ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਚੰਡੀਗੜ੍ਹ, 6 ਮਈ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ ‘ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ। ਦੱਸਣਯੋਗ ਹੈ ਕਿ ਪੰਜਾਬ ਭਾਜਪਾ […]

ਚੰਡੀਗੜ੍ਹ, 6 ਮਈ

ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ ‘ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ।

ਦੱਸਣਯੋਗ ਹੈ ਕਿ ਪੰਜਾਬ ਭਾਜਪਾ ਦੇ ਵਫ਼ਦ ਨੇ ਅੱਜ ਇੱਥੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਅਤੇ ਚੋਣ ਪ੍ਰਚਾਰ ਦੇ ਅਧਿਕਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਸੂਬੇ ਵਿੱਚ ਚੋਣਾਂ ਦੇ ਸਮੇਂ ਦੌਰਾਨ ਆਪਣੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਇਆ।

ਬੀ.ਜੇ.ਪੀ. ਦੇ ਵਫ਼ਦ ਵੱਲੋਂ ਆਪਣਾ ਤਫਸੀਲ ਸ਼ਿਕਾਇਤ ਪੱਤਰ ਸੌਂਪੇ ਜਾਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਪੰਜਾਬ ਦੇ  ਡੀ.ਜੀ.ਪੀ. ਨੂੰ ਤੱਥ ਖੋਜ ਅਤੇ ਕਾਰਵਾਈ ਰਿਪੋਰਟ ਸੌਂਪਣ ਲਈ ਕਿਹਾ ਹੈ। 

Tags:

Latest

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ
ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ 'ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ
ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼, ਤਿੰਨ ਦੋਸ਼ੀ ਗ੍ਰਿਫਤਾਰ
ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ