ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 11 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਹੁਸ਼ਿਆਰਪੁਰ ਵਿੱਚ ਮੋਹਲੇਧਾਰ ਮੀਂਹ ਕਾਰਨ 11 ਵਿਅਕਤੀਆਂ ਦੇ ਪਾਣੀ ਵਿੱਚ ਡੁੱਬਣ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਿਮਾਚਲ ਪ੍ਰਦੇਸ਼ ਦੇ ਇੱਕ ਪਰਿਵਾਰ ਦੇ 11 ਵਿਅਕਤੀ, ਜੋ ਇਨੋਵਾ […]

ਚੰਡੀਗੜ੍ਹ, 11 ਅਗਸਤ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਹੁਸ਼ਿਆਰਪੁਰ ਵਿੱਚ ਮੋਹਲੇਧਾਰ ਮੀਂਹ ਕਾਰਨ 11 ਵਿਅਕਤੀਆਂ ਦੇ ਪਾਣੀ ਵਿੱਚ ਡੁੱਬਣ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਿਮਾਚਲ ਪ੍ਰਦੇਸ਼ ਦੇ ਇੱਕ ਪਰਿਵਾਰ ਦੇ 11 ਵਿਅਕਤੀ, ਜੋ ਇਨੋਵਾ ਕਾਰ ਵਿੱਚ ਸਫ਼ਰ ਕਰ ਰਹੇ ਸਨ, ਭਾਰੀ ਮੀਂਹ ਕਾਰਨ ਇਕ ਨਾਲੇ ਵਿੱਚ ਵਧੇ ਪਾਣੀ ਦੇ ਵਹਾਅ ਵਿੱਚ ਫਸ ਗਏ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਬਾਕੀ ਦੋ ਦੀ ਭਾਲ ਜਾਰੀ ਹੈ। ਭਗਵੰਤ ਸਿੰਘ ਮਾਨ ਨੇ 9 ਵਿਅਕਤੀਆਂ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ।

ਮੁੱਖ ਮੰਤਰੀ ਨੇ ਪੀੜਤ ਪਰਿਵਾਰ ਦੇ ਵਾਰਸਾਂ ਨੂੰ ਚਾਰ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਪਹਿਲਾਂ ਹੀ ਲਾਪਤਾ ਵਿਅਕਤੀਆਂ ਦੀ ਭਾਲ ਲਈ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

Tags:

Latest

ਮੋਟਾਪਾ ਘਟਾ ਕੇ ਪਰਫੈਕਟ ਦਿਖਣ ਦੀ ਹੋੜ: ਵਿਆਹ ਤੋਂ ਪਹਿਲਾਂ ਭਾਰ ਘਟਾਉਣ ਵਾਲੇ ‘ਇੰਜੈਕਸ਼ਨਾਂ’ ਦੇ ਵੱਡੇ ਖ਼ਤਰੇ, ਨੌਜਵਾਨ ਮੁੰਡੇ-ਕੁੜੀਆਂ ਵਿੱਚ ਵੱਧ ਰਿਹਾ ਹੈ ਰੁਝਾਨ
ਰਿਲੇਸ਼ਨਸ਼ਿਪ ਐਡਵਾਈਜ਼- ਪਾਰਟਨਰ ਫੇਸਬੁੱਕ 'ਤੇ ਕੁੜੀਆਂ ਨਾਲ ਫਲਰਟ ਕਰਦਾ ਹੈ: ਮੈਂ ਕੁਝ ਕਹਾਂ ਤਾਂ ਕਹਿੰਦਾ ਹੈ, ‘ਤੂੰ ਇਨਸਿਕਿਓਰ ਹੈਂ,’ ਕੀ ਇਹ ਚੀਟਿੰਗ ਹੈ?
ਸਾਈਬਰ ਸੁਰੱਖਿਆ: QR ਸਕੈਨ ਕਰਦਿਆਂ ਹੀ ਖਾਤੇ ਵਿੱਚੋਂ ਕੱਟੇ ਜਾਣਗੇ ਪੈਸੇ, ਇਨ੍ਹਾਂ ਸਾਵਧਾਨੀਆਂ ਨਾਲ ਬਚਾ ਸਕਦੇ ਹੋ ਆਪਣੀ ਮਿਹਨਤ ਦੀ ਕਮਾਈ
ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ