ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਮਜ਼ਦੂਰੀ ਨੂੰ ਰੋਕਣ ਲਈ ਕੀਤੀ ਚੈਕਿੰਗ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਮਜ਼ਦੂਰੀ ਨੂੰ ਰੋਕਣ ਲਈ ਕੀਤੀ ਚੈਕਿੰਗ

ਤਪਾ, 12 ਫਰਵਰੀ
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਬਾਲ ਮਜ਼ਦੂਰੀ ਰੋਕਣ ਲਈ ਵਿਸ਼ੇਸ਼ ਚੈਕਿੰਗ ਕਰਕੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਗਿਆ।
  ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੈਨ ਇੰਡੀਆ ਰੈਸਕਿਉ ਅਤੇ ਰੀਹਬਲੀਟੇਸ਼ਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ  ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਤਪਾ ਵਿੱਚ ਲੇਬਰ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਲ ਮਜ਼ਦੂਰੀ ਨੂੰ ਰੋਕਣ ਲਈ ਇੱਕ ਵਿਸ਼ੇਸ਼ ਰੈਸਕਿਊ ਅਭਿਆਨ ਚਲਾਇਆ ਗਿਆ ।
ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਇਸ ਅਭਿਆਨ ਮੁੱਖ ਮਕਸਦ ਬੱਚਿਆਂ ਨੂੰ ਬਾਲ ਮਜ਼ਦੂਰੀ ਅਤੇ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਉਣਾ ਹੈ। ਅਭਿਆਨ ਦੌਰਾਨ ਟੀਮ ਵੱਲੋਂ ਦੁਕਾਨਾਂ ਹੋਟਲਾਂ, ਰੇਹੜੀਆਂ ‘ਤੇ ਵਿਸ਼ੇਸ਼ ਤੌਰ ‘ਤੇ ਚੈਕਿੰਗ ਕੀਤੀ ਗਈ ਅਤੇ ਮਜ਼ਦੂਰੀ ਕਰਦੇ ਬੱਚਿਆਂ ਦੀ ਭਾਲ ਕੀਤੀ ਗਈ। ਇਸ ਚੈਕਿੰਗ ਅਭਿਆਨ  ਦੌਰਾਨ ਦੋ ਨਾਬਾਲਿਗ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਰੇਸਕਿਊ ਉਪਰੰਤ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਅਗਲੀ ਕਾਨੂੰਨੀ ਕਾਰਵਾਈ ਅਤੇ ਪੁਨਰਵਾਸ ਲਈ ਚਾਈਲਡ ਵੈਲਫੇਅਰ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ। ਇਸ ਕਾਰਵਾਈ ਦਾ ਮਕਸਦ ਬੱਚਿਆਂ ਨੂੰ ਮਜ਼ਦੂਰੀ ਵਰਗੀਆਂ ਗੈਰ ਕਾਨੂੰਨੀ ਅਤੇ ਅਨੈਤਿਕ ਪ੍ਰਥਾਵਾਂ ਤੋਂ ਬਚਾਉਣਾ ਹੈ।
ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਬੱਚਿਆਂ ਤੋਂ ਬਾਲ ਮਜ਼ਦੂਰੀ ਨਾ ਕਰਵਾਈ ਜਾਵੇ ਅਤੇ ਜੋ ਅਹਿਜਾ ਕਰਦਾ ਹੈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਜੇਕਰ ਕਿਤੇ ਵੀ ਕੋਈ ਬੱਚਾ ਮਜ਼ਦੂਰੀ ਕਰਦਾ ਨਜ਼ਰ ਆਵੇ ਤਾਂ ਤੁਰੰਤ ਚਾਈਲਡ ਹੈਲਪ ਲਾਈਨ 1098 ਜਾਂ ਸੰਬੰਧਿਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਅਤੇ ਸੁਨਿਹਰਾ ਭਵਿੱਖ ਪ੍ਰਦਾਨ ਕੀਤਾ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਹਰਪਾਲ ਸਿੰਘ (ਡੀ.ਈ.ਓ) ਤੇਇੰਦਰਪ੍ਰੀਤ ਕੌਰ (ਲੇਬਰ ਇੰਸਪੈਕਟਰ), ਬੂਟਾ ਸਿੰਘ (ਸਿੱਖਆ ਵਿਭਾਗ), ਗਗਨਦੀਪ ਸਿੰਘ ਤੇ ਮੰਗਤ ਸਿੰਘ (ਸਿਹਤ ਵਿਭਾਗ) ਤੇ ਪੁਲਿਸ  ਅਧਿਕਾਰੀ ਗੁਰਜੀਤ ਸਿੰਘ (ਕਾਂਸਟੇਬਲ) ਅਤੇ ਪਰਮਜੀਤ ਸਿੰਘ ਜ਼ਿਲ੍ਹਾ ਕਾਨੂੰਨੀ ਅਥਾਰਟੀ ਤੋਂ ਹਾਜ਼ਰ ਸਨ। 

Latest

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ