ਅੱਜ ਦੇ ਬੱਚੇ ਹੀ ਕੱਲ੍ਹ ਦਾ ਰਸ਼ਨਾਉਦਾ ਭਵਿੱਖ: ਡਾ ਬਲਜੀਤ ਕੌਰ

CHILDREN’S DAY Dr. Baljit Kaur:

CHILDREN’S DAY Dr. Baljit Kaur:

  • ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਬਾਲ ਦਿਵਸ
  • ਡਾ ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਵੰਡੇ 200 ਸਕੂਲੀ ਬੈਗ

 ਮਲੋਟ/ਚੰਡੀਗੜ੍ਹ,14 ਨਵੰਬਰ 

ਅੱਜ ਦੇ ਬੱਚੇ ਹੀ ਕੱਲ ਦਾ ਰਸ਼ਨਾਉਦਾ ਭਵਿੱਖ ਹਨ, ਇਸ ਗੱਲ ਦਾ  ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਇਥੇ ਕੀਤਾ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਤੇ ਸੂਬੇ  ਦੇ ਆਂਗਣਵਾੜੀ ਸੈਂਟਰਾਂ ਵਿੱਚ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

ਹਲਕਾ ਮਲੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੱਖੇਵਾਲੀ ਮੰਡੀ ਵਿਖੇ ਅੱਜ ਮਨਾਏ ਗਏ  ਬਾਲ ਦਿਵਸ ਦੇ ਮੌਕੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ  ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।  ਇਸ ਮੌਕੇ ਆਪਣੇ ਸੰਬੋਧਨ ਵਿੱਚ  ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਸਾਨੂੰ ਬੱਚਿਆਂ ਦੇ ਮੌਲਿਕ ਅਧਿਕਾਰ ਬਾਰੇ ਸਭ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ  ਨਿਊਟਰੇਸ਼ਨ, ਸਿੱਖਿਆ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਵਿਭਾਗ ਵੱਲੋਂ ਆਈ.ਸੀ.ਡੀ.ਐਸ ਸਕੀਮ ਅਧੀਨ ਐਸ.ਐਨ.ਪੀ ਬਾਰੇ ਦੱਸਿਆ ਗਿਆ। ਉਨ੍ਹਾਂ  ਬਾਲ ਮਜਦੂਰੀ ਦੇ ਖਾਤਮੇ ਲਈ ਸਰਕਾਰ ਅਤੇ ਮਹਿਕਮੇ ਵੱਲੋਂ ਚੱਲ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ। 

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰ ਸ਼੍ਰੀ ਅਕਾਲ ਤਖਤ ਸਾਹਿਬ ਤੇ ਪੁੱਜੇ

ਕੈਬਨਿਟ ਮੰਤਰੀ ਨੇ ਕਿਹਾ ਕਿ ਕੁਝ ਕਾਰਨਾ ਕਰਕੇ ਬੱਚੇ ਨਿਊਟਰੇਸ਼ਨ ਅਤੇ ਸਿੱਖਿਆ ਤੋਂ ਵਾਝੇ ਰਹਿ ਜਾਂਦੇ ਹਨ ਜਿਸ  ਨੂੰ ਖਤਮ ਕਰਨ ਲਈ  ਦੋਨੋ ਵਿਭਾਗਾ ਦੇ ਅਧਿਕਾਰੀਆਂ ਨੂੰ ਬੱਚਿਆਂ ਦੀ ਭਲਾਈ ਲਈ ਸਰਕਾਰ ਵੱਲੋਂ ਚਲਾਈਆਂ ਜਾ  ਰਹੀ ਸਕੀਮਾਂ ਨੂੰ ਸਚਾਰੂ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ। 

ਇਸ ਮੌਕੇ  ਮੰਤਰੀ ਵੱਲੋਂ  200  ਸਕੂਲੀ ਬੈਗ ਵੰਡੇ ਗਏ ਅਤੇ ਕਿਹਾ ਕਿ ਕਿ ਜਲਦ ਹੀ  ਬੇਟੀ ਬਚਾਉ,ਬੇਟੀ ਪੜਾਉ ਸਕੀਮ ਅਧੀਨ ਲੋੜਵੰਦ ਕੁੜੀਆਂ ਨੂੰ ਵੀ ਸਕੂਲੀ ਬੈਗ ਵੰਡੇ ਜਾਣਗੇ।

ਇਸ ਮੌਕੇ ਜਿਲ੍ਹਾ ਪ੍ਰੋਗਰਾਮ ਅਫਸਰ, ਸ੍ਰੀ ਪੰਕਜ ਕੁਮਾਰ, ਜਿਲਾ ਸਿੱਖਿਆ ਅਫਸਰ, ਅਜੈ ਕੁਮਾਰ, ਸੀ.ਡੀ.ਪੀ.ਓ. ਸਤਵੰਤ ਕੌਰ,ਬੀ.ਪੀ.ਓ ਰਾਜਵਿੰਦਰ ਕੌਰ, ਸਕੂਲ ਦੇ ਹੈੱਡ ਅਤੇ ਅਧਿਆਪਕ ਹਾਜਰ ਸਨ ਅਤੇ ਵਿਸ਼ੇਸ਼ ਤੌਰ ਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਜਸ਼ਨ ਬਰਾੜ ਅਤੇ ਬਲਾਕ ਪ੍ਰਧਾਨ ਸਿਮਰਜੀਤ ਬਰਾੜ ਵੀ ਹਾਜਰ ਸਨ

CHILDREN’S DAY Dr. Baljit Kaur:

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ