ਮੁੱਖ ਮੰਤਰੀ ਨੇ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

ਬਘਰੌਲ (ਦਿੜ੍ਹਬਾ), 11 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਹਵਲਦਾਰ ਜਸਪਾਲ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਹੀਦ ਦੇ ਸਤਿਕਾਰ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਹਵਲਦਾਰ ਜਸਪਾਲ ਸਿੰਘ, ਜੋ 9 ਮਹਾਰ ਰੈਜੀਮੈਂਟ ਵਿੱਚ ਤਾਇਨਾਤ ਸਨ, ਦੀ ਸ਼ਹਾਦਤ ‘ਤੇ ਡੂੰਘੇ […]

ਬਘਰੌਲ (ਦਿੜ੍ਹਬਾ), 11 ਜਨਵਰੀ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਹਵਲਦਾਰ ਜਸਪਾਲ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਹੀਦ ਦੇ ਸਤਿਕਾਰ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

ਸ਼ਹੀਦ ਹਵਲਦਾਰ ਜਸਪਾਲ ਸਿੰਘ, ਜੋ 9 ਮਹਾਰ ਰੈਜੀਮੈਂਟ ਵਿੱਚ ਤਾਇਨਾਤ ਸਨ, ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਸੇਵਾ ਦੌਰਾਨ ਆਪਣੀ ਜਾਨ ਵਾਰਨ ਵਾਲੇ ਸ਼ਹੀਦ ਦਾ ਦੇਸ਼ ਹਮੇਸ਼ਾ ਕਰਜ਼ਦਾਰ ਰਹੇਗਾ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਦੀ ਭਰਪਾਈ ਕਿਸੇ ਵੀ ਕੀਮਤ ‘ਤੇ ਨਹੀਂ ਕੀਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦ ਦੇ ਸਤਿਕਾਰ ਲਈ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਕੇਵਲ ਇਕ ਪਰਿਵਾਰ ਜਾਂ ਸੂਬੇ ਦਾ ਨਹੀਂ, ਸਗੋਂ ਸਮੁੱਚੀ ਕੌਮ ਦਾ ਹੁੰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਹਵਲਦਾਰ ਜਸਪਾਲ ਸਿੰਘ ਦੀ ਕੁਰਬਾਨੀ ਦੇ ਹਮੇਸ਼ਾ ਰਿਣੀ ਰਹਿਣਗੇ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਡਿਊਟੀ ਦੌਰਾਨ ਬਹਾਦਰੀ, ਸਮਰਪਣ ਅਤੇ ਦਲੇਰੀ ਦਾ ਪ੍ਰਦਰਸ਼ਨ ਕਰਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।

Tags:

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ