ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹਿਰੀ ਖੇਤਰ ਵਿਚ ਰਜਿਸਟਰੀ ਕਰਵਾਉਣ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨਾ ਲੋਕ ਹਿਤ ’ਚ ਵੱਡਾ ਫੈਸਲਾ-ਕਾਰਜਕਾਰੀ ਪ੍ਰਧਾਨ ਆਪ ਬੁੱਧ ਰਾਮ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹਿਰੀ ਖੇਤਰ ਵਿਚ ਰਜਿਸਟਰੀ ਕਰਵਾਉਣ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨਾ ਲੋਕ ਹਿਤ ’ਚ ਵੱਡਾ ਫੈਸਲਾ-ਕਾਰਜਕਾਰੀ ਪ੍ਰਧਾਨ ਆਪ ਬੁੱਧ ਰਾਮ

ਮਾਨਸਾ, 06 ਫਰਵਰੀ:ਮੁੱਖ ਮੰਤਰੀ ਸ੍ਰ ਭਗਵੰਤ ਮਾਨ ਵੱਲੋਂ ਜਿੱਥੇ ਲਗਾਤਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਉੱਥੇ ਰਾਜ ਨੂੰ ਸਿੱਖਿਆ, ਸਿਹਤ ਅਤੇ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਉਪਰਾਲੇ ਜਾਰੀ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਅਤੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ […]

ਮਾਨਸਾ, 06 ਫਰਵਰੀ:
ਮੁੱਖ ਮੰਤਰੀ ਸ੍ਰ ਭਗਵੰਤ ਮਾਨ ਵੱਲੋਂ ਜਿੱਥੇ ਲਗਾਤਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਉੱਥੇ ਰਾਜ ਨੂੰ ਸਿੱਖਿਆ, ਸਿਹਤ ਅਤੇ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਉਪਰਾਲੇ ਜਾਰੀ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਅਤੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹਿਰੀ ਖੇਤਰ ਵਿਚ ਹੋਣ ਵਾਲੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਹਟਾਉਣ ਦੇ ਫੈਸਲੇ ਨੂੰ ਲੈ ਕੇ ਖੁਸ਼ੀ ਜ਼ਾਹਿਰ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਲੋੜਵੰਦ ਲੋਕਾਂ ਦੇ ਆਟਾ ਦਾਲ ਸਕੀਮ ਦੇ ਰਾਸ਼ਨ ਕਾਰਡਾਂ ਵਿਚ ਕੀਤੀ ਕਟੌਤੀ ਨੂੰ ਰਾਜ ਸਰਕਾਰ ਵੱਲੋਂ ਮੁੜ ਤੋਂ ਬਹਾਲ ਕਰਕੇ ਲੋੜਵੰਦਾਂ ਗਰੀਬਾਂ ਨੂੰ ਬਹੁਤ ਵੱਡਾ ਲਾਭ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਸੂਬੇ ਦੇ ਵੱਖ ਵੱਖ ਜ਼ਿਲਿ੍ਹਆਂ ਵਿਚ ਹਰੇਕ ਸਬ ਡਵੀਜਨ ਪੱਧਰ ’ਤੇ 4 ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਲੋਕਾਂ ਲਈ ਲਾਹੇਵੰਦ ਸਾਬਿਤ ਹੋਣਗੇ ਅਤੇ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਰਾਜ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ।
ਸ਼ਹਿਰੀ ਖੇਤਰ ਵਿਚ ਰਜਿਸਟਰੀ ਤੋਂ ਐਨ.ਓ.ਸੀ. ਦੀ ਸ਼ਰਤ ਹਟਾਉਣ ’ਤੇ ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸ੍ਰੀ ਸਤੀਸ਼ ਸਿੰਗਲਾ, ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਰਮਨ ਗੁੜੱਦੀ ਅਤੇ ਟਰੇਡ ਵਿੰਗ ਵੱਲੋਂ ਸੁਨੀਲ ਸ਼ੈਂਟੀ, ਹਰਵਿੰਦਰ ਸੇਖੋਂ ਅਤੇ ਰਵਿੰਦਰ ਕੁਮਾਰ ਠੇਕੇਦਾਰ ਨੇ ਰਾਜ ਸਰਕਾਰ ਦੇ ਇਸ ਫੈਸਲੇ ਦੀ ਖ਼ੂਬ ਸ਼ਲਾਘਾ ਕੀਤੀ ਅਤੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦਾ ਧੰਨਵਾਦ ਕੀਤਾ।

Tags:

Latest

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ