪੰਜਾਬ ਵਿਧਾਨ ਸਭਾ ਦੀਆ ਤਿਆਰੀਆ ਦਾ ਲਿਆ ਜਾਇਜਾ, ਟੈਂਟ ਸਿਟੀ ਕੋਟਲਾ ਪਾਵਰ ਦਾ ਵੀ ਕੀਤਾ ਦੌਰਾ
ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ