ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ-ਡਾ. ਸੇਨੂ ਦੁੱਗਲ

ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ-ਡਾ. ਸੇਨੂ ਦੁੱਗਲ

ਫਾਜ਼ਿਲਕਾ 6 ਮਈ 2024……  ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਉਪਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਜ਼ਿਲ੍ਹੇ ਵਿੱਚ ਚੋਣਾਂ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਉੱਪਰ ਨਜ਼ਰ ਰੱਖਣ ਲਈ ਢੁਕਵੇਂ ਸੈੱਲ ਬਣਾਏ ਜਾ ਚੁੱਕੇ ਹਨ ਜਿਹੜੇ ਕਿ ਨਿਰੰਤਰ ਯਤਨਸ਼ੀਲ ਰਹਿ ਰਹੇ ਹਨ। ਚੋਣਾਂ ਨਾਲ ਸਬੰਧਤ ਵੱਖ ਵੱਖ ਮਾਧਿਅਮਾਂ ਜਿਵੇਂ ਕਿ ਕੰਪਲੇਟ ਸੈੱਲ ਤੋਂ, ਸੀ ਵਿਜ਼ਲ ਤੇ ਐੱਨਜੀਆਰਐੱਸ ਪੋਰਟਲ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਜਾਂ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾ ਰਹੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਨੇ ਦੱਸਿਆ ਕਿ ਚੋਣਾਂ ਨਾਲ ਸਬੰਧਤ ਹੁਣ ਤੱਕ ਐਨਜੀਆਰਐੱਸ ਪੋਰਟਲ ਤੇ 34, ਸੀਵਿਜ਼ਲ ਪੋਰਟਲ ਤੇ 55  ਅਤੇ ਕੰਪਲੇਟ ਸੈੱਲ ਤੇ ਸੀਈਓ ਪੰਜਾਬ ਦੀਆਂ 34 ਅਤੇ 18 ਲੋਕਲ ਸ਼ਿਕਾਇਤਾਂ ਜੋ ਕਿ ਕੁੱਲ 141 ਬਣਦੀਆਂ ਹਨ, ਜਿਨ੍ਹਾਂ ਦਾ ਨਿਪਟਾਰਾ ਹੋ ਚੁੱਕਾ ਹੈ। ਇਸ ਤੋਂ ਇਲਾਵਾ ਵੋਟਰ ਹੈਲਪਲਾਈਨ ਟੋਲ […]

ਫਾਜ਼ਿਲਕਾ 6 ਮਈ 2024……

 ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਉਪਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਜ਼ਿਲ੍ਹੇ ਵਿੱਚ ਚੋਣਾਂ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਉੱਪਰ ਨਜ਼ਰ ਰੱਖਣ ਲਈ ਢੁਕਵੇਂ ਸੈੱਲ ਬਣਾਏ ਜਾ ਚੁੱਕੇ ਹਨ ਜਿਹੜੇ ਕਿ ਨਿਰੰਤਰ ਯਤਨਸ਼ੀਲ ਰਹਿ ਰਹੇ ਹਨ। ਚੋਣਾਂ ਨਾਲ ਸਬੰਧਤ ਵੱਖ ਵੱਖ ਮਾਧਿਅਮਾਂ ਜਿਵੇਂ ਕਿ ਕੰਪਲੇਟ ਸੈੱਲ ਤੋਂ, ਸੀ ਵਿਜ਼ਲ ਤੇ ਐੱਨਜੀਆਰਐੱਸ ਪੋਰਟਲ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਜਾਂ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾ ਰਹੀ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਨੇ ਦੱਸਿਆ ਕਿ ਚੋਣਾਂ ਨਾਲ ਸਬੰਧਤ ਹੁਣ ਤੱਕ ਐਨਜੀਆਰਐੱਸ ਪੋਰਟਲ ਤੇ 34, ਸੀਵਿਜ਼ਲ ਪੋਰਟਲ ਤੇ 55  ਅਤੇ ਕੰਪਲੇਟ ਸੈੱਲ ਤੇ ਸੀਈਓ ਪੰਜਾਬ ਦੀਆਂ 34 ਅਤੇ 18 ਲੋਕਲ ਸ਼ਿਕਾਇਤਾਂ ਜੋ ਕਿ ਕੁੱਲ 141 ਬਣਦੀਆਂ ਹਨ, ਜਿਨ੍ਹਾਂ ਦਾ ਨਿਪਟਾਰਾ ਹੋ ਚੁੱਕਾ ਹੈ। ਇਸ ਤੋਂ ਇਲਾਵਾ ਵੋਟਰ ਹੈਲਪਲਾਈਨ ਟੋਲ ਫਰੀ ਨੰਬਰ 1950 ਤੇ ਜ਼ਿਲ੍ਹੇ ਦੇ ਲਗਭਗ 340 ਲੋਕਾਂ ਨੂੰ ਵੋਟਾਂ ਨਾਲ ਸਬੰਧਿਤ ਜਾਣਕਾਰੀ ਦਿੱਤੀ ਜਾ ਚੁੱਕੀ ਹੈ।  ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸਫ਼ਲਤਾ ਪੂਰਵਕ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਟੀਮਾਂ ਦੇ ਗਠਨ ਕੀਤਾ ਗਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਸਭਾ ਚੋਣਾਂ 2024 ਸਬੰਧੀ ਜ਼ਿਲ੍ਹੇ ਨਾਲ ਸਬੰਧਤ ਕੋਈ ਵੀ ਜ਼ਿਲ੍ਹਾ ਵਾਸੀ ਆਪਣੀ ਸ਼ਿਕਾਇਤ ਸੀ-ਵਿਜੀਲ (cVIGIL) ਐਪਲੀਕੇਸ਼ਨ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ ਕਿਸੇ ਵੀ ਤਰ੍ਹਾਂ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਇਸ ਸ਼ਿਕਾਇਤ ਉੱਪਰ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਂਦੀ ਹੈ।

Tags:

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ