ਵਿਸ਼ਵ ਮਲੇਰੀਆਂ ਦਿਵਸ ਮੌਕੇ ਕਰਵਾਏ ਮੁਕਾਬਲੇ

ਵਿਸ਼ਵ ਮਲੇਰੀਆਂ ਦਿਵਸ ਮੌਕੇ ਕਰਵਾਏ ਮੁਕਾਬਲੇ

ਫਾਜ਼ਿਲਕਾ, 26 ਅਪ੍ਰੈਲ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਐਮਓ ਡੱਬਵਾਲਾ ਕਲਾਂ ਡਾ. ਪੰਕਜ ਚੌਹਾਨ ਦੀ ਅਗਵਾਈ ਹੇਠ ਸਬ ਸੈਂਟਰ ਹਸਤਾ ਕਲਾਂ ਅਧੀਨ ਆਉਂਦੇ ਪਿੰਡ ਵੱਲੇ ਸ਼ਾਹ ਉਤਾੜ ਦੇ ਸਰਕਾਰੀ ਹਾਈ ਸਕੂਲ ਵਿਖੇ ਵਿਸ਼ਵ  ਮਲੇਰੀਆ ਦਿਵਸ ਨੂੰ ਮੁੱਖ ਰੱਖਦੇ ਹੋਏ ਸਕੂਲ ਦੇ ਵਿਦਿਆਰਥੀਆਂ ਨੂੰ ਜਾਗਰੂਕ […]

ਫਾਜ਼ਿਲਕਾ, 26 ਅਪ੍ਰੈਲ
ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਐਮਓ ਡੱਬਵਾਲਾ ਕਲਾਂ ਡਾ. ਪੰਕਜ ਚੌਹਾਨ ਦੀ ਅਗਵਾਈ ਹੇਠ ਸਬ ਸੈਂਟਰ ਹਸਤਾ ਕਲਾਂ ਅਧੀਨ ਆਉਂਦੇ ਪਿੰਡ ਵੱਲੇ ਸ਼ਾਹ ਉਤਾੜ ਦੇ ਸਰਕਾਰੀ ਹਾਈ ਸਕੂਲ ਵਿਖੇ ਵਿਸ਼ਵ  ਮਲੇਰੀਆ ਦਿਵਸ ਨੂੰ ਮੁੱਖ ਰੱਖਦੇ ਹੋਏ ਸਕੂਲ ਦੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵਿਚ ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਐਸਆਈ ਕੰਵਲਜੀਤ ਸਿੰਘ ਬਰਾੜ ਨੇ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਅਧਿਆਪਕ, ਸਿਹਤ ਕਰਮਚਾਰੀ ਗੁਰਜੰਟ ਸਿੰਘ ਅਤੇ ਗੁਰਜੀਤ ਸਿੰਘ ਹਾਜ਼ਰ ਸਨ।

Tags: