ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ

*ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੰਗਤਾਂ ਦੇ ਵੱਡੇ ਇਕੱਠ ‘ਚ ਸ਼ਾਮਲ ਹੋ ਕੇ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਹਾਈ-ਟੈਕ ਡਰੋਨ ਸ਼ੋਅ ਵਿੱਚ ਪੂਰੀ ਸ਼ਰਧਾ ਭਾਵਨਾ ਨਾਲ ਹਾਜ਼ਰੀ ਲਵਾਈ।

ਮੁੱਖ ਮੰਤਰੀ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ 23 ਤੋਂ 29 ਨਵੰਬਰ ਤੱਕ ਅਤਿ-ਆਧੁਨਿਕ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਪ੍ਰਦਰਸ਼ਿਤ ਕਰਦਾ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਸ ਨਿਮਾਣੀ ਪਹਿਲ ਦਾ ਉਦੇਸ਼ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਰਾਹੀਂ ਸੂਬੇ ਦੀਆਂ ਨੌਜਵਾਨ ਪੀੜ੍ਹੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ੋਅ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਨਿਮਰ ਸ਼ਰਧਾਂਜਲੀ ਹੈ, ਜਿਸ ਰਾਹੀਂ ਗੁਰੂ ਜੀ ਦੇ ਮਹਾਨ ਜੀਵਨ, ਦਰਸ਼ਨ ਅਤੇ ਸਰਵਉੱਚ ਬਲਿਦਾਨ ਨੂੰ ਬਾਖੂਬੀ ਢੰਗ ਨਾਲ ਪੇਸ਼ ਕੀਤਾ ਗਿਆ ਹੈ।

ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਸ਼ੋਅ ਰਾਹੀਂ ਸੰਗਤ ਨੂੰ 'ਹਿੰਦ ਦੀ ਚਾਦਰ'-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਧਰਮ ਨਿਰਪੱਖਤਾ, ਮਨੁੱਖਤਾ ਅਤੇ ਸ਼ਹਾਦਤ ਦੀ ਭਾਵਨਾ ਦੇ ਮਹਾਨ ਆਦਰਸ਼ਾਂ ਦਾ ਜੀਵੰਤ ਅਨੁਭਵ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ੋਅ ਸੰਗਤ ਨੂੰ ਡੂੰਘਾ ਰੂਹਾਨੀ ਅਨੁਭਵ ਦਿੰਦਾ ਹੈ ਕਿ ਕਿਵੇਂ ਗੁਰੂ ਸਾਹਿਬ ਨੇ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ੋਅ ਗੁਰੂ ਸਾਹਿਬ ਦੇ ਸਰਵਉੱਚ ਬਲੀਦਾਨ ਨੂੰ ਵੀ ਦਰਸਾਉਂਦਾ ਹੈ ਜੋ ਮਨੁੱਖਤਾ ਦੇ ਇਤਿਹਾਸ ਵਿੱਚ ਇੱਕ ਅਦੁੱਤੀ ਮਿਸਾਲ ਅਤੇ ਜਬਰ-ਜ਼ੁਲਮ ਖ਼ਿਲਾਫ਼ ਧਰਮ ਯੁੱਧ ਦਾ ਪ੍ਰਤੀਕ ਹੈ।
 
ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਮਨੁੱਖੀ ਏਕਤਾ, ਆਪਸੀ ਭਾਈਚਾਰੇ, ਨਿਡਰਤਾ, ਸੱਚਾਈ ਅਤੇ ਦਇਆ-ਭਾਵਨਾ ਦਾ ਮਾਰਗ ਦਿਖਾਉਂਦੀ ਹੈ, ਜਿਸਨੂੰ ਇਸ ਸ਼ੋਅ ਜ਼ਰੀਏ ਸਹੀ ਅਰਥਾਂ ਵਿੱਚ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਕਰਵਾਇਆ ਜਾ ਰਿਹਾ ਇਹ ਸ਼ੋਅ ਸਮੁੱਚੀ ਲੋਕਾਈ ਨੂੰ ਨੌਂਵੇ ਪਾਤਸ਼ਾਹ ਦੀ ਅਪਾਰ ਮਹਿਮਾ ਬਾਰੇ ਜਾਣੂ ਕਰਵਾਉਣ ਲਈ ਸੂਬਾ ਸਰਕਾਰ ਦਾ ਨਿਮਾਣਾ ਯਤਨ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰਾਸਤ-ਏ-ਖਾਲਸਾ ਵਿਖੇ ਕਰਵਾਏ ਜਾ ਰਹੇ ਇਸ਼ ਆਊਟਡੋਰ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਵੱਖ-ਵੱਖ ਭਾਗਾਂ ਵਿੱਚ ਰੰਗੀਨ ਵਿਜ਼ੂਅਲ ਪ੍ਰੋਜੈਕਸ਼ਨਾਂ, ਉੱਨਤ ਲੇਜ਼ਰ ਤਕਨੀਕਾਂ ਅਤੇ ਪ੍ਰਭਾਵੀ ਸਾਉਂਡਟ੍ਰੈਕ ਜ਼ਰੀਏ ਪੇਸ਼ ਕੀਤਾ ਜਾ ਰਿਹਾ ਹੈ। 

Latest

ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨਿਆ: ਸਪੀਕਰ
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਮਤਾ ਪੇਸ਼