ਖੇਤੀਬਾੜੀ ਇਨਪੁਟਸ ਵਿਕਰੇਤਾਵਾਂ ਦੀ ਕੀਤੀ ਗਈ ਚੈਕਿੰਗ
ਮੰਡੀ ਕਿਲਿਆਂਵਾਲੀ, 06 ਸਤੰਬਰ:
ਕਿਸਾਨਾਂ ਨੂੰ ਗੁਣਵੱਤਾ ਵਾਲੀਆਂ ਖਾਦਾਂ ਅਤੇ ਕੀਟਨਾਸ਼ਕ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਮੁੱਖ ਖੇਤੀਬਾੜੀ ਅਫਸਰ ਸ੍ਰੀ ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਮੰਡੀ ਕਿਲਿਆਂਵਾਲੀ ਦੇ ਵੱਖ-ਵੱਖ ਖੇਤੀਬਾੜੀ ਇਨਪੁਟਸ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਮੌਕੇ ਸ੍ਰੀ ਕਰਨਜੀਤ ਸਿੰਘ ਗਿੱਲ ਵੱਲੋਂ ਖਾਦ ਅਤੇ ਕੀਟਨਾਸ਼ਕ ਡੀਲਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਕਿਸਾਨਾਂ ਨੂੰ ਸਿਰਫ਼ ਗੁਣਵੱਤਾ ਵਾਲੀਆਂ ਵਸਤਾਂ ਹੀ ਪ੍ਰਦਾਨ ਕੀਤੀਆਂ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਜਾਂ ਨਕਲੀ ਵਸਤਾਂ ਦੀ ਵਿਕਰੀ ਨਾ ਹੋਵੇ। ਕਿਸਾਨ ਨੂੰ ਖਾਦ ਦੇ ਨਾਲ ਕਿਸੇ ਤਰਾਂ ਦੀ ਕੋਈ ਅਣਚਾਹੀ ਵਸਤੂ ਨਾਂ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਖਾਦ ਜਾਂ ਕੀਟਨਾਸ਼ਕ ਵੇਚਣ ਸਮੇਂ ਪੱਕਾ ਬਿੱਲ ਦੇਣਾ ਲਾਜ਼ਮੀ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹਰ ਖੇਤੀਬਾੜੀ ਸਮੱਗਰੀ ਪੱਕੇ ਬਿੱਲ ’ਤੇ ਹੀ ਖਰੀਦਣ। ਇਸ ਤੋਂ ਇਲਾਵਾ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਸੰਭਲ ਕੇ ਤੇ ਸਿਰਫ਼ ਸਿਫਾਰਿਸ਼ਾਂ ਅਨੁਸਾਰ ਹੀ ਕਰਨ। ਜੇਕਰ ਕਿਸੇ ਕਿਸਾਨ ਨੂੰ ਕੋਈ ਖਾਦ ਵਿਕਰੇਤਾ ਖਾਦ ਨਾਲ ਕੋਈ ਅਣਚਾਹੀ ਵਸਤੂ ਦਿੰਦਾ ਹੈ ਜਾਂ ਕਿਸੇ ਵੀ ਤਰ੍ਹਾਂ ਦੀ ਖੇਤੀ ਸਬੰਧੀ ਹੋਰ ਸਮੱਸਿਆ ਆਉਂਦੀ ਹੈ ਤਾਂ ਉਹ ਆਪਣੇ ਇਲਾਕੇ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।
ਇਸ ਚੈਕਿੰਗ ਦੌਰਾਨ ਟੀਮ ਵਿੱਚ ਸ੍ਰੀ ਕਰਨਜੀਤ ਸਿੰਘ ਗਿੱਲ (ਮੁੱਖ ਖੇਤੀਬਾੜੀ ਅਫਸਰ), ਸ੍ਰੀ ਸੁਖਜਿੰਦਰ ਸਿੰਘ (ਏ.ਡੀ.ਓ.), ਸ੍ਰੀ ਜਸ਼ਨਪ੍ਰੀਤ ਸਿੰਘ ਬਰਾੜ (ਏ.ਡੀ.ਓ.) ਅਤੇ ਬਲਾਕ ਲੰਬੀ ਦੀ ਟੀਮ ਦੇ ਹੋਰ ਅਧਿਕਾਰੀ ਹਾਜ਼ਰ ਸਨ।