ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਲਈ ਸਮੂਹਿਕ ਕਾਰਵਾਈ ਤੇ ਲੋਕਾਂ ਦਾ ਸਾਥ ਬਹੁਤ ਜ਼ਰੂਰੀ-ਸ. ਲਾਲਜੀਤ ਸਿੰਘ ਭੁੱਲਰ

ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਲਈ ਸਮੂਹਿਕ ਕਾਰਵਾਈ ਤੇ ਲੋਕਾਂ ਦਾ ਸਾਥ ਬਹੁਤ ਜ਼ਰੂਰੀ-ਸ. ਲਾਲਜੀਤ ਸਿੰਘ ਭੁੱਲਰ

ਪੱਟੀ, 17 ਮਈ :

ਕੈਬਨਿਟ ਮੰਤਰੀ ਪੰਜਾਬ ਸ.  ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਦੀ ਸ਼ੁਰੂਆਤ ਕੀਤੀ ਅਤੇ ਯੁੱਧ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕੀਤਾ ਗਿਆ।
ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਲੌਹਕਾ, ਨੱਥੂਚੱਕ, ਸਰਹਾਲੀ ਖੁਰਦ ਪਿੰਡਾਂ ਦਾ ਦੌਰਾ ਕਰਦਿਆਂ ਕੈਬਨਿਟ ਮੰਤਰੀ ਨੇ ਨਸ਼ੇ ਦੇ ਵਿਰੁੱਧ ਇੱਕ ਮਜ਼ਬੂਤ ਜਾਗਰੂਕਤਾ ਮੁਹਿੰਮ ਦੀ ਅਗਵਾਈ ਕਰਨ ਲਈ ਪਿੰਡ ਰੱਖਿਆ ਕਮੇਟੀਆਂ ਅਤੇ ਵਸਨੀਕਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ।
ਇਸ ਦੌਰਾਨ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਪੰਜਾਬ ਦੇ ਹਰ ਘਰ ਤੱਕ ਪਹੁੰਚਣਾ ਹੈ ਅਤੇ ਲੋਕਾਂ ਨੂੰ ਨਸ਼ਾ ਤਸਕਰਾਂ ਦੀ ਰਿਪੋਰਟ ਕਰਨ ਅਤੇ ਨਸ਼ੇ ਦੇ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਜਾਣ ਦੀ ਅਪੀਲ ਕਰਨਾ ਹੈ।
ਉਨ੍ਹਾਂ ਨੇ ਸਰਕਾਰ ਨਾਲ ਇਕਜੁੱਟਤਾ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਲਈ ਸਮੂਹਿਕ ਕਾਰਵਾਈ ਤੇ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਤੇ ਤਸਕਰਾਂ ਵਿਚਾਲੇ ਗਠਜੋੜ ਕਰਕੇ ਪੰਜਾਬ ਦੀ ਜਵਾਨੀ ਨੂੰ ਕੁਰਾਹੇ ਪਾਇਆ ਗਿਆ ਸੀ ਅਤੇ ਸਾਡੀ ਸਰਕਾਰ ਪੁਰਾਣੀਆਂ ਸਰਕਾਰਾਂ ਦੀ ਗੰਦਗੀ ਨੂੰ ਸਾਫ ਕਰ ਰਹੀ ਹੈ। ਉਹਨਾਂ ਕਿਹਾ ਕਿ ਹੁਣ ਪੁਲਿਸ ਤੇ ਕੋਈ ਸਿਆਸੀ ਦਬਾਅ ਨਹੀਂ ਹੈ ਬਲਕਿ ਨਸ਼ੇ ਦੇ ਸੌਦਾਗਰਾਂ ਤੇ ਕਾਰਵਾਈ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ।
ਉਨ੍ਹਾਂ ਮੀਟਿੰਗਾਂ ਵਿੱਚ ਪਿੰਡ ਵਾਸੀਆਂ, ਪੰਚਾਇਤਾਂ ਅਤੇ ਨੌਜਵਾਨਾਂ ਦੇ ਉਤਸ਼ਾਹੀ ਇਕੱਠ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸਮਰਪਣ ਨੂੰ ਮੁਹਿੰਮ ਦੀ ਸਫਲਤਾ ਦੀ ਕੁੰਜੀ ਵਜੋਂ ਉਜਾਗਰ ਕੀਤਾ।

ਸ.  ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤਿੰਨ ਮਹੀਨਿਆਂ ਤੋਂ ਨਸ਼ਿਆਂ ਵਿਰੁੱਧ ਇਹ ਜੰਗ ਲੜ ਰਹੀ ਹੈ ਅਤੇ ਹੁਣ ਨਸ਼ਾ ਮੁਕਤ ਪੰਜਾਬ ਦਾ ਸੁਨੇਹਾ ਹਰ ਗਲੀ ਤੱਕ ਲੈ ਕੇ ਜਾ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਇੱਕ ਪੱਕਾ ਅਲਟੀਮੇਟਮ ਜਾਰੀ ਕਰਦੇ ਹੋਏ ਜਾਂ ਤਾਂ ਆਪਣਾ ਗੈਰ-ਕਾਨੂੰਨੀ ਵਪਾਰ ਬੰਦ ਕਰ ਦੇਣ ਜਾਂ ਪੰਜਾਬ ਛੱਡ ਦੇਣ।”
ਉਨ੍ਹਾਂ ਨਸ਼ਾ ਤਸਕਰੀ ਨੈੱਟਵਰਕ ਨੂੰ ਭੰਗ ਕਰਨ ਅਤੇ ਖਤਮ ਕਰਨ ਵਿੱਚ ਪਿੰਡ ਅਤੇ ਵਾਰਡ ਪੱਧਰੀ ਰੱਖਿਆ ਕਮੇਟੀਆਂ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ। ਸਮਾਗਮਾਂ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਪੰਚਾਂ, ਸਰਪੰਚਾਂ ਅਤੇ ਰੱਖਿਆ ਕਮੇਟੀ ਦੇ ਮੈਂਬਰਾਂ ਸਮੇਤ ਪਿੰਡ ਵਾਸੀਆਂ ਨੂੰ ਆਪਣੇ ਭਾਈਚਾਰਿਆਂ ਦੇ ਸਰਪ੍ਰਸਤ ਵਜੋਂ ਸੇਵਾ ਕਰਨ ਅਤੇ ਨਸ਼ਿਆਂ ਦੀ ਬਿਪਤਾ ਨੂੰ ਖਤਮ ਕਰਨ ਦੀ ਸਹੁੰ ਚੁਕਾਈ।
ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਪੀ.ਏ  ਚੇਅਰਮੈਨ ਗੁਰਪ੍ਰਿੰਦਰ ਸਿੰਘ ,ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ ,ਤਹਿਸੀਲਦਾਰ ਜਗਸੀਰਤ ਸਿੰਘ,ਅਮਨਦੀਪ ਸਿੰਘ ਨਾਇਬ ਤਹਿਸੀਲਦਾਰ,
ਡੀਡੀਪੀਉ ਗੁਰਜੀਤ ਸਿੰਘ, ਜ਼ਿਲਾ ਸਿਖਿਆ ਅਫਸਰ ਜਗਵਿੰਦਰ ਸਿੰਘ, ਡਿਪਟੀ ਡੀ ਈਓ ਪਰਮਜੀਤ ਸਿੰਘ ,ਐਸ ਐਚ ਓ ਸਰਹਾਲੀ ਬਲਜਿੰਦਰ ਸਿੰਘ, ਐਸ ਐਚ ਓ  ਪੱਟੀ ਹਰਪ੍ਰੀਤ ਸਿੰਘ ਵਿਰਕ, ਸਰਪੰਚ ਜਗਜੀਤ ਸਿੰਘ, ਸਰਪੰਚ ਸੁਖਦੇਵ ਸਿੰਘ, ਸਰਪੰਚ ਅਮਨਦੀਪ ਸਿੰਘ ਸ਼ਾਹ, ਬਲਾਕ ਪ੍ਰਧਾਨ ਸੋਨੂੰ ਸੇਖੋ, ਬਲਾਕ ਪ੍ਰਧਾਨ ਅੰਮ੍ਰਿਤ ਢੋਟੀਆ, ਪ੍ਰਧਾਨ ਮਨਪ੍ਰੀਤ ਸਿੰਘ ਮੰਨਾ, ਡਾਕਟਰ ਜੁਗਰਾਜ ਸਿੰਘ, ਸਰਪੰਚ ਪਰਮਜੀਤ ਕੌਰ,ਸਰਪੰਚ ਪਰਮਜੀਤ ਸਿੰਘ, ਗੁਰਵੰਤ ਸਿੰਘ ਅਤੇ ਵੱਖ-ਵੱਖ ਪਿੰਡਾਂ ਦੀ ਪੰਚਾਇਤ, ਪਿੰਡਾਂ ਦੇ ਮੋਹਤਬਰ ਆਦਿ ਹਾਜ਼ਰ ਸਨ।

Tags: