ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਨੂੰ ਭਰਵਾਂ ਹੁੰਗਾਰਾ

ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਨੂੰ ਭਰਵਾਂ ਹੁੰਗਾਰਾ

ਬਰਨਾਲਾ, 27 ਸਤੰਬਰ
   ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਸਿਹਤ ਸਹੂਲਤ  “ਮੁੱਖ ਮੰਤਰੀ ਸਿਹਤ ਯੋਜਨਾ” ਸਬੰਧੀ ਜ਼ਿਲ੍ਹਾ ਬਰਨਾਲਾ ਵਿੱਚ ਰਜਿਸਟ੍ਰੇਸ਼ਨ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। 
      ਜ਼ਿਲ੍ਹਾ ਬਰਨਾਲਾ ਵਿੱਚ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ ਤਹਿਤ, ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਰਹਿਨੁਮਾਈ ਅਤੇ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਰਜਿਸਟ੍ਰੇਸ਼ਨ ਮੁਹਿੰਮ ਦਾ ਹਿੱਸਾ ਬਣਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਰਜਿਸਟ੍ਰੇਸ਼ਨ ਕੈਂਪ ਮੌਕੇ ਡਾ. ਗੁਰਮਿੰਦਰ ਔਜਲਾ ਡੀ.ਐਮ.ਸੀ. ਬਰਨਾਲਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲਿਆਂਦੀ ਗਈ ਹੈ ਜਿਸ ਵਾਸਤੇ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਲਿਆ ਕੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਓਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਕੈਂਪਾਂ ਵਿੱਚ ਵੱਡੀ ਗਿਣਤੀ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ ਅਗਲੇ ਦਿਨਾਂ ਵਿਚ ਵੀ ਮੁਹਿੰਮ ਜਾਰੀ ਰਹੇਗੀ।
  ਇਸ ਮੌਕੇ ਸਟੇਟ ਹੈਲਥ ਏਜੰਸੀ ਵੱਲੋਂ ਬਰਨਾਲਾ ਪਹੁੰਚੇ ਗੁਰਸਿਮਰਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਹੁੰਦਾ ਹੈ ਅਤੇ ਓਹ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕਰਦੇ ਹਨ  ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਸਾਰੇ ਨਾਗਰਿਕ ਆਪਣੀ ਰਜਿਸਟ੍ਰੇਸ਼ਨ ਸਮੇਂ ਸਿਰ ਕਰਵਾਉਣ।
   ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ, ਸੰਦੀਪ ਸਿੰਘ ਜ਼ਿਲ੍ਹਾ ਆਯੂਸ਼ਮਾਨ ਕੋਆਰਡੀਨੇਟਰ ਨੇ ਦੱਸਿਆ ਕਿ ਭਲਕੇ 28 ਸਤੰਬਰ ਨੂੰ ਸਿਵਲ ਹਸਪਤਾਲ ਬਰਨਾਲਾ, ਆਮ ਆਦਮੀ ਕਲੀਨਿਕ ਚਿੰਟੂ ਪਾਰਕ, ਦਫ਼ਤਰ ਨਗਰ ਕੌਂਸਲ ਬਰਨਾਲਾ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ, ਦਫ਼ਤਰ ਨਗਰ ਸੁਧਾਰ ਟਰੱਸਟ ਬਰਨਾਲਾ, ਆਯੂਸ਼ਮਾਨ ਅਰੋਗਿਆ ਕੇਂਦਰ, ਹੰਢਿਆਇਆ, ਦਫ਼ਤਰ ਨਗਰ ਪੰਚਾਇਤ ਹੰਢਿਆਇਆ, ਗੁਰਦੁਆਰਾ ਸ੍ਰੀ ਰਵਿਦਾਸ ਜੀ ਨਵੀਂ ਬਸਤੀ ਧਨੌਲਾ, ਗੁਰਦੁਆਰਾ ਰਾਮਸਰ ਸਾਹਿਬ ਮੇਨ ਬਾਜ਼ਾਰ ਧਨੌਲਾ,
ਸਰਕਾਰੀ ਆਈ.ਟੀ.ਆਈ. (ਲੜਕੇ) ਬਰਨਾਲਾ, ਆਯੂਸ਼ਮਾਨ ਅਰੋਗਿਆ ਕੇਂਦਰ, ਭੈਣੀ ਮਹਿਰਾਜ, ਸਰਕਾਰੀ ਮਿਡਲ ਸਕੂਲ, ਰਾਜਗੜ੍ਹ, ਪ੍ਰਾਇਮਰੀ ਸਿਹਤ ਕੇਂਦਰ ਭੱਠਲਾਂ ਤੇ ਆਯੂਸ਼ਮਾਨ ਅਰੋਗਿਆ ਕੇਂਦਰ ਕਰਮਗੜ੍ਹ ਵਿਚ ਕੈਂਪ ਲਾਏ ਜਾਣਗੇ। 

Advertisement

Latest

ਹਰਜੋਤ ਸਿੰਘ ਬੈਂਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ, ਪੰਜਾਬ ਪੁਲਿਸ ਨੇ 5.6 ਕਿਲੋਗ੍ਰਾਮ ਹੈਰੋਇਨ, 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ
ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਪਰੰਤ ਪੰਜਾਬ ਵਿੱਚ ਕਈ ਐਫਆਈਆਰਜ਼ ਦਰਜ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ