ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ-ਚੇਅਰਮੈਨ ਮਾਰਕਿਟ ਕਮੇਟੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ-ਚੇਅਰਮੈਨ ਮਾਰਕਿਟ ਕਮੇਟੀ

ਮਲੋਟ/ਸ੍ਰੀ ਮੁਕਤਸਰ ਸਾਹਿਬ15 ਮਈ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਕੀਤੇ ਜਾ ਰਹੇ ਇਤਿਹਾਸਿਕ ਯਤਨਾਂ ਸਦਕਾ ਅੱਜ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਜਸ਼ਨ ਬਰਾੜ ਵੱਲੋਂ 70.66 ਲੱਖ ਦੀ ਲਾਗਤ ਨਾਲ ਕੀਤੇ ਗਏ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ. ਜਸ਼ਨ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ 'ਤੇ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕਰਨ ਨਾਲ ਜਿੱਥੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋ ਰਿਹਾ ਹੈ ਉਥੇ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਵੀ ਹਾਸਲ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸੂਬੇ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਜੋ ਸਾਰਥਕ ਕਦਮ ਚੁੱਕੇ ਜਾ ਰਹੇ ਹਨ ਉਹ ਸ਼ਲਾਘਾਯੋਗ ਹਨ।

ਚੇਅਰਮੈਨਮਾਰਕਿਟ ਕਮੇਟੀ ਨੇ ਸਰਕਾਰੀ ਪ੍ਰਾਇਮਰੀ ਈਨਾ ਖੇੜਾ ਵਿਖੇ 32 ਲੱਖਸਰਕਾਰੀ ਮਿਡਲ ਸਕੂਲ ਈਨਾ ਖੇੜਾ ਵਿਖੇ 16.60 ਲੱਖਸਰਕਾਰੀ ਮਿਡਲ ਸਕੂਲ ਰਾਮਨਗਰ ਵਿਖੇ 1.35 ਲੱਖਸਰਕਾਰੀ ਪ੍ਰਾਇਮਰੀ ਸਕੂਲ ਰਾਮਨਗਰ ਵਿਖੇ 13.20 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਾਉਕੇ ਵਿਖੇ 7.51 ਲੱਖ  ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀਅਧਿਆਪਕਮਾਪੇ ਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

Tags: