ਨਾਗਰਿਕਾਂ ਨੂੰ ਸਿਹਤ ਸਬੰਧੀ ਅਧਿਕਾਰਾਂ ਅਤੇ ਹੱਕਾਂ ਤੋਂ ਕਰਵਾਇਆ ਜਾਣੂ
By NIRPAKH POST
On
ਹੁਸ਼ਿਆਰਪੁਰ, 12 ਦਸੰਬਰ :
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਵੱਲੋ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਿਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਅੱਜ ਯੂਨੀਵਰਸਲ ਸਿਹਤ ਕਵਰੇਜ ਦਿਵਸ ਦੇ ਮੌਕੇ ‘ਤੇ ਨਾਗਰਿਕਾਂ ਨੂੰ ਸਿਹਤ ਸਬੰਧੀ ਅਧਿਕਾਰਾਂ ਅਤੇ ਹੱਕਾਂ ਨੂੰ ਪ੍ਰਾਪਤ ਕਰਨ ਲਈ ਸਸ਼ਕਤ ਬਨਾਉਣ ਬਾਰੇ ਵੱਖ-ਵੱਖ ਪਿੰਡਾ ਅਤੇ ਸਕੂਲਾ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ ਅਤੇ ਓ.ਓ.ਏ.ਟੀ ਕੇਂਦਰ, ਚੱਬੇਵਾਲ ਅਤੇ ਸਿਵਲ ਹਸਪਤਾਲ, ਹੁਸ਼ਿਆਰਪੁਰ ਵਿਖੇ ਹੈਲਪ ਡੈਸਕ ਲਗਾਏ ਗਏ। ਇਨ੍ਹਾਂ ਪ੍ਰੋਗਰਾਮਾ ਦੇ ਮੌਕੇ ‘ਤੇ ਪੈਨਲ ਐਡਵੋਕੇਟ ਅਤੇ ਲੀਗਲ ਏਡ ਡਿਫੈਂਸ ਕੌਂਸਲ ਵੱਲੋ ਪ੍ਰਧਾਨਗੀ ਕੀਤੀ ਗਈ। ਇਨ੍ਹਾਂ ਤੋਂ ਇਲਾਵਾ ਓ.ਓ.ਏ.ਟੀ ਕੇਂਦਰ ਚੱਬੇਵਾਲ ਅਤੇ ਸਿਵਲ ਹਸਪਤਾਲ, ਹੁਸ਼ਿਆਰਪੁਰ ਵਿਖੇ ਡਾਕਟਰ ਅਤੇ ਕਾਊਂਸਲਰਾਂ ਵੱਲੋ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ ਅਤੇ ਆਯੁਸ਼ਮਾਨ ਭਾਰਤ ਸਿਹਤ ਅਤੇ ਤੰਦਰੁਸਤੀ ਕੇਂਦਰਾ ਰਾਹੀਂ ਲਾਭਪਾਤਰੀ ਦੀ ਪਹੁੰਚ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਮੁਫ਼ਤ ਦਵਾਈਆਂ, ਮੁਫਤ ਡਾਇਗਨੋਸਿਸ ਅਤੇ ਮੁਫਤ ਡਾਇਲਾਈਸਿਸ ਦੀ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਜਨਨੀ ਸੁਰੱਖਿਆ ਯੋਜਨਾ, ਜ਼ਨਨੀ ਸ਼ਿਸ਼ੂ ਸੁਰੱਖਿਆ ਕਾਰਜਕ੍ਰਮ ਅਤੇ ਪ੍ਰਧਾਨ ਮੰਤਰੀ ਮਾਤਰ ਵੰਧਨਾ ਯੋਜਨਾ ਵਰਗੀਆਂ ਸਰਕਾਰੀ ਯੋਜਨਾਵਾਂ ਮੁਫ਼ਤ ਡਿਲੀਵਰੀ ਪ੍ਰਦਾਨ ਕਰਦੀਆ ਹਨ ਜਿਵੇਂ ਕਿ ਆਵਾਜਾਈ ਅਤੇ ਨਕਦ ਲਾਭ। ਇਸ ਦੇ ਨਾਲ—ਨਾਲ ਨੌਜਵਾਨਾਂ ਅਤੇ ਭਾਈਚਾਰੇ ਨੂੰ ਨਸ਼ੇ ਵਿਰੁੱਧ ਮੁਹਿੰਮ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ਾ ਨੂੰ ਤਿਆਗ ਕੇ, ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਚੰਗੇ ਸਮਾਜ ਦੀ ਰਚਨਾ ਕੀਤੀ ਜਾ ਸਕੇ। ਅਖੀਰ ਵਿੱਚ ਜ਼ਿਲ੍ਹਾਂ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਵਿੱਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਵੱਲੋ ਪ੍ਰਚਾਰ ਸਮੱਗਰੀ ਵੰਡੀ ਗਈ।
ਉਪਰੋਕਤ ਤੋਂ ਇਲਾਵਾ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਲੋਕਾਂ ਨੂੰ ਦੱਸਦੇ ਹੋਏ ਕਿਹਾ ਕਿ 13 ਦਸੰਬਰ ਨੂੰ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜਨ ਪੱਧਰ ‘ਤੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਣਾ ਹੈ, ਜਿਸ ਵਿੱਚ ਪੈਡਿੰਗ ਅਤੇ ਪ੍ਰੀ- ਲਿਟੀਗੇਟਿਵ ਦੋਵੇਂ ਤਰ੍ਹਾਂ ਦੇ ਕੇਸਾ ਨੂੰ ਸੁਣਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਕੀਤੇ ਗਏ ਫੈਸਲੇ ਅੰਤਿਮ ਹੁੰਦੇ ਹਨ ਅਤੇ ਇਨ੍ਹਾਂ ਦੀ ਕੋਈ ਅਪੀਲ ਨਹੀ ਹੁੰਦੀ ਅਤੇ ਸਮੇ ਅਤੇ ਧਨ ਦੀ ਬੱਚਤ ਹੁੰਦੀ ਹੈ। ਇਸ ਨਾਲ ਦੋਵੇ ਧਿਰਾਂ ਵਿੱਚ ਪਿਆਰ ਵੱਧਦਾ ਹੈ। ਉਨ੍ਹਾਂ ਇਸ ਕੌਮੀ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਉਣ ਦੀ ਅਪੀਲ ਕੀਤੀ।