ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ
By NIRPAKH POST
On
ਚੰਡੀਗੜ੍ਹ, 2 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਾਲ 2026 ਲਈ ਪੰਜਾਬ ਸਰਕਾਰ ਦੀ ਅਧਿਕਾਰਤ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ, ਜੋ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ ਇੱਕ ਅਹਿਮ ਸੰਸਥਾਗਤ ਪ੍ਰਕਾਸ਼ਨ ਹੈ।
ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਲੇਆਊਟ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੁਆਰਾ ਤਿਆਰ ਕੀਤਾ ਗਿਆ ਅਤੇ ਕੰਟਰੋਲਰ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੁਆਰਾ ਛਾਪਿਆ ਗਿਆ।
ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸੂਚਨਾ ਅਤੇ ਲੋਕ ਸੰਪਰਕ ਰਾਮਵੀਰ ਸਿੰਘ , ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਿਮਲ ਸੇਤੀਆ ਅਤੇ ਹੋਰ ਹਾਜ਼ਰ ਸਨ।
Tags:



