ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਸ ਸੀ ਵਿੰਗ ਪੰਜਾਬ ਨਾਲ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਸ ਸੀ ਵਿੰਗ ਪੰਜਾਬ ਨਾਲ ਮੀਟਿੰਗ

ਅੰਮ੍ਰਿਤਸਰ 20 ਜੁਲਾਈ 2024 (               ) ਬੀਤੀ ਸ਼ਾਮ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਨਿਵਾਸ ਤੇ ਆਮ ਆਦਮੀ ਪਾਰਟੀ ( ਐਸ ਸੀ ਵਿੰਗ ) ਦੇ ਸੂਬਾ ਪ੍ਰਧਾਨ ਅਤੇ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਵਿੱਚ ਐਸ ਸੀ ਵਿੰਗ ਦੀ ਸੂਬਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਹੋਈ ਜਿਸ ਵਿੱਚ ਵਿੰਗ ਵਲੋਂ ਜਿੱਥੇ […]

ਅੰਮ੍ਰਿਤਸਰ 20 ਜੁਲਾਈ 2024 (               ) ਬੀਤੀ ਸ਼ਾਮ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਨਿਵਾਸ ਤੇ ਆਮ ਆਦਮੀ ਪਾਰਟੀ ( ਐਸ ਸੀ ਵਿੰਗ ) ਦੇ ਸੂਬਾ ਪ੍ਰਧਾਨ ਅਤੇ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਵਿੱਚ ਐਸ ਸੀ ਵਿੰਗ ਦੀ ਸੂਬਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਹੋਈ ਜਿਸ ਵਿੱਚ ਵਿੰਗ ਵਲੋਂ ਜਿੱਥੇ ਪਾਰਟੀ ਵਲੋਂ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ਦੀ ਵਧਾਈ ਦਿੱਤੀ ਉੱਥੇ ਹੀ ਪੰਜਾਬ ਵਿੱਚ ਦਲਿਤ ਸਮਾਜ ਸਬੰਧੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਅਤੇ ਦਲਿਤ ਸਮਾਜ ਨੂੰ ਆ ਰਹੀਆਂ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ । ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਐਸ ਸੀ ਵਿੰਗ ਦੇ ਉਪ ਪ੍ਰਧਾਨ ਸਰੀਰ ਰਵਿੰਦਰ ਹੰਸ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦਲਿਤ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਤ ਗੰਭੀਰ ਹਨ ਅਤੇ ਉਹਨਾਂ ਵਲੋਂ ਇਹ ਭਰੋਸਾ ਦਿਵਾਇਆ ਗਿਆ ਕਿ ਦਲਿਤ ਸਮਾਜ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ ।  ਇਸ ਮੌਕੇ ਐਸ ਸੀ ਵਿੰਗ ਦੇ ਸੂਬਾ ਉੱਪ ਪ੍ਰਧਾਨ  ਰਵਿੰਦਰ ਹੰਸ , ਅਮਰੀਕ ਸਿੰਘ ਬੰਗੜ , ਬਲਜਿੰਦਰ ਸਿੰਘ ਚੌਦਾ , ਗੁਰਜੰਟ ਸਿੰਘ ਸਿਵੀਆ ਸੂਬਾ ਸਕੱਤਰ ਜੱਸੀ ਸੋਹੀਆਂਵਾਲਾ , ਰੋਹਿਤ ਖੋਖਰ , ਨਰਿੰਦਰ ਘਾਗੋ ਅਤੇ ਬਲੌਰ ਸਿੰਘ ਵੀ ਹਾਜ਼ਰ ਸਨ ।

Tags:

Latest

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ
ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ
ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ