ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼

ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼

ਅੰਮ੍ਰਿਤਸਰ/ਅਜਨਾਲਾ, 12 ਅਪ੍ਰੈਲ ()- ਅੱਜ ਮਾਝਾ ਵਿਰਾਸਤ ਟਰੱਸਟ ਰਜਿ: ਵਲੋਂ ਕਰਵਾਏ ਗਏ ਸ਼ਾਇਰ ਤੇ ਟਰੱਸਟ ਦੇ ਪ੍ਰਧਾਨ ਐੱਸ ਪ੍ਰਸ਼ੋਤਮ ਦੀ ਵਿਸਾਖੀ ਨੂੰ ਸਮਰਪਿਤ ‘ਕਦੋਂ ਪਰਤਣਗੇ ਦਿਨ?’ ਆਡੀਓ ਸੰਗੀਤਕ ਨਜ਼ਮਪੋਸਟਰ ਰਲੀਜ਼ ਕਰਨ ਅਤੇ ਸਨਮਾਨ ਸਮਾਰੋਹ ‘ਚ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਜੋ ਹਾਸ਼ਮ ਸ਼ਾਹ ਯਾਦਗਾਰੀ ਟਰੱਸਟ ਦੇ ਮੌਜੂਦਾ ਚੇਅਰਮੈਨ ਵੀ ਹਨਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ।‘ਕਦੋਂ ਪਰਤਣਗੇ ਦਿਨ?’ ਆਡੀਓ ਸੰਗੀਤਕ ਨਜ਼ਮ ਤੇ ਪੋਸਟਰ ਰਲੀਜ਼ ਕਰਨ ਮੌਕੇ ਸ. ਧਾਲੀਵਾਲ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿਸ਼ਵੀਕਰਨ ਅਤੇ ਸ਼ੋਸ਼ਲ ਮੀਡੀਆ ਦੀਆਂ ਨਾਂਹ ਪੱਖੀ ਨਵੀਆਂ ਚੁਣੌਤੀਆਂ ਨਾਲ ਨਜਿੱਠਣ ਲਈ  ਅਪਣਾਈ ਗਈ ਸਭਿਆਚਾਰਕ ਨੀਤੀ ਨੂੰ ਦ੍ਰਿੜ ਰਾਜਸੀ ਇੱਛਾ ਸ਼ਕਤੀ ਨਾਲ ਲਾਗੂ ਕਰਕੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਤੇ ਵਿਕਾਸ ਲਈ ਉਚੇਚੇ ਕਦਮ ਚੁੱਕੇ ਗਏ ਹਨ ਅਤੇ ਸਾਹਿਤ ਤੇ ਕਲਾ ਸਭਿਆਚਾਰ ਨੂੰ ਦੂਜੇ ਰਾਜਾਂ ‘ਚ ਪੇਸ਼ ਕਰਨ ਲਈ ਪੰਜਾਬੀ ਸਾਹਿਤਕਾਰਾਂਕਲਾਕਾਰਾਂਗਾਇਕਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ ਵੱਖ ਨਗਦ ਪੁਰਸਕਾਰਾਂ ਸਮੇਤ ਪੰਜਾਬ ਸਰਕਾਰ ਦੇ ਪੰਜਾਬੀ ਸਭਿਆਚਾਰ ਕਲਾਵਾਂਸਾਹਿਤ ਭਾਸ਼ਾਤੇ ਸੰਗੀਤ ਸੰਸਥਾਵਾਂ ਦੇ ਸਨਮਾਨ ਸਾਹਿਤ ਆਹੁਦਿਆਂ ਤੇ ਨਿਵਾਜਿਆ ਗਿਆ ਹੈ।

ਜਦੋਂਕਿ ਨਵੀਂ ਪੀੜੀ ਨੂੰ ਆਪਣੀਆਂ ਵਿਰਾਸਤੀ ਜੜ੍ਹਾਂ ਨਾਲ ਜੋੜਣ ਲਈ ਵਿਰਾਸਤੀ ਤੇ ਇਤਿਹਾਸਕ ਸਥਾਨਾਂ ਦੀ ਸਾਂਭ ਸੰਭਾਲ ਕੀਤੀ ਜਾ ਰਹੀ ਹੈ।ਸ. ਧਾਲੀਵਾਲ ਨੇ ਮਾਝਾ ਵਿਰਾਸਤ ਟਰੱਸਟ ਦੇ ਪ੍ਰਧਾਨ ਤੇ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਰਲੀਜ਼ ਕੀਤੀ ਗਈ ‘ਕਦੋਂ ਪਰਤਣਗੇ ਦਿਨ?’ ਨਜ਼ਮ ਅਤੇ ਰੰਗੀਨ ਪੋਸਟਰ ਦਾ ਵਿਸ਼ੇਸ਼ ਤੌਰ ਤੇ ਜਿਕਰ ਕਰਦਿਆਂ ਨਜ਼ਮ ਵਿੱਚ ਪ੍ਰਦੂਸ਼ਿਤ ਵਿਸ਼ਵੀਕਰਨ ਦੇ ਮੱਦੇਨਜ਼ਰ ਮਰ ਰਹੀਆਂ /ਸੁੱਕ ਰਹੀਆਂ ਝੀਲਾਂਟੋਭੇਨਦੀਆਂਨਾਲੇ ਦੀ ਪੁਨਰ ਸੁਰਜੀਤੀ ਦੀ ਬਜਾਏ ਹੋਂਦ ਖਤਮ ਕਰਨ ਲਈ ਇਨ੍ਹਾਂ ਸੁੱਕੀਆਂ ਝੀਲਾਂ/ ਦਰਿਆਵਾਂ ‘ਚ ਉਸਾਰੇ ਜਾ ਰਹੇ ਰੰਗੀਨ ਮਿਜ਼ਾਜ ਹੋਟਲਾਂ/ ਰੈਸਟੋਰੈਂਟਾਂਸਿਆਸੀ ਲੋਭ ਦੇ ਕਾਰਣ ਭਾਰਤੀ ਸਭਿਆਚਾਰ ‘ਚ ਉਭਰ ਰਹੀ ਫਿਰਕਾਪ੍ਰਸਤੀ ਅਤੇ ਵਿਸਾਖੀ ਮੌਕੇ ਲੱਗਦੀਆਂ ਰਾਜਸੀ ਸਟੇਜ਼ਾਂ ਤੋਂ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਸਮਾਜਿਕ ਵੰਡ ਦੇ ਖਾਤਮੇ ਲਈ ਉਠਾਈ ਗਈ ਭਾਈਚਾਰਕ ਸਾਂਝਾਂ ਦੀ ਬਹਾਲੀ ਦੀ ਅਵਾਜ਼ ਨੂੰ ਉੱਚਾ ਕਰਨ ਦੀ ਬਜਾਏ ਰਾਜਸੀ ਪਾਰਟੀਆਂ ਵਲੋਂ ਇੱਕ ਦੂਜੇ ਦੇ ਸਿਆਸੀ ਚੀਰਹਰਨ ਲਈ ਮਿਹਣੋ ਮਿਹਣੀ ਹੋਣ ਵਿਸਾਖੀ ਵਾਲੇ ਨੱਚਦੇ ਟੱਪਦੇ ਰੰਗਲੇ ਦਿਨ ਦੀ ਉਮੀਦ ਪ੍ਰਗਟਾਏ ਜਾਣ ਆਦਿ ਬਿਰਤਾਂਤ ਨੂੰ ਸ਼ਾਇਰਾਨਾ /ਕਾਵਿ ਛੂਹਾਂ ਦੇਣ ਲਈ ਭਰਵੀਂ ਪ੍ਰਸੰਸਾ ਕੀਤੀ ਅਤੇ ਨਜ਼ਮ ਨੂੰ ਸਮੇਂ ਦੀ ਹਾਣੀ ਕਰਾਰ ਦਿੱਤਾ।ਟਰੱਸਟ ਵਲੋਂ ਸ. ਧਾਲੀਵਾਲ ਦੀਆਂ ਪੰਜਾਬੀ ਭਾਸ਼ਾਸਾਹਿਤਕਲਾਸਭਿਆਚਾਰ ਨੂੰ ਵਿਕਸਿਤ ਕਰਨ ਲਈ ਨਿਭਾਈਆਂ ਗਈਆਂ ਅਤੇ ਨਿਭਾਈਆਂ ਜਾ ਰਹੀਆਂ ਯਾਦਗਾਰੀ ਸੇਵਾਵਾਂ ਦੇ ਇਵਜ਼ ‘ਚ ਰੰਗਲੇ ਪੰਜਾਬ ਦੇ ਐਵਾਰਡ ਨਾਲ ਪੰਜਾਬੀ ਅੱਖਰਾਂ ਦੇ ਅੰਕਿਤ ਦੁਸ਼ਾਲਾ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸ਼ਾਇਰ ਤੇ ਪ੍ਰਧਾਨ ਐੱਸ. ਪ੍ਰਸ਼ੋਤਮਸ਼ਹਿਰੀ ਪ੍ਰਧਾਨ ਅਮਿਤ ਔਲਦੇਸ਼ ਭਗਤ ਬਾਪੂ ਉਜਾਗਰ ਸਿੰਘ ਖਤਰਾਏ ਕਲਾਂ ਸਭਿਆਚਾਰਕ ਮੂਵਮੈਂਟ ਦੇ ਮੁੱਖੀ ਦਿਲਬਾਗ ਸਿੰਘ ਖਤਰਾਏ ਕਲਾਂਹਰਜੀਤ ਸਿੰਘ ਸਰਕਾਰੀਆਪੰਕਜ ਸਿੰਘ ਅਜਨਾਲਾਨਜ਼ਮ ਦੇ ਸੰਗੀਤਕ ਪੇਸ਼ਕਾਰ ਤੇ ਗਾਇਕ ਸੁਰਿੰਦਰ ਅਜਨਾਲਵੀ ਗਾਇਕ ਦਰਪਿੰਦਰਾ,  ਡਾ: ਇੰਦਰਜੀਤ ਸਿੰਘ ਮਹਿਲਾਂਵਾਲਾਕਾਬਲ ਸਿੰਘ ਛੀਨਾਆਦਿ ਟਰੱਸਟ ਦੇ ਆਹੁਦੇਦਾਰਾਂ ਤੋਂ ਇਲਾਵਾ ਕਲਾ ਪ੍ਰੇਮੀ ਵੱਡੀ ਗਿਣਤੀ ‘ਚ ਮੌਜੂਦ ਸਨ।

Latest

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ
ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈਂਪ ਰਾਹੀਂ ਮੈਂਬਰਾਂ ਅਤੇ ਸਟਾਫ ਲਈ ਸਹਿਜ ਸਿਹਤ ਸੇਵਾਵਾਂ ਨੂੰ ਪ੍ਰੋਤਸਾਹਨ ਦੇਣ ਦੀ ਪਹਿਲ
ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼
ਹਰਜੋਤ ਸਿੰਘ ਬੈਂਸ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਦੇ ਸਮੁੱਚੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਦੀ ਸੋਗਾਤ
ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਾਬਾ ਸਾਹਿਬ ਅੰਬੇਦਕਰ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ